ਮੁੱਖ ਖਬਰਾਂ
Home / ਭਾਰਤ / ਵਿਦਿਆਰਥੀ ਨੇ ਲੈਕਚਰਾਰ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕੀਤਾ ਕਤਲ

ਵਿਦਿਆਰਥੀ ਨੇ ਲੈਕਚਰਾਰ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕੀਤਾ ਕਤਲ

Spread the love

ਸੋਨੀਪਤ-ਸੋਨੀਪਤ ਦੇ ਪਿੱਪਲੀ ਪਿੰਡ ‘ਚ ਸ਼ਹੀਦ ਦਲਬੀਰ ਸਿੰਘ ਗੌਰਮਿੰਟ ਕਾਲਜ ਵਿਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਕਾਲਜ ਕੈਂਪਸ ਵਿਚ ਗੋਲੀਆਂ ਦੀ ਆਵਾਜ਼ ਸੁਣਾਈ ਦਿੱਤੀ। ਰਾਜੇਸ਼ ਮਲਿਕ ਨਾਮ ਦੇ ਲੈਕਚਰਾਰ ਨੂੰ ਗੋਲੀਆਂ ਨਾਲ ਭੁੰਨ ਦਿੱਤਾ ਗਿਆ। ਸੂਚਨਾ ਮਿਲਦੇ ਹੀ ਖਰਖੋਦਾ ਥਾਣਾ ਪੁਲਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਐੱਫ.ਐੱਸ.ਐੱਲ. ਦੀ ਟੀਮ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕਰ ਰਹੀ ਹੈ।
ਕਾਲਜ ਦੇ ਪ੍ਰਿੰਸੀਪਲ ਰਵੀ ਜੈ ਪ੍ਰਕਾਸ਼ ਅਨੁਸਾਰ ਵਾਰਦਾਤ ਨੂੰ ਉਸ ਸਮੇਂ ਅੰਜਾਮ ਦਿੱਤਾ ਜਦੋਂ ਲੈਕਚਰਾਰ ਕਲਰਕ ਦੇ ਕਮਰੇ ਵਿਚ ਸੀ। ਦੂਸਰੇ ਸਾਲ ਦਾ ਵਿਦਿਆਰਥੀ ਜਗਮਾਲ ਪਿਸਤੌਲ ਲੈ ਕੇ ਕਲਰਕ ਦੇ ਕਮਰੇ ਵਿਚ ਆਇਆ ਅਤੇ ਆਪਣੇ ਲੈਕਚਰਾਰ ‘ਤੇ ਇਕ ਤੋਂ ਬਾਅਦ ਇਕ 3 ਗੋਲੀਆਂ ਦਾਗ਼ੀਆਂ, ਜਿਸ ਕਾਰਨ ਲੈਕਚਰਾਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਵਾਰਦਾਤ ਨੂੰ ਅੰਜਾਮ ਦੇ ਕੇ ਵਿਦਿਆਰਥੀ ਮੌਕੇ ਤੋਂ ਫਰਾਰ ਹੋ ਗਿਆ। ਇਸ ਘਟਨਾ ਨਾਲ ਕਾਲਜ ਵਿਚ ਹਫੜਾ-ਦਫੜੀ ਮੱਚ ਗਈ।
ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਪੁਲਸ ਦਾ ਕਹਿਣਾ ਹੈ ਕਿ ਦੋਸ਼ੀ ਵਿਦਿਆਰਥੀ ਨੂੰ ਫੜਣ ਲਈ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫਤਾਕ ਕਰ ਲਿਆ ਜਾਵੇਗਾ। ਇਸ ਸ਼ਰਮਨਾਕ ਘਟਨਾ ਕਾਰਨ ਸਾਰਾ ਕਾਲਜ ਦਾ ਸਟਾਫ ਅਤੇ ਵਿਦਿਆਰਥੀ ਸਦਮੇ ਵਿਚ ਹਨ। ਘਟਨਾ ਦੇ ਕਾਰਨਾਂ ਦੀ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।

Leave a Reply

Your email address will not be published.