Home / ਮੁੱਖ ਖਬਰਾਂ / ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਰਨੀ ਭੰਗ, ਜੀ.ਕੇ. ਤੇ ਸਿਰਸਾ ਵੱਲੋਂ ਅਸਤੀਫ਼ਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਰਨੀ ਭੰਗ, ਜੀ.ਕੇ. ਤੇ ਸਿਰਸਾ ਵੱਲੋਂ ਅਸਤੀਫ਼ਾ

Spread the love

ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਆਪਸੀ ਖਿੱਚੋਤਾਣ ਲਗਾਤਾਰ ਵੱਧਦੀ ਜਾ ਰਹੀ ਹੈ। ਜਿਸ ਤੋਂ ਬਾਅਦ ਅੱਜ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਸਮੇਤ ਸਾਰੇ ਅਹੁਦੇਦਾਰਾਂ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਜਨਰਲ ਇਜਲਾਸ ਦੀ ਮੀਟਿੰਗ ਦੌਰਾਨ ਇਹ ਫ਼ੈਸਲਾ ਲਿਆ ਹੀ। ਜਿਸ ਤੋਂ ਬਾਅਦ ਉਨ੍ਹਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਰਨੀ ਭੰਗ ਕਰ ਦਿੱਤੀ ਹੈ।
ਜਾਣਕਾਰੀ ਮੁਤਾਬਕ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦੀ ਆਪਸੀ ਖਿੱਚੋਤਾਣ ਵਧ ਜਾਣ ਇਹ ਬੈਠਕ ਕੀਤੀ ਗਈ। ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਤੇ ਖਿੱਚੋਤਾਣ ਵਿਚਾਲੇ ਬੈਠਕ ਹੋਈ। ਬੈਠਕ ਦੌਰਾਨ ਮਾਹੌਲ ਕਾਫੀ ਗਰਮਾ ਗਿਆ ਸੀ।

Leave a Reply

Your email address will not be published.