ਮੁੱਖ ਖਬਰਾਂ
Home / ਪੰਜਾਬ / ਕੈਨੇਡੀਅਨ ਐਮ.ਪੀ. ਜਤਿੰਦਰ ਸਿੱਧੂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਕੈਨੇਡੀਅਨ ਐਮ.ਪੀ. ਜਤਿੰਦਰ ਸਿੱਧੂ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

Spread the love

ਅੰਮ੍ਰਿਤਸਰ-ਕੈਨੇਡਾ ਦੇ ਮੈਂਬਰ ਪਾਰਲੀਮੈਂਟ ਜਤਿੰਦਰ ਸਿੰਘ ਸਿੱਧੂ ਅੰਮ੍ਰਿਤਸਰ ਪੁੱਜੇ। ਉਨ੍ਹਾਂ ਨੇ ਸ੍ਰੀ ਹਰਿਮੰਦਰ ਸਾਹਿਬ ਜਾ ਕੇ ਮੱਥਾ ਟੇਕਿਆ। ਇਸ ਮੌਕੇ ਉਨ੍ਹਾਂ ਨਾਲ ਸਾਹਿਤਕਾਰ ਸੁਖਮੰਦਰ ਸਿੰਘ ਬਰਾੜ ਵੀ ਮੌਜੂਦ ਸਨ। ਜਤਿੰਦਰ ਸਿੰਘ ਸਿੱਧੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਨੇ ਸਿੱਧੂ ਦਾ ਸੂਚਨਾ ਕੇਂਦਰ ਵਿਖੇ ਲੋਈ ਤੇ ਧਾਰਮਿਕ ਤਸਵੀਰ ਦੇ ਕੇ ਸਨਮਾਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਤਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਰੂਹਾਨੀਅਤ ਦੇ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਉਨ੍ਹਾਂ ਦੀ ਰੂਹ ਨੂੰ ਸ਼ਾਂਤੀ ਦੇ ਸਕੂਨ ਮਿਲਿਆ ਹੈ। ਉਹ ਇਸ ਸਥਾਨ ‘ਤੇ ਜ਼ਰੂਰ ਆਉਂਦੇ ਹਨ। ਜਤਿੰਦਰ ਸਿੱਧੂ ਨੇ ਕਿਹਾ ਕਿ ਉਹ ਸ੍ਰੀ ਗੁਰੂ ਨਾਨਕ ਸਾਹਿਬ ਦੇ ਘਰ ਦੇ ਨਿਮਾਣੇ ਜਿਹੇ ਸੇਵਕ ਹਨ ਤੇ ਸ੍ਰੀ ਹਰਿਮੰਦਰ ਸਾਹਿਬ ਤੋਂ ਹਮੇਸ਼ਾ ਹੀ ਉਨ੍ਹਾਂ ਨੂੰ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਨਾ ਮਿਲੀ ਹੈ। ਜਗਮੀਤ ਸਿੰਘ ਬਾਰੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਜਗਮੀਤ ਸਿੰਘ ਬੇਸ਼ੱਕ ਦੂਜੀ ਪਾਰਟੀ ਦੇ ਨੇਤਾ ਹਨ ਪਰ ਫੇਰ ਵੀ ਮੈਂ ਉਨ੍ਹਾਂ ਦਾ ਸੰਸਦ ‘ਚ ਸਤਿਕਾਰ ਕਰਦਾ ਹਾਂ। ਕਿਉਂਕਿ ਉਨ੍ਹਾਂ ਨੂੰ ਲੋਕਾਂ ਨੇ ਚੁਣਿਆ ਹੈ। ਇਸ ਮੌਕੇ ਸਿਰਤਾਜ ਸਿੰਘ, ਅੰਮ੍ਰਿਤਪਾਲ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published.