ਮੁੱਖ ਖਬਰਾਂ
Home / ਮੁੱਖ ਖਬਰਾਂ / ਅਮਰੀਕਾ ‘ਚ ਸਿੱਖ ਵਿਅਕਤੀ ‘ਤੇ ਹੋਏ ਹਮਲੇ ਦੀ ਲੋਂਗੋਵਾਲ ਨੇ ਕੀਤੀ ਨਿਖੇਧੀ

ਅਮਰੀਕਾ ‘ਚ ਸਿੱਖ ਵਿਅਕਤੀ ‘ਤੇ ਹੋਏ ਹਮਲੇ ਦੀ ਲੋਂਗੋਵਾਲ ਨੇ ਕੀਤੀ ਨਿਖੇਧੀ

Spread the love

ਅੰਮ੍ਰਿਤਸਰ- ਅਮਰੀਕਾ ਦੇ ਕੈਲੀਫੋਰਨੀਆ ਸੂਬੇ ‘ਚ 71 ਸਾਲਾ ਸਿੱਖ ਵਿਅਕਤੀ ‘ਤੇ ਬੀਤੇ ਦਿਨੀਂ ਹੋਏ ਨਸਲੀ ਹਮਲੇ ਦੀ ਨਿਖੇਧੀ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੋਂਗੋਵਾਲ ਨੇ ਕਿਹਾ ਕਿ ਇਹ ਬਹੁਤ ਦੁਖਦਾਈ ਘਟਨਾ ਹੈ। ਉਨ੍ਹਾਂ ਕਿਹਾ ਕਿ ਇੱਕ ਨਿਰਦੋਸ਼ ਬਜ਼ੁਰਗ ਨੂੰ ਨਸਲੀ ਭੇਦਭਾਵ ਦਾ ਨਿਸ਼ਾਨਾ ਬਣਾਇਆ ਗਿਆ। ਲੋਂਗੋਵਾਲ ਨੇ ਭਾਰਤ ਸਰਕਾਰ ਅੱਗੇ ਅਪੀਲ ਕੀਤੀ ਕਿ ਉਹ ਇਸ ਮੁੱਦੇ ਨੂੰ ਅਮਰੀਕੀ ਅਧਿਕਾਰੀ ਦੇ ਸਾਹਮਣੇ ਚੁੱਕੇ ਅਤੇ ਦੋਸ਼ੀਆਂ ਨੂੰ ਜਲਦੀ ਸਜ਼ਾ ਸੁਣਾਉਣ ਨੂੰ ਯਕੀਨੀ ਬਣਾਵੇ।

Leave a Reply

Your email address will not be published.