ਮੁੱਖ ਖਬਰਾਂ
Home / ਮੁੱਖ ਖਬਰਾਂ / ਸੋਨੀਆ ਦੇ ਡਿਨਰ ’ਤੇ ਪੁੱਜੇ 20 ਵਿਰੋਧੀ ਪਾਰਟੀਆਂ ਦੇ ਆਗੂ

ਸੋਨੀਆ ਦੇ ਡਿਨਰ ’ਤੇ ਪੁੱਜੇ 20 ਵਿਰੋਧੀ ਪਾਰਟੀਆਂ ਦੇ ਆਗੂ

Spread the love

ਨਵੀਂ ਦਿੱਲੀ-ਯੂਪੀਏ ਦੀ ਚੇਅਰਪਰਸਨ ਸੋਨੀਆ ਗਾਂਧੀ ਦੇ ਘਰ 20 ਵਿਰੋਧੀ ਪਾਰਟੀਆਂ ਦੇ ਆਗੂ ਰਾਤ ਦੇ ਖਾਣੇ ’ਤੇ ਪੁੱਜੇ। ਮੰਨਿਆ ਜਾ ਰਿਹਾ ਹੈ ਕਿ ਇਹ ਪ੍ਰੋਗਰਾਮ 2019 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੂੰ ਸੱਤਾ ਤੋਂ ਲਾਂਭੇ ਕਰਨ ਦੇ ਮਕਸਦ ਨਾਲ ਰੱਖਿਆ ਗਿਆ। ਸੂਤਰਾਂ ਅਨੁਸਾਰ ਇਸ ਸਮਾਗਮ ਵਿੱਚ ਐਨਸੀਪੀ, ਆਰਜੇਡੀ, ਸਮਾਜਵਾਦੀ ਪਾਰਟੀ, ਬਹੁਜਨ ਸਮਾਜ ਪਾਰਟੀ, ਤਿ੍ਣਮੂਲ ਕਾਂਗਰਸ, ਡੀਐਮਕੇ ਅਤੇ ਖੱਬੀਆਂ ਪਾਰਟੀਆਂ ਦੇ ਆਗੂਆਂ ਨੇ ਸ਼ਿਰਕਤ ਕੀਤੀ।
ਇਸ ਮੌਕੇ ਯੂਪੀਏ ਦੀ ਚੇਅਰਪਰਸਨ ਸੋਨੀਆ ਗਾਂਧੀ, ਆਲ ਇੰਡੀਆ ਕਾਂਗਰਸ ਦੇ ਪ੍ਧਾਨ ਰਾਹੁਲ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ ਗੁਲਾਮ ਨਬੀ ਆਜ਼ਾਦ, ਅਹਿਮਦ ਪਟੇਲ, ਏਕੇ ਐਂਟਨੀ ਅਤੇ ਰਣਦੀਪ ਸੁਰਜੇਵਾਲਾ ਵੀ ਮੌਜੂਦ ਸਨ।
ਸਮਾਗਮ ਵਿੱਚ ਮੌਜੂਦ ਕਾਂਗਰਸ ਦੇ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਸਰਕਾਰ ਸੰਸਦ ਚਲਾਉਣ ਦੀ ਇੱਛੁਕ ਨਹੀਂ ਹੈ ਅਤੇ ਵੱਖ ਵੱਖ ਰਾਜਨੀਤਕ ਪਾਰਟੀਆਂ ਦੇ ਆਗੂ ਲੋਕਾਂ ਦੀਆਂ ਮੁਸ਼ਕਲਾਂ ਸਬੰਧੀ ਚਿੰਤਤ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਵਿੱਚ ਗਰੀਬਾਂ, ਨੌਜਵਾਨਾਂ ਅਤੇ ਕਿਸਾਨਾਂ ਦੇ ਮੁੱਦਿਆਂ ਨੂੰ ਲੈ ਕੇ ਚਰਚਾ ਹੋਈ ਹੈ। ਉਨ੍ਹਾਂ ਕਿਹਾ ਰਾਤ ਦੇ ਖਾਣੇ ਦਾ ਮਕਸਦ ਸੀ ਕਿ ਵਿਰੋਧੀ ਪਾਰਟੀਆਂ ਦੇ ਆਗੂ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਚਰਚਾ ਕਰ ਸਕਣ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਾਹਮਣੇ ਵੱਡਾ ਸੰਕਟ ਹੈ। ਬੈਂਕਾਂ ਦੇ ਵੱਡੇ ਵੱਡੇ ਘੁਟਾਲੇ ਸਾਹਮਣੇ ਆਏ ਹਨ ਤੇ ਦੋਸ਼ੀ ਵਿਦੇਸ਼ ਦੌੜ ਗਏ ਹਨ। ਹਜ਼ਾਰਾਂ ਕਿਸਾਨ ਸੈਂਕੜੇ ਕਿਲੋਮੀਟਰ ਪੈਦਲ ਚੱਲ ਕੇ ਸਰਕਾਰ ਅੱਗੇ ਆਪਣੀ ਸਮੱਸਿਆ ਰੱਖਣੀ ਚਾਹੁੰਦੇ ਹਨ ਪਰ ਸਰਕਾਰ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ਵਿਰੋਧੀ ਪਾਰਟੀਆਂ ਦੇ ਆਗੂ ਚਾਹੁੰਦੇ ਹਨ ਕਿ ਸੰਸਦ ਵਿੱਚ ਸਰਕਾਰ ਦੀ ਜਵਾਬਦੇਹੀ ਤੈਅ ਹੋਵੇ।

Leave a Reply

Your email address will not be published.