ਮੁੱਖ ਖਬਰਾਂ
Home / ਮੁੱਖ ਖਬਰਾਂ / ਪ੍ਰਧਾਨ ਮੰਤਰੀ ਦੀਆਂ ਨੀਤੀਆਂ ‘ਚ ਦਲਿਤਾਂ ਲਈ ਥਾਂ ਨਹੀਂ : ਰਾਹੁਲ

ਪ੍ਰਧਾਨ ਮੰਤਰੀ ਦੀਆਂ ਨੀਤੀਆਂ ‘ਚ ਦਲਿਤਾਂ ਲਈ ਥਾਂ ਨਹੀਂ : ਰਾਹੁਲ

Spread the love

ਨਵੀਂ ਦਿੱਲੀ-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕੇਂਦਰ ਦੀ ਮੋਦੀ ਸਰਕਾਰ ਨੂੰ ਦਲਿਤ ਵਿਰੋਧੀ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਦਲਿਤਾਂ ਦਾ ਦੁੱਖ ਸਮਝਦੇ ਹੁੰਦੇ ਤਾਂ ਉਨ੍ਹਾਂ ਦੀਆਂ ਸਰਕਾਰ ਦੀਆਂ ਨੀਤੀਆਂ ਕੁਝ ਹੋਰ ਹੁੰਦੀਆਂ | ਰਾਹੁਲ ਗਾਂਧੀ ਐਸ.ਸੀ./ਐਸ.ਟੀ. ਬਿੱਲ ਨੂੰ ਲੈ ਕੇ ਜੰਤਰ-ਮੰਤਰ ‘ਤੇ ਹੋਰ ਰਹੇ ਪ੍ਰਦਰਸ਼ਨ ‘ਚ ਹਿੱਸਾ ਲੈ ਰਹੇ ਸਨ | ਰਾਹੁਲ ਗਾਂਧੀ ਦੇ ਨਾਲ ਸੀ.ਪੀ.ਆਈ. (ਐਮ) ਨੇਤਾ ਸੀਤਾਰਾਮ ਯੇਚੁਰੀ ਵੀ ਮੰਚ ‘ਤੇ ਮੌਜੂਦ ਸਨ | ਰਾਹੁਲ ਗਾਂਧੀ ਨੇ ਕਿਹਾ ਕਿ ਜਦੋਂ ਮੋਦੀ ਗੁਜਰਾਤ ਦੇ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ ਆਪਣੀ ਕਿਤਾਬ ‘ਚ ਲਿਖਿਆ ਸੀ ਕਿ ਦਲਿਤਾਂ ਨੂੰ ਸਫ਼ਾਈ ਕਰਨ ‘ਚ ਮਜ਼ਾ ਆਉਂਦਾ ਹੈ | ਇਹ ਹੀ ਉਨ੍ਹਾਂ ਦੀ ਵਿਚਾਰਧਾਰਾ ਹੈ | ਰਾਹੁਲ ਗਾਂਧੀ ਨੇ ਦਲਿਤ ਸੰਗਠਨਾਂ ਨੂੰ ਆਪਣਾ ਸਮਰਥਨ ਦਿੰਦਿਆਂ ਕਿਹਾ ਕਿ ਇਸ ਦੇਸ਼ ‘ਚੋਂ ਸਭ ਨੂੰ ਥਾਂ ਮਿਲਣੀ ਚਾਹੀਦੀ ਹੈ, ਭਾਵੇਂ ਉਹ ਦਲਿਤ ਹੋਵੇ ਜਾਂ ਆਦਿਵਾਸੀ | ਉਨ੍ਹਾਂ ਕਿਹਾ ਕਿ ਅਸੀਂ ਇਕ ਅਜਿਹਾ ਭਾਰਤ ਚਾਹੁੰਦੇ ਹਾਂ ਜਿੱਥੇ ਹਰ ਕਿਸੇ ਨੂੰ ਬਰਾਬਰ ਹੱਕ ਮਿਲੇ | ਉਨ੍ਹਾਂ ਕਿਹਾ ਕਿ ਸਾਰੇ ਇਕਜੁੱਟ ਹੋ ਕੇ ਭਾਜਪਾ ਅਤੇ ਆਰ.ਐਸ.ਐਸ. ਦੀ ਮਾਨਸਿਕਤਾ ਨੂੰ ਹਰਾਉਣਾ ਹੈ | ਉਨ੍ਹਾਂ ਦਲਿਤ ਸੰਗਠਨਾਂ ਨੂੰ ਭਰੋਸਾ ਦਵਾਉਂਦਿਆਂ ਕਿਹਾ ਕਿ ਉਹ ਦੇਸ਼ ‘ਚ ਜਿੱਥੇ ਵੀ ਅੰਦੋਲਨ ਕਰਨਗੇ, ਅਸੀਂ ਤੁਹਾਡੇ ਨਾਲ ਖੜ੍ਹੇ ਹੋਵਾਂਗੇ |

Leave a Reply

Your email address will not be published.