ਮੁੱਖ ਖਬਰਾਂ
Home / ਪੰਜਾਬ / ਅਮਰਿੰਦਰ ਦਾ ਵਤੀਰਾ ਹੰਕਾਰੀ ਰਾਜੇ ਵਾਲਾ : ਸੁਖਬੀਰ

ਅਮਰਿੰਦਰ ਦਾ ਵਤੀਰਾ ਹੰਕਾਰੀ ਰਾਜੇ ਵਾਲਾ : ਸੁਖਬੀਰ

Spread the love

ਚੰਡੀਗੜ੍ਹ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਨਸ਼ਿਆਂ ਖ਼ਿਲਾਫ਼ ਲੜਾਈ ਵਿੱਚ ਕਿਸੇ ਵੀ ਸਿਆਸੀ ਪਾਰਟੀ ਦੇ ਸਹਿਯੋਗ ਨੂੰ ਠੁਕਰਾ ਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੰਕਾਰੀ ਰਾਜੇ ਵਾਂਗ ਵਿਵਹਾਰ ਕਰ ਰਹੇ ਹਨ।
ਇੱਕ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਨਸ਼ਿਆਂ ਖ਼ਿਲਾਫ਼ ਕਾਰਵਾਈ ਕਰਨ ਵਿੱਚ ਨਾਕਾਮੀ ਪੰਜਾਬ ਨੂੰ ਡੂੰਘੀ ਖੱਡ ਵੱਲ ਧੱਕ ਰਹੀ ਹੈ। ਮੁੱਖ ਮੰਤਰੀ ਨੇ ਗੰਭੀਰਤਾ ਨਾਲ ਕੁਝ ਕਰਨ ਦਾ ਥਾਂ ਇਸ ਮਸਲੇ ਤੋਂ ਲੋਕਾਂ ਦਾ ਧਿਆਨ ਲਾਂਭੇ ਕਰਨ ਲਈ ਡੋਪ ਟੈਸਟਾਂ ਵਰਗੀ ਸਟੰਟਬਾਜ਼ੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਨਾਲ ਅਸਲੀ ਦੋਸ਼ੀ ਬਚ ਕੇ ਨਿਕਲ ਜਾਣਗੇ।
5ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਕਿ ਡੋਪ ਟੈਸਟਾਂ ਦੀ ਬਜਾਏ ਕੈਪਟਨ ਅਮਰਿੰਦਰ ਨੂੰ ਇਹ ਸੋਚਣਾ ਚਾਹੀਦਾ ਹੈ ਕਿ ਮੌਜੂਦਾ ਹਾਲਾਤ ਪੈਦਾ ਕਿਵੇਂ ਹੋਏ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੈਪਟਨ ਚੋਣਾਂ ਤੋਂ ਪਹਿਲਾਂ ਪੰਜਾਬ ਨੂੰ ਚਾਰ ਮਹੀਨਿਆਂ ਵਿੱਚ ਨਸ਼ਾ ਮੁਕਤ ਕਰਨ ਦਾ ਕੀਤਾ ਵਾਅਦਾ ਪੂਰਾ ਕਰਨ ਵਿੱਚ ਨਾਕਾਮ ਰਹੇ ਹਨ। ਹੁਣ ਜਦੋਂ ਅਕਾਲੀ ਦਲ ਨੇ ਇਸ ਕੰਮ ਵਿੱਚ ਸਹਿਯੋਗ ਦੇਣ ਦੀ ਪੇਸ਼ਕਸ਼ ਕੀਤੀ ਹੈ ਤਾਂ ਮੁੱਖ ਮੰਤਰੀ ਇਸ ਨੂੰ ਸੰਜੀਦਗੀ ਨਾਲ ਲੈਣ ਦੀ ਥਾਂ ਆਕੜ ਦਿਖਾ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਵਿਧਾਇਕ (ਸੁਰਜੀਤ ਸਿੰਘ ਧੀਮਾਨ) ਅਤੇ ਹਾਲ ਹੀ ਵਿੱਚ ਸਾਬਕਾ ਮੰਤਰੀ ਰਾਣਾ ਗੁਰਜੀਤ ਲਗਾਤਾਰ ਨਸ਼ਿਆਂ ਵਿੱਚ ਹੋਏ ਵਾਧੇ ਬਾਰੇ ਚਿਤਾਵਨੀ ਦਿੰਦੇ ਆ ਰਹੇ ਹਨ। ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ 6 ਮਹੀਨਿਆਂ ਦੌਰਾਨ ਐੱਨਡੀਪੀਐੱਸ ਐਕਟ ਤਹਿਤ ਹੋਣ ਵਾਲੀਆਂ ਸਜ਼ਾਵਾਂ ਦਾ ਅੰਕੜਾ ਥੱਲੇ ਆਇਆ ਹੈ ਅਤੇ ਨਸ਼ੇ ਦਾ ਕਾਰੋਬਾਰ ਕਰਨ ਲਈ ਫੜੇ 900 ਤੋਂ ਵੱਧ ਲੋਕਾਂ ਨੂੰ ਬਰੀ ਕੀਤਾ ਗਿਆ ਹੈ।
ਪੁਲੀਸ ਵਿਭਾਗ ਵੀ ਸ਼ੱਕ ਦੇ ਘੇਰੇ ਵਿੱਚ ਹੈ। ਪ੍ਰਦੇਸ਼ ਕਾਂਗਰਸ ਮੁਖੀ ਮੰਨ ਚੁੱਕੇ ਹਨ ਕਿ ਇੱਕ ਦਾਗੀ ਅਫਸਰ ਦੀ ਥਾਂ ਦੂਜਾ ਲੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਅੰਦਰ ਨਸ਼ਿਆਂ ਨੂੰ ਖ਼ਤਮ ਕਰਨ ਵਾਸਤੇ ਕੋਈ ਸਿਆਸੀ ਇੱਛਾ ਸ਼ਕਤੀ ਨਜ਼ਰ ਨਹੀਂ ਆਉਂਦੀ, ਇਸੇ ਲਈ ਮੱਦਦ ਦੀ ਪੇਸ਼ਕਸ਼ ਕੀਤੀ ਗਈ ਸੀ।

Leave a Reply

Your email address will not be published.