Home / ਮੁੱਖ ਖਬਰਾਂ / ਬਾਦਲ ’ਤੇ ਜੁੱਤੀ ਸੁੱਟਣ ਵਾਲੇ ਨੂੰ ਦੋ ਸਾਲ ਦੀ ਸਜ਼ਾ

ਬਾਦਲ ’ਤੇ ਜੁੱਤੀ ਸੁੱਟਣ ਵਾਲੇ ਨੂੰ ਦੋ ਸਾਲ ਦੀ ਸਜ਼ਾ

Spread the love

ਬਠਿੰਡਾ-ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ’ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਰੋਸ ਵਜੋਂ ਜੁੱਤੀ ਵਗਾਹ ਕੇ ਮਾਰਨ ਵਾਲੇ ਸਿੱਖ ਕਾਰਕੁਨ ਗੁਰਬਚਨ ਸਿੰਘ ਨੂੰ ਮਲੋਟ ਅਦਾਲਤ ਨੇ ਦੋ ਸਾਲ ਦੀ ਸਜ਼ਾ ਸੁਣਾਈ ਹੈ। ਅਸੈਂਬਲੀ ਚੋਣਾਂ 2017 ਦੇ ਚੋਣ ਪ੍ਰਚਾਰ ਦੌਰਾਨ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਜਦੋਂ ਹਲਕਾ ਲੰਬੀ ਦੇ ਪਿੰਡ ਰੱਤਾ ਖੇੜਾ ਵਿੱਚ ਜਲਸਾ ਕਰ ਰਹੇ ਸਨ ਤਾਂ ਉਦੋਂ ਗੁਰਬਚਨ ਸਿੰਘ ਨੇ ਬੇਅਦਬੀ ਦੇ ਰੋਸ ਵਜੋਂ ਬਾਦਲ ਵੱਲ ਜੁੱਤੀ ਮਾਰੀ ਸੀ। ਉਸ ਮਗਰੋਂ ਫ਼ੌਰੀ ਬਾਦਲ ਆਪਣਾ ਚੋਣ ਪ੍ਰਚਾਰ ਖ਼ਤਮ ਕਰਕੇ ਘਰ ਪਰਤ ਗਏ ਸਨ। ਘਟਨਾ ਵਿੱਚ ਬਾਦਲ ਦੀ ਐਨਕ ਵੀ ਨੁਕਸਾਨੀ ਗਈ ਸੀ। ਮੁਕਤਸਰ ਪੁਲੀਸ ਦੇ ਥਾਣਾ ਕਬਰਵਾਲਾ ਵਿਚ ਪੁਲੀਸ ਨੇ ਗੁਰਬਚਨ ਸਿੰਘ ਖ਼ਿਲਾਫ਼ ਧਾਰਾ 353, 355, 186 ਤਹਿਤ ਕੇਸ ਦਰਜ ਕੀਤਾ ਸੀ। ਪੁਲੀਸ ਨੇ ਫ਼ੌਰੀ ਗੁਰਬਚਨ ਸਿੰਘ ਨੂੰ ਕਾਬੂ ਕਰ ਲਿਆ ਸੀ। ਦੱਸਣਯੋਗ ਹੈ ਕਿ ਗੁਰਬਚਨ ਸਿੰਘ ਮੌਜੂਦਾ ਮੁਤਵਾਜ਼ੀ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਦੇ ਭਰਾ ਹਨ ਤੇ ਖੇਤੀਬਾੜੀ ਕਰਦਾ ਹਨ। ਇਸ ਮਾਮਲੇ ਵਿੱਚ ਥਾਣਾ ਕਬਰਵਾਲਾ ਦੇ ਤਤਕਾਲੀ ਥਾਣਾ ਮੁਖੀ ਇੰਸਪੈਕਟਰ ਕੁਲਦੀਪ ਚੰਦ ਨੇ ਆਪਣੀ ਗਵਾਹੀ ਕਲਮਬੰਦ ਕਰਾਈ ਸੀ। ਦੂਜੇ ਪਾਸੀ ਮੁਤਵਾਜ਼ੀ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਨਾਲ ਸੰਪਰਕ ਨਹੀਂ ਹੋ ਸਕਿਆ।

Leave a Reply

Your email address will not be published.