ਮੁੱਖ ਖਬਰਾਂ
Home / ਪੰਜਾਬ / ਬਰਗਾੜੀ ਕਾਂਡ ਬਾਰੇ ਵਿਰੋਧੀ ਧਿਰਾਂ ਦੇ ਦੋਸ਼ ਸਿਆਸਤ ਤੋਂ ਪ੍ਰੇਰਿਤ : ਬਾਦਲ

ਬਰਗਾੜੀ ਕਾਂਡ ਬਾਰੇ ਵਿਰੋਧੀ ਧਿਰਾਂ ਦੇ ਦੋਸ਼ ਸਿਆਸਤ ਤੋਂ ਪ੍ਰੇਰਿਤ : ਬਾਦਲ

Spread the love

ਲੰਬੀ-ਸੂਬੇ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਅੱਜ ਇੱਥੇ ਦਾਅਵਾ ਕੀਤਾ ਕਿ ਬਰਗਾੜੀ ਕਾਂਡ ਬਾਰੇ ਸਾਹਮਣੇ ਆਇਆ ਸੱਚ ਅਕਾਲੀ ਸਰਕਾਰ ਵੱਲੋਂ ਕਾਇਮ ‘ਸਿੱਟ’ ਦੀ ਗੰਭੀਰ ਪੜਤਾਲ ਦਾ ਹੀ ਨਤੀਜਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੰਵੇਦਨਸ਼ੀਲ ਮਾਮਲਿਆਂ ਦੀ ਜਾਂਚ-ਪੜਤਾਲ ਸਮਾਂ ਲੈਂਦੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਵੱਲੋਂ ਅਕਾਲੀ-ਭਾਜਪਾ ਗੱਠਜੋੜ ਸਰਕਾਰ ’ਤੇ ਬੇਅਦਬੀ ਮਾਮਲੇ ਵਿੱਚ ਨਿਭਾਈ ਭੂਮਿਕਾ ਉਤੇ ਜਤਾਏ ਜਾ ਰਹੇ ਸ਼ੰਕੇ ਬੇਬੁਨਿਆਦ ਹਨ।
ਇੱਥੋਂ ਨੇੜਲੇ ਪਿੰਡ ਆਧਨੀਆਂ ਵਿੱਚ ਸ੍ਰੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਗੁਰਦੁਆਰਿਆਂ ਦੀ ਆਜ਼ਾਦੀ ਅਤੇ ਪੰਥਕ ਹੱਕਾਂ ਦੇ ਸੰਘਰਸ਼ਾਂ ਵਿੱਚੋਂ ਉਪਜਿਆ ਹੈ। ਇਸ ਲਈ ਉਨ੍ਹਾਂ ਤੋਂ ਵੱਧ ਗੁਰੂ ਗ੍ਰੰਥ ਸਾਹਿਬ ਦਾ ਸਤਿਕਾਰ ਕੌਣ ਕਰ ਸਕਦਾ ਹੈ। ਸਾਬਕਾ ਮੁੱਖ ਮੰਤਰੀ ਨੇ ਸਿਆਸੀ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਲਾਏ ਜਾ ਰਹੇ ਦੋਸ਼ਾਂ ਨੂੰ ਗ਼ੈਰ-ਸੰਜੀਦਾ ਤੇ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੱਤਾ। ਸ੍ਰੀ ਬਾਦਲ ਨੇ ਝੋਨੇ ਦੇ ਸੀਜ਼ਨ ਵਿੱਚ ਬਿਜਲੀ ਦੀ ਮੰਗ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕਾਂਗਰਸ ਵੱਲੋਂ ਸਰਕਾਰੀ ਥਰਮਲ ਪਲਾਟ ਬੰਦ ਕੀਤੇ ਜਾਣ ਕਰਕੇ ਬਿਜਲੀ ਦੀਆਂ ਦਰਾਂ ਮਹਿੰਗੀਆਂ ਹੋਈਆਂ ਹਨ ਅਤੇ ਉਤਪਾਦਨ ’ਤੇ ਅਸਰ ਪਿਆ ਹੈ। ਉਨ੍ਹਾਂ ਕਿਹਾ ਕਿ ਅਜਿਹੇ ਫ਼ੈਸਲੇ ਲੈਣ ਤੋਂ ਪਹਿਲਾਂ ਕਿਸਾਨ ਸਫ਼ਾਂ ਨੂੰ ਲਾਜ਼ਮੀ ਭਰੋਸੇ ਵਿੱਚ ਲੈਣਾ ਚਾਹੀਦਾ ਹੈ।

Leave a Reply

Your email address will not be published.