ਮੁੱਖ ਖਬਰਾਂ
Home / ਮੁੱਖ ਖਬਰਾਂ / ‘ਦ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਿਖ਼ਲਾਫ਼ ਪਟੀਸ਼ਨ ਦਿੱਲੀ ਹਾਈਕੋਰਟ ਵਲੋਂ ਰੱਦ

‘ਦ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਿਖ਼ਲਾਫ਼ ਪਟੀਸ਼ਨ ਦਿੱਲੀ ਹਾਈਕੋਰਟ ਵਲੋਂ ਰੱਦ

Spread the love

ਨਵੀਂ ਦਿੱਲੀ-ਦਿੱਲੀ ਹਾਈਕੋਰਟ ਨੇ ਵਿਵਾਦਤ ਫ਼ਿਲਮ ‘ਦ ਐਕਸੀਡੈਂਟਲ ਪ੍ਰਾਈਮ ਮਨਿਸਟਰ’ ਦੇ ਰਿਲੀਜ਼ ਹੋਣ ‘ਤੇ ਰੋਕ ਲਗਾਉਣ ਦੀ ਮੰਗ ਕਰਨ ਵਾਲੀ ਜਨਹਿਤ ਪਟੀਸ਼ਨ ਖਾਰਜ ਕਰ ਦਿੱਤੀ ਹੈ | ਅਦਾਲਤ ਦਾ ਕਹਿਣਾ ਹੈ ਕਿ ਇਸ ਮਾਮਲੇ ‘ਚ ਪ੍ਰਭਾਵਿਤ ਲੋਕ ਹੀ ਅਰਜ਼ੀ ਦਾਖ਼ਲ ਕਰਨ ਦਾ ਅਧਿਕਾਰ ਰੱਖਦੇ ਹਨ, ਇਸ ਲਈ ਇਹ ਜਨਹਿਤ ਨਾਲ ਜੁੜਿਆ ਹੋਇਆ ਮੁੱਦਾ ਨਹੀਂ ਹੈ | ਜ਼ਿਕਰਯੋਗ ਹੈ ਕਿ ਸੰਜੇ ਬਾਰੂ ਦੀ ਲਿਖਤ ਕਿਤਾਬ ਦੇ ਆਧਾਰ ‘ਤੇ ਬਣਾਈ ਫ਼ਿਲਮ ਦਾ ਟਰੇਲਰ ਰਿਲੀਜ਼ ਹੁੰਦਿਆਂ ਹੀ ਇਸ ‘ਤੇ ਵਿਵਾਦ ਪੈਦਾ ਹੋ ਗਿਆ ਸੀ | ਇਸ ‘ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਕਾਰਜਕਾਲ ਦਾ ਵਰਣਨ ਹੈ | ਕਾਂਗਰਸ ਦਾ ਦੋਸ਼ ਹੈ ਕਿ ਭਾਜਪਾ ਨੇ ਲੋਕ ਸਭਾ ਚੋਣਾਂ ‘ਚ ਫ਼ਾਇਦਾ ਲੈਣ ਲਈ ਇਹ ਫ਼ਿਲਮ ਬਣਵਾਈ ਹੈ, ਇਸ ਲਈ ਚੋਣਾਂ ਤੋਂ ਕੁਝ ਸਮਾਂ ਪਹਿਲਾਂ ਹੀ ਇਸ ਫ਼ਿਲਮ ਨੂੰ ਰਿਲੀਜ਼ ਕੀਤਾ ਜਾ ਰਿਹਾ ਹੈ | ਇਹ ਫ਼ਿਲਮ 11 ਜਨਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ |

Leave a Reply

Your email address will not be published.