ਮੁੱਖ ਖਬਰਾਂ
Home / ਮੁੱਖ ਖਬਰਾਂ / ਰੋਡ ਰੇਜ ਮਾਮਲਾ : ਨਵਜੋਤ ਸਿੱਧੂ ਨੂੰ ਅਦਾਲਤ ਵਲੋਂ ਵੱਡੀ ਰਾਹਤ, 30 ਸਾਲਾਂ ਬਾਅਦ ਬਰੀ

ਰੋਡ ਰੇਜ ਮਾਮਲਾ : ਨਵਜੋਤ ਸਿੱਧੂ ਨੂੰ ਅਦਾਲਤ ਵਲੋਂ ਵੱਡੀ ਰਾਹਤ, 30 ਸਾਲਾਂ ਬਾਅਦ ਬਰੀ

Spread the love

ਨਵੀਂ ਦਿੱਲੀ/ਚੰਡੀਗੜ੍ਹ-ਸੁਪਰੀਮ ਕੋਰਟ ਨੇ ਰੋਡਰੇਜ਼ ਮਾਮਲੇ ‘ਚ ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਡੀ ਰਾਹਤ ਦਿੰਦਿਆਂ 30 ਸਾਲਾਂ ਬਾਅਦ ਬਰੀ ਕਰ ਦਿੱਤਾ ਹੈ। 30 ਸਾਲ ਪਹਿਲਾਂ ਇਸ ਮਾਮਲੇ ਸਬੰਧੀ ਸਿੱਧੂ ਨੂੰ ਹੇਠਲੀ ਅਦਾਲਤ ਨੇ ਦੋਸ਼ ਮੁਕਤ ਕਰ ਦਿੱਤਾ ਸੀ ਪਰ ਹਾਈਕੋਰਟ ਨੇ ਫੈਸਲੇ ਨੂੰ ਪਲਟਦਿਆਂ ਹੋਏ ਸਿੱਧੂ ਨੂੰ ਗ਼ੈਰ-ਇਰਾਦਾਤਨ ਕਤਲ ਦਾ ਦੋਸ਼ੀ ਪਾਇਆ ਅਤੇ ਸਿੱਧੂ ਨੂੰ ਤਿੰਨ ਸਾਲ ਕੈਦ ਦੀ ਸਜ਼ਾ ਸੁਣਾਈ ਸੀ।
ਨਵਜੋਤ ਸਿੱਧੂ ਨੇ ਫੈਸਲੇ ਨੂੰ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਸੀ, ਜਿਸ ਤੋਂ ਬਾਅਦ ਅੱਜ ਹਾਈਕੋਰਟ ਦੇ ਫੈਸਲੇ ਨੂੰ ਪਲਟਦੇ ਹੋਏ ਸੁਪਰੀਮ ਕੋਰਟ ਨੇ ਸਿੱਧੂ ਦੇ ਹੱਕ ‘ਚ ਫੈਸਲਾ ਸੁਣਾ ਦਿੱਤਾ। ਜ਼ਿਕਰਯੋਗ ਹੈ ਕਿ 27 ਦਸੰਬਰ, 1988 ਨੂੰ ਜਦੋਂ ਸਿੱਧੂ ਦੀ ਕਾਰ ਪਾਰਕਿੰਗ ਨੂੰ ਲੈ ਕੇ ਪਟਿਆਲਾ ਵਿੱਚ ਗੁਰਨਾਮ ਸਿੰਘ ਨਾਂ ਦੇ ਇਕ ਬਜ਼ੁਰਗ ਨਾਲ ਬਹਿਸਬਾਜ਼ੀ ਹੋਈ, ਜਿਹੜੀ ਮਗਰੋਂ ਹੱਥੋਪਾਈ ਵਿੱਚ ਬਦਲ ਗਈ। ਗੁਰਨਾਮ ਸਿੰਘ ਨਾਲ ਉਸਦਾ ਭਾਣਜਾ ਵੀ ਸੀ। ਭਾਣਜੇ ਮੁਤਾਬਕ ਸਿੱਧੂ ਨੇ ਮੁੱਕਾ ਮਾਰ ਕੇ ਗੁਰਮਾਨ ਸਿੰਘ ਨੂੰ ਸੜਕ ਉੱਤੇ ਸੁੱਟ ਦਿੱਤਾ। ਇਸ ਤੋਂ ਤੁਰੰਤ ਬਾਅਦ, ਗੁਰਨਾਮ ਨੂੰ ਹਸਪਤਾਲ ਲਿਜਾਇਆ ਗਿਆ, ਪਰ ਉਹ ਪਹਿਲਾਂ ਹੀ ਮਰ ਚੁੱਕਾ ਸੀ।

Leave a Reply

Your email address will not be published.