Home / ਪੰਜਾਬ / ਸਿੱਖ ਸ਼ਰਧਾਲੂ ਨਹੀਂ ਕਰ ਸਕਣਗੇ ਪਾਕਿ ਸਥਿਤ ਗੁਰਧਾਮਾਂ ਦੀ ਯਾਤਰਾ

ਸਿੱਖ ਸ਼ਰਧਾਲੂ ਨਹੀਂ ਕਰ ਸਕਣਗੇ ਪਾਕਿ ਸਥਿਤ ਗੁਰਧਾਮਾਂ ਦੀ ਯਾਤਰਾ

Spread the love

ਅੰਮ੍ਰਿਤਸਰ-ਪਿਛਲੇ ਸਮੇਂ ਵਿੱਚ ਸਰਹੱਦ ਪਾਰੋਂ ਭਾਰਤ ਵਿੱਚ ਵਧੀਆਂ ਅੱਤਵਾਦੀ ਗਤੀਵਿਧੀਆਂ ਕਾਰਨ ਵਿਗੜੇ ਮਾਹੌਲ ਦਾ ਅਸਰ ਵਪਾਰ ਤੋਂ ਬਾਅਦ ਧਾਰਮਿਕ ਸਬੰਧਾਂ ‘ਤੇ ਵੀ ਨਜ਼ਰ ਆਉਣ ਲੱਗਾ ਹੈ ਕੇਂਦਰ ਸਰਕਾਰ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮਗਰੋਂ ਹੁਣ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ‘ਤੇ ਵੀ ਸਿੱਖ ਜਥੇ ਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਹੈ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਪ੍ਰਵਾਨਗੀ ਨਾ ਦਿੱਤੇ ਜਾਣ ਕਾਰਨ ਇਸ ਵਾਰ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਨਹੀਂ ਜਾ ਸਕੇਗਾ ਸਿੱਖ ਸ਼ਰਧਾਲੂਆਂ ਦਾ ਇਹ ਜੱਥਾ 21-22 ਜੂਨ ਨੂੰ ਇਥੋਂ ਪਾਕਿਸਤਾਨ ਜਾਣਾ ਸੀ, ਜਿਸ ਨੇ 15 ਹਾੜ ਭਾਵ 29 ਜੂਨ ਨੂੰ ਲਾਹੌਰ ਵਿਖੇ ਮਹਾਰਾਜਾ ਰਣਜੀਤ ਸਿੰਘ ਦੀ ਸਮਾਧ ‘ਤੇ ਬਰਸੀ ਸਮਾਗਮ ਮਨਾਉਣ ਮਗਰੋਂ ਦੇਸ਼ ਪਰਤਣਾ ਸੀ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਨੇ ਸਿੱਖ ਸ਼ਰਧਾਲੂਆਂ ਦੀ ਇਕ ਸੂਚੀ ਅਤੇ ਪਾਸਪੋਰਟ ਕੇਂਦਰ ਸਰਕਾਰ ਕੋਲ ਭੇਜੇ ਸਨ ਪਰ ਮੌਜੂਦਾ ਤਣਾਅ ਕਾਰਨ ਸੁਰੱਖਿਆ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਭੇਜਣ ਦੀ ਪ੍ਰਵਾਨਗੀ ਨਹੀਂ ਦਿੱਤੀ

Leave a Reply

Your email address will not be published.