Home / ਮੁੱਖ ਖਬਰਾਂ / ਅਮਰੀਕਾ ਵਿਚ ਸਿੱਖਾਂ ਦੇ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ : ਉਪ ਰਾਸ਼ਟਰਪਤੀ ਮਾਈਕ ਪੈਂਸ

ਅਮਰੀਕਾ ਵਿਚ ਸਿੱਖਾਂ ਦੇ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ : ਉਪ ਰਾਸ਼ਟਰਪਤੀ ਮਾਈਕ ਪੈਂਸ

Spread the love

ਵਾਸ਼ਿੰਗਟਨ-ਅਮਰੀਕਾ ਦੇ ਉਪ ਰਾਸ਼ਟਰਪਤੀ ਮਾਈਕ ਪੈਂਸ ਨੇ ਸਿੱਖਾਂ ਵਲੋਂ ਹਰ ਖੇਤਰ ਵਿਚ ਪਾਏ ਯੋਗਦਾਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਇਸ ਕੌਮ ਨੇ ਫ਼ੌਜ, ਸਰਕਾਰੀ ਦਫ਼ਤਰਾਂ ਅਤੇ ਕਾਰੋਬਾਰੀ ਖੇਤਰ ਵਿਚ ਸੇਵਾਵਾਂ ਨਿਭਾਉਂਦਿਆਂ ਅਪਣਾ ਫ਼ਰਜ਼ ਬਾਖ਼ਬੀ ਨਿਭਾਇਆ ਹੈ। ਪੈਂਸ ਨੇ ਕਿਹਾ ਕਿ ਅਮਰੀਕਾ ਵਿਚ ਸਿੱਖਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਉਹ ਚੰਗੀ ਤਰ੍ਹਾਂ ਜਾਣੂ ਹਨ ਅਤੇ ਇਨ੍ਹਾਂ ਨੂੰ ਸੁਲਝਾਉਣ ਲਈ ਸਰਕਾਰ ਵਿਚ ਹਰ ਪੱਧਰ ‘ਤੇ ਯਤਨ ਕੀਤੇ ਜਾ ਰਹੇ ਹਨ। ਗੁਰਿੰਦਰ ਸਿੰਘ ਖ਼ਾਲਸਾ ਦੀ ਅਗਵਾਈ ਹੇਠ ਸਿੱਖਸ ਪੋਲਿਟੀਕਪਲ ਐਕਸ਼ਨ ਕਮੇਟੀ ਦੇ ਵਫ਼ਦ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ, ”ਮੈਂ ਗਵਰਨਰ ਵਜੋਂ ਅਪਣੇ ਕਾਰਜਕਾਲ ਤੋਂ ਹੀ ਸਿੱਖਾਂ ਨਾਲ ਸਬੰਧਤ ਮੁੱਦਿਆਂ ਬਾਰੇ ਜਾਣਨਾ ਸ਼ੁਰੂ ਕਰ ਦਿਤਾ ਸੀ ਅਤੇ ਮੈਂ ਵਿਸ਼ਵਾਸ ਦਿਵਾਉਣਾ ਚਾਹੁੰਦਾ ਹਾਂ ਕਿ ਇਸ ਕੌਮ ਨੂੰ ਭਵਿੱਖ ਵਿਚ ਔਕੜਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।” ਗੁਰਿੰਦਰ ਸਿੰਘ ਖ਼ਾਲਸਾ ਦੀ ਅਗਵਾਈ ‘ਚ ਸਿੱਖ ਵਫ਼ਦ ਵਲੋਂ ਅਮਰੀਕੀ ਸੈਨੇਟ ਮੈਂਬਰਾਂ ਨਾਲ ਮੁਲਾਕਾਤ ਦਾ ਸਿਲਸਿਲਾ ਜਾਰੀ ਹੈ।

Leave a Reply

Your email address will not be published.