Home / ਭਾਰਤ / ਮੀ ਟੂ ਮੁਹਿੰਮ: ਹੁਣ ਗਾਇਕਾ ਸੋਨਾ ਨੇ ਲਾਏ ਕੈਲਾਸ਼ ਖੇਰ ਉੱਤੇ ਦੋਸ਼

ਮੀ ਟੂ ਮੁਹਿੰਮ: ਹੁਣ ਗਾਇਕਾ ਸੋਨਾ ਨੇ ਲਾਏ ਕੈਲਾਸ਼ ਖੇਰ ਉੱਤੇ ਦੋਸ਼

Spread the love

ਮੁੰਬਈ-ਹੌਲੀਵੁੱਡ ਦੀ ਤਰ੍ਹਾਂ ਬੌਲੀਵੁੱਡ ਵਿੱਚ ਚੱਲੀ ‘ਮੀ ਟੂ ਮੁਹਿੰਮ’ ਅਜੇ ਰੁਕਣ ਦਾ ਨਾਂ ਨਹੀਂ ਲੈ ਰਹੀ ਅਤੇ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਅੱਜ ਬੰਗਾਲੀ ਗਾਇਕਾ ਸੋਨਾ ਮਹਾਪਾਤਰਾ ਨੇ ਗਾਇਕ ਕੈਲਾਸ਼ ਖੇਰ ਉੱਤੇ ਸਰੀਰਕ ਸੋੋਸ਼ਣ ਦਾ ਦੋਸ਼ ਲਾਇਆ ਹੈ। ਇੱਕ ਮਹਿਲਾ ਪੱਤਰਕਾਰ ਵੱਲੋਂ ਖੇਰ ਉੱਤੇ ਲਾਏ ਦੋਸ਼ਾਂ ਤੋਂ ਬਾਅਦ ਟਵਿੱਟਰ ਉੱਤੇ ਸੋਨਾ ਮਹਾਪਾਤਰਾ ਨੇ ਆਪਣੀ ਕਹਾਣੀ ਬਿਆਨ ਕੀਤੀ ਹੈ। ਇਨ੍ਹਾਂ ਦੋਸ਼ਾਂ ਸਬੰਧੀ ਖੇਰ ਦੀ ਪ੍ਰਤੀਕਿਰਿਆ ਹਾਸਲ ਨਹੀਂ ਕੀਤੀ ਜਾ ਸਕੀ। ਇਸ ਦੌਰਾਨ ਹੀ ਔਰਤਾਂ ਸਬੰਧੀ ਕੌਮੀ ਕਮਿਸ਼ਨ ਨੇ ਕਿਹਾ ਹੈ ਕਿ ਉਹ ਔਰਤਾਂ ਵਿਰੁੱਧ ਅਤਿਆਚਾਰ ਨੂੰ ਬਰਦਾਸ਼ਤ ਨਹੀਂ ਕਰੇਗਾ।ਕਮਿਸ਼ਨ ਨੇ ਔਰਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਬੰਧਤ ਅਧਿਕਾਰੀਆਂ ਅਤੇ ਕਮਿਸ਼ਨ ਕੋਲ ਆਪਣੀ ਸ਼ਿਕਾਇਤ ਕਰਨ। ਕਮਿਸ਼ਨ ਨੇ ਕਿਹਾ ਹੈ ਕਿ ਕੰਮਕਾਜ਼ੀ ਥਾਵਾਂ ਉੱਤੇ ਔਰਤਾਂ ਦੇ ਮਾਣ ਸਤਿਕਾਰ ਨੂੰ ਕਾਇਮ ਰੱਖਣ ਲਈ ਕਮਿਸ਼ਨ ਵਚਨਬੱਧ ਹੈ। ਇਸ ਦੌਰਾਨ ਹੀ ਔਰਤਾਂ ਤੇ ਬੱਚਿਆਂ ਦੇ ਵਿਕਾਸ ਸਬੰਧੀ ਮੰਤਰੀ ਮੇਨਕਾ ਗਾਂਧੀ ਨੇ ਕਿਹਾ ਹੈ ਕਿ ਔਰਤਾਂ ਵੱਲੋਂ ਲਾਏ ਜਾਂਦੇ ਦੋਸ਼ਾਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਕਿਉਂਕਿ ਔਰਤਾਂ ਅਕਸਰ ਆਪਣੀ ਆਵਾਜ਼ ਉਠਾਉਣ ਤੋਂ ਬਚਦੀਆਂ ਹਨ। ਉਨ੍ਹਾਂ ਦੀ ਇਹ ਪ੍ਰਤੀਕਿਰਿਆ ਕੇਂਦਰੀ ਮੰਤਰੀ ਅਤੇ ਸਾਬਕਾ ਸੰਪਾਦਕ ਐੱਮ ਜੇ ਅਕਬਰ ਉੱਤੇ ਲੱਗੇ ਗੰਭੀਰ ਦੋਸ਼ਾਂ ਦੇ ਸੰਦਰਭ ਵਿੱਚ ਆਈ ਹੈ।
ਇਸ ਦੌਰਾਨ ਵਿਕਾਸ ਬਹਿਲ ਨੇ ਖ਼ੁਦ ਨੂੰ ਬਦਨਾਮ ਕਰਨ ਦੇ ਦੋਸ਼ ਤਹਿਤ ਆਪਣੇ ਪੁਰਾਣੇ ਫਿਲਮੀ ਭਾਈਵਾਲਾਂ ਅਨੁਰਾਗ ਕਸ਼ਯਪ ਅਤੇ ਵਿਕਰਮਾਦਿੱਤਿਆ ਮੋਟਵਾਨੀ ਨੂੰ ਕਾਨੂੰਨੀ ਨੋਟਿਸ ਭੇਜ ਦਿੱਤਾ ਹੈ।ਬਹਿਲ ਨੇ ਨੋਟਿਸ ਭੇਜ ਕੇ ਬਿਨਾਂ ਸ਼ਰਤ ਮੁਆਫੀ ਮੰਗਣ ਦੀ ਮੰਗ ਕੀਤੀ ਹੈ।

Leave a Reply

Your email address will not be published.