ਮੁੱਖ ਖਬਰਾਂ
Home / ਪੰਜਾਬ / ਅਕਾਲੀ ਦਲ ਨੂੰ ਝਟਕਾ ਪ੍ਰਤਾਪ ਸਿੰਘ ਭੋਜੇਵਾਲਾ ਦਾ ਪਰਿਵਾਰ ਕਾਂਗਰਸ ‘ਚ ਸ਼ਾਮਲ

ਅਕਾਲੀ ਦਲ ਨੂੰ ਝਟਕਾ ਪ੍ਰਤਾਪ ਸਿੰਘ ਭੋਜੇਵਾਲਾ ਦਾ ਪਰਿਵਾਰ ਕਾਂਗਰਸ ‘ਚ ਸ਼ਾਮਲ

Spread the love

ਵਲਟੋਹਾ-ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਅਲਗੋਂ ਕਲਾ ਵਿਖੇ ਅਕਾਲੀ ਦਲ ਨੂੰ ਉਸ ਵੇਲੇ ਝਟਕਾ ਲੱਗਾ ਜਦ ਕੱਟੜ ਟਕਸਾਲੀ ਅਕਾਲੀ ਪਰਿਵਾਰ ਸੁਖਪਾਲ ਸਿੰਘ ਸੁੱਖ ਪਠਾਣਕੀਆ ਤੇ ਸੀਨੀਅਰ ਕਾਂਗਰਸੀ ਆਗੂ ਮਿਲਖਾ ਸਿੰਘ ਦੀ ਪ੍ਰੇਰਨਾ ਸਦਕਾ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਯੋਗ ਅਗਵਾਈ ਹੇਠ ਪ੍ਰਤਾਪ ਸਿੰਘ ਭੋਜੇਵਾਲਾ ਦਾ ਪਰਿਵਾਰ ਅਕਾਲੀ ਦਲ ਨੂੰ ਛੱਡ ਕਾਂਗਰਸ ਪਾਰਟੀ ‘ਚ ਸ਼ਾਮਲ ਹੋ ਗਿਆ। ਇਸ ਮੌਕੇ ਪ੍ਰਤਾਪ ਸਿੰਘ ਭੋਜੇਵਾਲਾ, ਬਲਵਿੰਦਰ ਸਿੰਘ, ਅੰਗਰੇਜ ਸਿੰਘ, ਸਰਬਜੀਤ ਸਿੰਘ, ਬਲਵਿੰਦਰ ਸਿੰਘ ਉਰਫ ਸਾਰਜ ਸਿੰਘ ਨੂੰ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਤੇ ਪਾਰਟੀ ‘ਚ ਸਵਾਗਤ ਕੀਤਾ। ਇਸ ਮੌਕੇ ਬੋਲਦਿਆ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਪਾਰਟੀ ‘ਚ ਸ਼ਾਮਲ ਹੋਏ ਪ੍ਰਤਾਪ ਸਿੰਘ ਭੋਜੇਵਾਲਾ ਦੇ ਪਰਿਵਾਰ ਨੂੰ ਪਾਰਟੀ ‘ਚ ਹਰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਪੰਜਾਬ ਕਿਸਾਨ ਸੈੱਲ ਦੇ ਜਰਨਲ ਸਕੱਤਰ ਬਲਜੀਤ ਸਿੰਘ ਲਲਿਆਣੀ, ਰਾਜ ਸਿੰਘ ਜਰਨੈਲ ਸਿੰਘ ਨੀਲ, ਦਲੇਰ ਸਿੰਘ, ਗੁਰਵੇਲ ਸਿੰਘ ਮੱਦਰ ਆਦਿ ਹਾਜ਼ਰ ਸਨ।

Leave a Reply

Your email address will not be published.