ਮੁੱਖ ਖਬਰਾਂ
Home / ਪੰਜਾਬ / ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਏਗਾ : ਜਾਖੜ

ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਏਗਾ : ਜਾਖੜ

Spread the love

ਜਲੰਧਰ-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਕਣਕ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾਏਗਾ ਅਤੇ ਕਿਸਾਨ ਕਰਜ਼ਾ ਮੁਆਫੀ ਯੋਜਨਾ ਨੂੰ ਲੜੀਵਾਰ ਢੰਗ ਨਾਲ ਮੁਕੰਮਲ ਕੀਤਾ ਜਾਏਗਾ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਕਰਨ ਲਈ ਗੰਭੀਰ ਹੈ। ਸੂਬੇ ਦੇ ਕਿਸਾਨਾਂ ਨੂੰ ਉਲਟ ਮੌਸਮ ਦੇ ਬਾਵਜੂਦ ਘਬਰਾਉਣ ਦੀ ਲੋੜ ਨਹੀਂ। ਫਸਲ ਦੀ ਖਰੀਦ ਪਾਰਦਰਸ਼ੀ ਢੰਗ ਨਾਲ ਹੋਵੇਗੀ ਅਤੇ ਕਿਸਾਨਾਂ ਨੂੰ ਫਸਲ ਦਾ ਪੂਰਾ ਮੁੱਲ ਦਿੱਤਾ ਜਾਏਗਾ। ਜਾਖੜ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਭ ਖਰੀਦ ਏਜੰਸੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਤਰ੍ਹਾਂ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਏ। ਸੂਬਾ ਸਰਕਾਰ ਨੌਜਵਾਨਾਂ ਦੇ ਭਵਿੱਖ ਲਈ ਵੀ ਚਿੰਤਤ ਹੈ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਅ ਕੇ ਖੇਡਾਂ ਨਾਲ ਜੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਇਕ ਸਵਾਲ ਦੇ ਜਵਾਬ ‘ਚ ਜਾਖੜ ਨੇ ਕਿਹਾ ਕਿ ਉਨ੍ਹਾਂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਕੋਈ ਨਾਰਾਜ਼ਗੀ ਨਹੀਂ। ਮੁੱਖ ਮੰਤਰੀ ਨੇ ਜੋ ਕੁਝ ਕੀਤਾ ਹੈ, ਉਹ ਹੋਰ ਕੋਈ ਸਿਆਸਤਦਾਨ ਨਹੀਂ ਕਰ ਸਕਦਾ। ਸੂਬੇ ‘ਤੇ ਭਾਰੀ ਕਰਜ਼ਾ ਹੋਣ ਦੇ ਬਾਵਜੂਦ ਛੋਟੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਅਸਲ ‘ਚ ਪੰਜਾਬ ਨੂੰ ਲੈ ਕੇ ਗੰਭੀਰ ਹਨ।

Leave a Reply

Your email address will not be published.