ਮੁੱਖ ਖਬਰਾਂ
Home / ਪੰਜਾਬ / ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮੁੱਖ ਮੰਤਰੀ ਨੂੰ ਲਿਖਿਆ ਖੂਨ ਨਾਲ ਪੱਤਰ

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਮੁੱਖ ਮੰਤਰੀ ਨੂੰ ਲਿਖਿਆ ਖੂਨ ਨਾਲ ਪੱਤਰ

Spread the love

ਮੋਹਾਲੀ-ਆਂਗਣਵਾੜੀ ਮੁਲਾਜ਼ਮ ਯੂਨੀਅਨ ਜ਼ਿਲਾ ਮੋਹਾਲੀ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣਭੱਤੇ ਵਿਚ ਵਾਧਾ ਕਰਨ ਤੇ ਹੋਰ ਮੰਗਾਂ ਸਬੰਧੀ ਆਪਣੇ ਖੂਨ ਨਾਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਇਕ ਪੱਤਰ ਲਿਖਿਆ ਹੈ। ਇਹ ਮੰਗ ਪੱਤਰ ਉਨ੍ਹਾਂ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਰਾਹੀਂ ਭੇਜਿਆ ਹੈ, ਜਿਸ ਵਿਚ ਯੂਨੀਅਨ ਆਗੂਆਂ ਨੇ ਲਿਖਿਆ ਹੈ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਹੱਕੀ ਤੇ ਜਾਇਜ਼ ਮੰਗਾਂ ਸਬੰਧੀ ਸੰਘਰਸ਼ ਕਰ ਰਹੀਆਂ ਹਨ ਪਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਆਸ ਪ੍ਰਗਟ ਕੀਤੀ ਹੈ ਕਿ ਖੂਨ ਨਾਲ ਲਿਖੇ ਇਸ ਮੰਗ ਪੱਤਰ ਤੋਂ ਬਾਅਦ ਉਨ੍ਹਾਂ ਦੀਆਂ ਮੰਗਾਂ ਦੀ ਪੂਰਤੀ ਲਈ ਛੇਤੀ ਹੀ ਕੋਈ ਕਦਮ ਚੁੱਕਿਆ ਜਾਵੇਗਾ।
ਉਨ੍ਹਾਂ ਮੰਗ ਕੀਤੀ ਹੈ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ‘ਤੇ ਮਾਣ ਭੱਤਾ ਦਿੱਤਾ ਜਾਵੇ, ਪੈਨਸ਼ਨ, ਗਰੈਚੁਟੀ ਤੇ ਦੂਜੇ ਸਾਰੇ ਲਾਭ ਦਿੱਤੇ ਜਾਣ, ਐੱਨ. ਜੀ. ਓ. ਅਧੀਨ ਚੱਲ ਰਹੇ ਖੂਹੀਆਂ ਸਰਵਰ ਤੇ ਬਠਿੰਡਾ ਨੂੰ ਵਾਪਸ ਵਿਭਾਗ ਅਧੀਨ ਲਿਆਂਦਾ ਜਾਵੇ ਤੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਦਾਖਲ ਕੀਤੇ ਗਏ 3 ਤੋਂ 6 ਸਾਲ ਦੇ ਬੱਚੇ ਵਾਪਸ ਆਂਗਣਵਾੜੀ ਸੈਂਟਰਾਂ ਵਿਚ ਭੇਜੇ ਜਾਣ।

Leave a Reply

Your email address will not be published.