Home / ਭਾਰਤ / ਮਹਾਰਾਸ਼ਟਰ ਵਿਚ ਭਾਜਪਾ ਅਤੇ ਸ਼ਿਵ ਸੈਨਾ ਦਾ ਕਲੇਸ਼ ਵਧਿਆ

ਮਹਾਰਾਸ਼ਟਰ ਵਿਚ ਭਾਜਪਾ ਅਤੇ ਸ਼ਿਵ ਸੈਨਾ ਦਾ ਕਲੇਸ਼ ਵਧਿਆ

Spread the love

ਮੁੰਬਈ-ਮਹਾਰਾਸ਼ਟਰ ਵਿਚ ਸੱਤਾਧਾਰੀ ਭਾਜਪਾ ਅਤੇ ਸ਼ਿਵ ਸੈਨਾ ਗਠਜੋੜ ਦਰਮਿਆਨ ਤਰੇੜਾਂ ਲਗਾਤਾਰ ਵਧ ਰਹੀਆਂ ਹਨ ਅਤੇ ਮੁੱਖ ਮੰਤਰੀ ਦਵਿੰਦਰ ਫੜਨਵੀਸ ਨੇ ਕਿਹਾ ਹੈ ਕਿ ਸੂਬੇ ਵਿਚ ਭਾਜਪਾ ਇਕਾਈ ਮੱਧਕਾਲੀ ਚੋਣਾਂ ਲਈ ਤਿਆਰ ਹੈ। ਫੜਨਵੀਸ ਨੇ ਉਨ੍ਹਾਂ ਖ਼ਬਰਾਂ ਦਾ ਜ਼ਿਕਰ ਕਰਦਿਆਂ ਇਹ ਗੱਲ ਆਖੀ ਜਿਸ ਵਿਚ ਖੇਤੀ ਸੰਕਟ ਨੂੰ ਵੇਖਦਿਆਂ ਕਰਜ਼ ਮੁਆਫ਼ੀ ਲਈ ਕਿਸਾਨਾਂ ਦੇ ਅੰਦੋਲਨ ਦੇ ਆਧਾਰ ‘ਤੇ ਸੂਬੇ ਵਿਚ ਮੱਧਕਾਲੀ ਚੋਣਾਂ ਹੋਣ ਦੇ ਕਿਆਸੇ ਲਗਾਏ ਗਏ ਹਨ।
ਜ਼ਿਕਰਯੋਗ ਹੈ ਕਿ ਫੜਨਵੀਸ ਨੇ ਕਿਸਾਨਾਂ ਦੀ ਪੁਰਾਣੀ ਮੰਗ ਨੂੰ ਪੂਰਾ ਕਰਨ ‘ਤੇ ਸਹਿਮਤੀ ਪ੍ਰਗਟਾਈ ਸੀ ਅਤੇ ਪਿਛਲੇ ਐਤਵਾਰ ਨੂੰ ਕਿਸਾਨਾਂ ਲਈ ਕਰਜ਼ ਮੁਆਫ਼ੀ ਦਾ ਐਲਾਨ ਕੀਤਾ ਸੀ।
ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਸੇ ਵੀ ਪਾਰਟੀ ਦਾ ਨਾਮ ਲਏ ਬਿਨਾਂ ਉਨ੍ਹਾਂ ਕਿਹਾ ਕਿ ਜਦ ਅੰਦੋਲਨ ਜਾਰੀ ਸੀ ਤਾਂ ਕੁੱਝ ਲੋਕਾਂ ਨੇ ਕਿਹਾ ਕਿ ਉਹ ਸਰਕਾਰ ਨੂੰ ਡੇਗ ਦੇਣਗੇ ਅਤੇ ਅਪਣਾ ਸਮਰਥਨ ਵਾਪਸ ਲੈ ਲੈਣਗੇ।
ਉਨ੍ਹਾਂ ਕਿਹਾ ਕਿ ਜੇ ਉਨ੍ਹਾਂ ਨੂੰ ਕੋਈ ਮੱਧਕਾਲੀ ਚੋਣਾਂ ਵਲ ਲਿਆਉਣਾ ਚਾਹੁੰਦਾ ਹੈ ਤਾਂ ਉਨ੍ਹਾਂ ਨੂੰ ਭਰੋਸਾ ਹੈ ਕਿ ਉਹ ਮੁੜ ਤੋਂ ਸਰਕਾਰ ਬਣਾਉਣ ਵਿਚ ਸਫ਼ਲ ਰਹਿਣਗੇ। ਉਨ੍ਹਾਂ ਕਿਹਾ ਕਿ ਵੱਖ-ਵੱਖ ਪ੍ਰਦਰਸ਼ਨਾਂ ਦੇ ਬਾਵਜੂਦ ਸੂਬੇ ਦੇ ਲੋਕ ਭਾਜਪਾ ਦੇ ਨਾਲ ਹਨ।

Leave a Reply

Your email address will not be published.