ਮੁੱਖ ਖਬਰਾਂ
Home / ਭਾਰਤ / ਬੇਟੀਆਂ ਨੂੰ ਨਿਆਂ ਜ਼ਰੂਰ ਮਿਲੇਗਾ : ਮੋਦੀ

ਬੇਟੀਆਂ ਨੂੰ ਨਿਆਂ ਜ਼ਰੂਰ ਮਿਲੇਗਾ : ਮੋਦੀ

Spread the love

ਨਵੀਂ ਦਿੱਲੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨਾਓ ਤੇ ਕਠੂਆ ਸਮੂਹਿਕ ਜਬਰ ਜਨਾਹ ‘ਤੇ ਪਹਿਲੀ ਵਾਰ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਪੀੜਤ ਬੇਟੀਆਂ ਨੂੰ ਨਿਆਂ ਜ਼ਰੂਰ ਮਿਲੇਗਾ | ਪ੍ਰਧਾਨ ਮੰਤਰੀ ਮੋਦੀ ਨੇ ਦਿੱਲੀ ‘ਚ ਡਾ: ਅੰਬੇਡਕਰ ਯਾਦਗਾਰ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਇਨ੍ਹਾਂ ਦੋਵਾਂ ਮਾਮਲਿਆਂ ‘ਚ ਬੇਟੀਆਂ ਨੂੰ ਨਿਆਂ ਜ਼ਰੂਰ ਮਿਲੇਗਾ | ਉਨ੍ਹਾਂ ਕਿਹਾ ਕਿ ਗੁਨਾਹਗਾਰਾਂ ਨੂੰ ਸਖ਼ਤ ਸਜ਼ਾ ਮਿਲੇਗੀ | ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ਦੇ ਅਖੀਰ ‘ਚ ਇਨ੍ਹਾਂ ਦੋਵਾਂ ਘਟਨਾਵਾਂ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਪਿਛਲੇ ਦੋ ਦਿਨਾਂ ਦੀਆਂ ਘਟਨਾਵਾਂ ਦੇਸ਼ ਲਈ ਸ਼ਰਮਨਾਕ ਹਨ | ਅਜਿਹੀਆਂ ਘਟਨਾਵਾਂ ਨਾਲ ਪੂਰਾ ਦੇਸ਼ ਸ਼ਰਮਸਾਰ ਹੈ | ਮੈਂ ਦੇਸ਼ ਵਾਸੀਆਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਕੋਈ ਵੀ ਦੋਸ਼ੀ ਬਚ ਨਹੀਂ ਸਕੇਗਾ | ਬੇਟੀਆਂ ਨੂੰ ਨਿਆਂ ਮਿਲ ਕੇ ਹੀ ਰਹੇਗਾ | ਇਸ ਤੋਂ ਇਲਾਵਾ ਆਪਣੇ ਭਾਸ਼ਣ ‘ਚ ਨਰਿੰਦਰ ਮੋਦੀ ਨੇ ਐਸ.ਸੀ./ਐਸ.ਟੀ. ਐਕਟ ਬਾਰੇ ਹੋਏ ਪ੍ਰਦਰਸ਼ਨ ‘ਤੇ ਦਲਿਤ ਭਾਈਚਾਰੇ ਨੂੰ ਵਿਸ਼ਵਾਸ ਦਿੱਤਾ ਕਿ ਇਸ ਐਕਟ ਨੂੰ ਕਮਜ਼ੋਰ ਨਹੀਂ ਹੋਣ ਦਿੱਤਾ ਜਾਵੇਗਾ | ਇਸ ਮੌਕੇ ਮੋਦੀ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦਾ ਜ਼ਿਕਰ ਕਰਦੇ ਹੋਏ ਕਾਂਗਰਸ ‘ਤੇ ਹਮਲਾ ਬੋਲਿਆ | ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਕਾਂਗਰਸ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਬਾਬਾ ਸਾਹਿਬ ਲਈ ਕੀਤੇ ਗਏ ਇਕ ਵੀ ਕੰਮ ਬਾਰੇ ਦੱਸਣ |

Leave a Reply

Your email address will not be published.