Home / ਪੰਜਾਬ / ਸਾਬਕਾ ਸਰਕਾਰ ਨੇ ਕੀਤੀ ਪੰਜਾਬ ਦੀ ਦੁਰਦਸ਼ਾ : ਪਰਨੀਤ ਕੌਰ

ਸਾਬਕਾ ਸਰਕਾਰ ਨੇ ਕੀਤੀ ਪੰਜਾਬ ਦੀ ਦੁਰਦਸ਼ਾ : ਪਰਨੀਤ ਕੌਰ

Spread the love

ਪਟਿਆਲਾ-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਤਨੀ ਤੇ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪਰਨੀਤ ਕੌਰ ਜੋ ਕਿ ਬਰਤਾਨੀਆ ਦੇ 10 ਰੋਜ਼ਾ ਦੌਰੇ ’ਤੇ ਹਨ, ਨੇ ਲੰਡਨ ਦੇ ਸਾਊਥਾਲ, ਕਾਵੈਂਟਰੀ ਅਤੇ ਵੁਲਵਰਹੈਂਪਟਨ ’ਚ ਇੰਡੀਅਨ ਓਵਰਸੀਜ਼ ਕਾਂਗਰਸ ਦੀ ਨਵੀਂ ਗਠਿਤ ਟੀਮ ਨੂੰ ਵਧਾਈ ਦਿੱਤੀ ਤੇ ਪਰਵਾਸੀ ਪੰਜਾਬੀਆਂ ਨਾਲ ਮੁਲਾਕਾਤ ਕੀਤੀ।
ਪਰਨੀਤ ਕੌਰ ਨੇ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੂੰ ਵਿਰਾਸਤ ਦੋ ਲੱਖ ਕਰੋੜ ਦੇ ਕਰਜ਼ੇ ਅਤੇ ਲੀਹ ਤੋਂ ਲੱਥੀ ਆਰਥਿਕਤਾ ਮਿਲੀ ਹੈ। ਅਕਾਲੀ-ਭਾਜਪਾ ਸਰਕਾਰ ਵੱਲੋਂ ਪੰਜਾਬ ਦੀ ਕੀਤੀ ਗਈ ਦੁਰਦਸ਼ਾ ਨੂੰ ਸ਼ਬਦਾਂ ’ਚ ਬਿਆਨ ਨਹੀਂ ਕੀਤਾ ਜਾ ਸਕਦਾ| ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸਪੈਸ਼ਲ ਟਾਸਕ ਫੋਰਸ ਗਠਿਨ ਕਰਕੇ ਨਸ਼ਿਆਂ ਦੀ ਸਪਲਾਈ ਤੋੜੀ ਅਤੇ ਨਸ਼ਿਆਂ ’ਚ ਗਲਤਾਨ ਨੌਜਵਾਨੀ ਦੇ ਇਲਾਜ ਤੇ ਮੁੜ ਵਸੇਬੇ ਲਈ ਵਿਸ਼ੇਸ਼ ਉਪਰਾਲੇ ਕੀਤੇ| ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਦੀ ਕਿਰਸਾਨੀ ਦੇ ਦੋ ਲੱਖ ਰੁਪਏ ਤੱਕ ਦੇ ਕਰਜ਼ੇ ਮੁਆਫ਼ ਕਰ ਰਹੀ ਹੈ ਤੇ ਪੰਜਾਬ ’ਚ ਪਿਛਲੀ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ 25000 ਸਨਅਤਾਂ ਬੰਦ ਹੋ ਗਈਆਂ ਸਨ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਯਤਨਾਂ ਸਦਕਾ ਇਨ੍ਹਾਂ ਦੀ ਪੁਨਰ ਸੁਰਜੀਤੀ ਦਾ ਕੰਮ ਸ਼ੁਰੂ ਹੋ ਰਿਹਾ ਹੈ| ਸਾਬਕਾ ਵਿਦੇਸ਼ ਰਾਜ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਵਿਦੇਸ਼ਾਂ ’ਚ ਵਸਦੇ ਪਰਵਾਸੀ ਪੰਜਾਬੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਦੁੱਖ ਤਕਲੀਫਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰੇਗੀ|

Leave a Reply

Your email address will not be published.