Home / ਭਾਰਤ / ਕਸ਼ਮੀਰ ‘ਚ ਮੁਕਾਬਲੇ ਦੌਰਾਨ ਦੋ ਅਤਿਵਾਦੀ ਹਲਾਕ

ਕਸ਼ਮੀਰ ‘ਚ ਮੁਕਾਬਲੇ ਦੌਰਾਨ ਦੋ ਅਤਿਵਾਦੀ ਹਲਾਕ

Spread the love

ਸ੍ਰੀਨਗਰ-ਦਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਲਸ਼ਕਰ ਏ ਤੋਇਬਾ ਦੇ ਕਮਾਂਡਰ ਜੁਨੈਦ ਮੱਟੂ ਸਮੇਤ ਦੋ ਅਤਿਵਾਦੀ ਮਾਰੇ ਗਏ ਜਦਕਿ ਮੁਕਾਬਲੇ ਦਾ ਵਿਰੋਧ ਕਰ ਰਹੇ ਸਥਾਨਕ ਲੋਕਾਂ ਨੇ ਸੁਰੱਖਿਆ ਬਲਾਂ ‘ਤੇ ਪਥਰਾਅ ਸ਼ੁਰੂ ਕਰ ਦਿਤਾ ਜਿਨ੍ਹਾਂ ਨੂੰ ਖਿੰਡਾਉਣ ਲਈ ਚਲਾਈ ਗੋਲੀ ਵਿਚ ਦੋ ਜਣਿਆਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖ਼ਮੀ ਹੋ ਗਏ।
ਸੀ.ਆਰ.ਪੀ.ਐਫ਼. ਦੇ ਇਕ ਅਧਿਕਾਰੀ ਨੇ ਦਸਿਆ ਕਿ ਅਨੰਤਨਾਗ ਜ਼ਿਲ੍ਹੇ ਦੇ ਅਰਵਾਨੀ ਇਲਾਕੇ ਵਿਚ ਫ਼ੌਜ ਅਤੇ ਸੁਰੱਖਿਆ ਬਲਾਂ ਦੀ ਸਾਂਝੀ ਟੀਮ ਨੇ ਦੋ ਮਕਾਨਾਂ ਦੀ ਘੇਰਾਬੰਦੀ ਕਰ ਦਿਤੀ। ਜਦੋਂ ਸੁਰੱਖਿਆ ਬਲਾਂ ਦੇ ਜਵਾਨ ਮਕਾਨਾਂ ਦੇ ਨੇੜੇ ਪੁੱਜੇ ਤਾਂ ਅੰਦਰੋਂ ਅਤਿਵਾਦੀਆਂ ਨੇ ਗੋਲੀਆਂ ਚਲਾ ਦਿਤੀਆਂ ਅਤੇ ਮੁਕਾਬਲਾ ਸ਼ੁਰੂ ਹੋ ਗਿਆ।
ਸੀ.ਆਰ.ਪੀ.ਐਫ਼. ਦੇ ਡਿਪਟੀ ਇੰਸਪੈਕਟਰ ਜਨਰਲ ਐਮ. ਦਿਨਾਕਰਨ ਨੇ ਦਸਿਆ ਕਿ ਅਤਿਵਾਦੀਆਂ ਨੂੰ ਆਤਮ ਸਮਰਪਣ ਕਰਨ ਦਾ ਮੌਕਾ ਦਿਤਾ ਗਿਆ ਸੀ ਪਰ ਉਨ੍ਹਾਂ ਗੋਲੀਆਂ ਚਲਾ ਦਿਤੀਆਂ।
ਮੁਕਾਬਲੇ ਵਿਚ ਦੋ ਅਤਿਵਾਦੀ ਮਾਰੇ ਗਏ ਜਿਨ੍ਹਾਂ ਵਿਚੋਂ ਇਕ ਦੀ ਪਛਾਣ ਲਸ਼ਕਰ ਦੇ ਕਮਾਂਡਰ ਜੁਨੈਦ ਮੱਟੂ ਵਜੋਂ ਹੋਈ ਹੈ।
ਦੂਜੇ ਪਾਸੇ ਮੁਕਾਬਲੇ ਕਾਰਨ ਇਲਾਕੇ ਦੇ ਲੋਕ ਭੜਕ ਉਠੇ ਅਤੇ ਉਨ੍ਹਾਂ ਨੇ ਸੁਰੱਖਿਆ ਬਲਾਂ ‘ਤੇ ਪਥਰਾਅ ਕਰਨਾ ਸ਼ੁਰੂ ਕਰ ਦਿਤਾ।
ਪਥਰਾਅ ਕਰ ਰਹੇ ਲੋਕਾਂ ਨੂੰ ਖਿੰਡਾਉਣ ਲਈ ਸੁਰੱਖਿਆ ਬਲਾਂ ਵਲੋਂ ਚਲਾਈ ਗੋਲੀ ਵਿਚ ਦੋ ਨਾਗਰਿਕਾਂ ਦੀ ਮੌਤ ਹੋ ਗਈ ਅਤੇ 30 ਹੋਰ ਜ਼ਖ਼ਮੀ ਹੋ ਗਏ।

Leave a Reply

Your email address will not be published.