ਮੁੱਖ ਖਬਰਾਂ
Home / ਭਾਰਤ / ਰਾਹੁਲ ਵੱਲੋਂ ਪ੍ਰਧਾਨ ਮੰਤਰੀ ’ਤੇ ਹਮਲੇ ਤੇਜ਼

ਰਾਹੁਲ ਵੱਲੋਂ ਪ੍ਰਧਾਨ ਮੰਤਰੀ ’ਤੇ ਹਮਲੇ ਤੇਜ਼

Spread the love

ਨਵੀਂ ਦਿੱਲੀ-ਐੱਚਏਐੱਲ ਵੱਲੋਂ ਜਾਰੀ ਰਿਪੋਰਟ ਤੋਂ ਬਾਅਦ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਹਮਲੇ ਤੇਜ਼ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਫਰਾਂਸ ਦੀ ‘ਦਾਸੋ’ ਏਵੀਏਸ਼ਨ ਨੂੰ 20 ਹਜ਼ਾਰ ਕਰੋੜ ਰੁਪਏ ਦੇ ਦਿੱਤੇ, ਜਦਕਿ ਉਨ੍ਹਾਂ ਇੱਕ ਵੀ ਰਾਫਾਲ ਜਹਾਜ਼ ਨਹੀਂ ਭੇਜਿਆ, ਪਰ ਉਨ੍ਹਾਂ ਹਵਾਈ ਜਹਾਜ਼ ਬਣਾਉਣ ਵਾਲੀ ਭਾਰਤੀ ਕੰਪਨੀ ਨੂੰ ਕੁਝ ਵੀ ਦੇਣ ਤੋਂ ਇਨਕਾਰ ਕਰ ਦਿੱਤਾ।
ਰਾਹੁਲ ਗਾਂਧੀ ਨੇ ਬੀਤੇ ਦਿਨ ਵੀ ਪ੍ਰਧਾਨ ਮੰਤਰੀ ’ਤੇ ਦੋਸ਼ ਲਗਾਇਆ ਸੀ ਕਿ ਮੋਦੀ ਸਰਕਾਰ ਜਨਤਕ ਖੇਤਰ ਦੇ ਅਦਾਰੇ ਹਿੰਦੁਸਤਾਨ ਏਅਰੋਨੌਟਿਕਸ ਲਿਮਟਿਡ (ਐੱਚਏਐੱਲ) ਨੂੰ ਕਮਜ਼ੋਰ ਕਰਕੇ ਅਨਿਲ ਅੰਬਾਨੀ ਨੂੰ ਫਾਇਦਾ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਰਾਫਾਲ ਜਾਂਚ ਤੋਂ ਕੋਈ ਨਹੀਂ ਬਚਾਅ ਸਕਦਾ ਅਤੇ ਸਾਰੇ ਦੇਸ਼ ਨੂੰ ਹੁਣ ਕੋਈ ਸ਼ੱਕ ਨਹੀਂ ਰਿਹਾ ਕਿ ਉਨ੍ਹਾਂ ਆਮ ਲੋਕਾਂ ਦੇ 30 ਹਜ਼ਾਰ ਕਰੋੜ ਰੁਪਏ ਆਪਣੇ ‘ਦੋਸਤ’ ਅਨਿਲ ਅੰਬਾਨੀ ਨੂੰ ਦੇ ਦਿੱਤੇ ਹਨ।
ਸ੍ਰੀ ਗਾਂਧੀ ਨੇ ਟਵੀਟ ਕੀਤਾ, ‘ਪ੍ਰਧਾਨ ਮੰਤਰੀ ਨੇ ਇੱਕ ਵੀ ਜਹਾਜ਼ ਭੇਜਣ ਤੋਂ ਪਹਿਲਾਂ ਹੀ ਦਾਸੋ ਨੂੰ 20 ਹਜ਼ਾਰ ਕਰੋੜ ਰੁਪਏ ਦੇ ਦਿੱਤੇ, ਪਰ ਉਨ੍ਹਾਂ ਐੱਚਏਐੱਲ ਨੂੰ 15,700 ਕਰੋੜ ਰੁਪਏ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਕਾਰਨ ਐੱਚਏਐੱਲ ਨੂੰ ਆਪਣੇ ਮੁਲਾਜ਼ਮਾਂ ਨੂੰ ਤਨਖ਼ਾਹ ਦੇਣ ਲਈ ਇੱਕ ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੁੱਕਣਾ ਪਿਆ ਹੈ।’ ਉਨ੍ਹਾਂ ਕਿਹਾ, ‘ਇਸੇ ਦਰਮਿਆਨ ਰੱਖਿਆ ਮੰਤਰੀ ਲਗਾਤਾਰ ਝੂਠ ’ਤੇ ਝੂਠ ਬੋਲਦੇ ਜਾ ਰਹੇ ਹਨ, ਪਰ ਮੇਰੇ ਸਵਾਲਾਂ ਦਾ ਜਵਾਬ ਨਹੀਂ ਦੇ ਰਹੇ।’

Leave a Reply

Your email address will not be published.