ਮੁੱਖ ਖਬਰਾਂ
Home / ਮੁੱਖ ਖਬਰਾਂ / ਸ੍ਰੀ ਮੁਕਤਸਰ ਸਾਹਿਬ ਨੇੜੇ ਕਾਂਗਰਸੀ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ

ਸ੍ਰੀ ਮੁਕਤਸਰ ਸਾਹਿਬ ਨੇੜੇ ਕਾਂਗਰਸੀ ਆਗੂ ਦੀ ਗੋਲੀਆਂ ਮਾਰ ਕੇ ਹੱਤਿਆ

Spread the love

ਸ੍ਰੀ ਮੁਕਤਸਰ ਸਾਹਿਬ-ਪਿੰਡ ਕਾਉਣੀ ਤੋਂ ਮੱਲਣ ਸੜਕ ‘ਤੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਦਿਨ ਦਿਹਾੜੇ ਕਾਂਗਰਸੀ ਆਗੂ ਦੀ ਹੱਤਿਆ ਕਰ ਦਿੱਤੀ। ਜਾਣਕਾਰੀ ਅਨੁਸਾਰ ਕੋਠੇ ਚੀਦਿਆਂ ਵਾਲੇ (ਕੋਟਲੀ ਅਬਲੂ) ਹਲਕਾ ਗਿੱਦੜਬਾਹਾ ਦੇ ਸਾਬਕਾ ਸਰਪੰਚ ਤੇ ਬਲਾਕ ਸੰਮਤੀ ਮੈਂਬਰ ਜਸਵਿੰਦਰ ਸਿੰਘ ਛਿੰਦਾ ਪੁੱਤਰ ਗੁਲਜ਼ਾਰ ਸਿੰਘ ਵਾਸੀ ਕੋਠੇ ਭੋਲੇ ਵਾਲੇ (ਕੋਟਲੀ ਅਬਲੂ) ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਿੰਡ ਦੋਦਾ ਦੇ ਕੋਠੇ ਸੁਰਗਾਪੁਰੀ ਵਿਖੇ ਆਪਣੇ ਰਿਸ਼ਤੇਦਾਰ ਅਮਰ ਸਿੰਘ ਸਾਬਕਾ ਪੰਚ ਦੀ ਪਤਨੀ ਰਣਜੀਤ ਕੌਰ ਦੀ ਅੰਤਿਮ ਅਰਦਾਸ ਤੇ ਭੋਗ ਵਿਚ ਸ਼ਾਮਿਲ ਹੋਣ ਲਈ ਜਾ ਰਿਹਾ ਸੀ, ਜਦੋਂ ਉਹ ਮੱਲਣ ਤੋਂ ਕਾਉਣੀ ਪਿੰਡ ਨੇੜੇ ਪਹੁੰਚਿਆ, ਤਾਂ ਅਚਾਨਕ ਅਣਪਛਾਤੇ ਵਿਅਕਤੀਆਂ ਨੇ ਕਰੀਬ ਅੱਧੀ ਦਰਜਨ ਗੋਲੀਆਂ ਮਾਰ ਕੇ ਉਸ ਦੀ ਹੱਤਿਆ ਕਰ ਦਿੱਤੀ। ਇਸ ਘਟਨਾ ਨਾਲ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਮ੍ਰਿਤਕ ਦੇ ਭਰਾ ਗੁਰਤੇਜ ਸਿੰਘ ਅਤੇ ਪੁੱਤਰ ਜਸਕਰਨ ਸਿੰਘ ਬੋਹੜ ਨੇ ਦੱਸਿਆ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ ਮਨਜੀਤ ਕੌਰ ਤੋਂ ਇਲਾਵਾ ਤਿੰਨ ਬੇਟੀਆਂ ਅਤੇ ਇਕ ਬੇਟਾ ਛੱਡ ਗਿਆ। ਘਟਨਾ ਦਾ ਪਤਾ ਲੱਗਦਿਆਂ ਹੀ ਜ਼ਿਲ੍ਹਾ ਪੁਲਿਸ ਮੁਖੀ ਸੁਸ਼ੀਲ ਕੁਮਾਰ, ਐਸ.ਪੀ. (ਡੀ) ਬਲਜੀਤ ਸਿੰਘ ਸਿੱਧੂ, ਡੀ.ਐਸ.ਪੀ ਗਿੱਦੜਬਾਹਾ ਰਾਜਪਾਲ ਸਿੰਘ ਅਤੇ ਐਸ.ਐਚ.ਓ. ਕੋਟਭਾਈ ਕ੍ਰਿਸ਼ਨ ਕੁਮਾਰ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਆਰੰਭ ਕਰ ਦਿੱਤੀ। ਉੱਚ ਅਧਿਕਾਰੀਆਂ ਵਲੋਂ ਮਾਮਲੇ ਦੀ ਬਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਇਸ ਮਾਮਲੇ ਵਿਚ ਅਣਪਛਾਤੇ ਵਿਅਕਤੀਆਂ ‘ਤੇ ਮਾਮਲਾ ਦਰਜ ਕਰ ਲਿਆ।

Leave a Reply

Your email address will not be published.