Home / ਪੰਜਾਬ / ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 25 ਦਸੰਬਰ ਨੂੰ ਹੀ ਮਨਾਉਣ ਦਾ ਆਦੇਸ਼
punjab page; High priest hols a meeting at akal takht Sacreate in Amritsar on Monday photo vishal kumar

ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 25 ਦਸੰਬਰ ਨੂੰ ਹੀ ਮਨਾਉਣ ਦਾ ਆਦੇਸ਼

Spread the love

ਅੰਮ੍ਰਿਤਸਰ-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੀ ਤਰੀਕ ਨੂੰ ਲੈ ਕੇ ਪੰਥਕ ਹਲਕਿਆਂ ‘ਚ ਕੁਝ ਦਿਨਾਂ ਤੋਂ ਚੱਲ ਰਹੀ ਚਰਚਾ ਨੂੰ ਵਿਰਾਮ ਦਿੰਦਿਆਂ ਅੱਜ ਪੰਜ ਸਿੰਘ ਸਾਹਿਬਾਨ ਵਲੋਂ ਇਹ ਪ੍ਰਕਾਸ਼ ਪੁਰਬ ਪਹਿਲਾਂ ਤੋਂ ਨਿਰਧਾਰਤ ਤਰੀਕ ਪੋਹ ਸੁਦੀ 7ਵੀਂ ਮੁਤਾਬਿਕ, 25 ਦਸੰਬਰ ਨੂੰ ਹੀ ਮਨਾਉਣ ਦਾ ਆਦੇਸ਼ ਸਿੱਖ ਪੰਥ ਨੂੰ ਜਾਰੀ ਕੀਤਾ ਗਿਆ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਅੱਜ ਸਵੇਰੇ ਪੰਜ ਸਿੰਘ ਸਾਹਿਬਾਨ ਵਲੋਂ ਉਕਤ ਫ਼ੈਸਲੇ ਤੋਂ ਇਲਾਵਾ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਾ ਮਾਮਲੇ ਅਤੇ ਹੋਰ ਮਾਮਲਿਆਂ ਸਬੰਧੀ ਵੀ ਵਿਚਾਰ ਚਰਚਾ ਕੀਤੀ ਗਈ। ਇਕੱਤਰਤਾ ‘ਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਸ਼ਾਮਿਲ ਹੋਏ। ਉਪਰੰਤ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਇਕੱਤਰਤਾ ਦੌਰਾਨ ਲਏ ਗਏ ਫ਼ੈਸਲਿਆਂ ਦੀ ਜਾਣਕਾਰੀ ਦਿੰਦਿਆਂ ਸਮੂਹ ਸਿੱਖ ਸੰਗਤ ਨੂੰ ਆਦੇਸ਼ ਦਿੱਤਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਪੋਹ ਸੁਦੀ 7ਵੀਂ 25 ਦਸੰਬਰ ਨੂੰ ਹੀ ਮਨਾਇਆ ਜਾਵੇ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਦਾ ਸ਼ੁਕਰਾਨਾ ਦਿਵਸ ਅਤੇ 351ਵਾਂ ਪ੍ਰਕਾਸ਼ ਪੁਰਬ ਸੰਗਤ ਵੱਲੋਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ (ਬਿਹਾਰ) ਵਿਖੇ ਮਨਾਇਆ ਜਾ ਰਿਹਾ ਹੈ, ਜੋ ਕਿ ਇਸ ਵਾਰ 25 ਦਸੰਬਰ ਨੂੰ ਆ ਰਿਹਾ ਹੈ, ਨੂੰ ਹੀ ਮਨਾਇਆ ਜਾਵੇ। ਉਨ੍ਹਾਂ ਨਾਲ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਮਨਾਉਣ ਲਈ ਸਹਿਯੋਗ ਦੇਣ ਅਤੇ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਪੁਰਬ ਮਨਾਉਣ ਲਈ ਵਿਸ਼ੇਸ਼ ਪ੍ਰਬੰਧ ਕਰਨ ਦੇ ਆਦੇਸ਼ ਦਿੱਤੀ।

Leave a Reply

Your email address will not be published.