ਮੁੱਖ ਖਬਰਾਂ
Home / ਮੁੱਖ ਖਬਰਾਂ / ਨਿਤਿਸ਼ ਕੁਮਾਰ ਨੇ ਗੁਰਦੁਆਰਾ ਗੁਰੂ ਨਾਨਕ ਸ਼ੀਤਲ ਕੁੰਡ ਦਾ ਰੱਖਿਆ ਨੀਂਹ ਪੱਥਰ
DJLd¶FWFS ¸FZÔ ³F¹FF ¦F¼÷YõFSF ¶F³FF³FZ IYFZ »FZIYS AF¹FFZdªF°F IYF¹FÊIiY¸F IZY QF`SF³F ÀMXZªF ´FS CX´FdÀ±F°F ¸F¼£¹F¸FÔÂFe ³Fed°FVF I¼Y¸FFS IZY ÀFF±F EÀFªFe´FeÀFe IZY ´Fi²FF³F ¦FFZd½FÔQ dÀFÔW »FFZ¦FFZÔ½FF»F ½F ßFe ´FMX³FF ÀFFdW¶F ¦F¼÷YõFSF IZY ´FQFd²FIYFSXeÜ

ਨਿਤਿਸ਼ ਕੁਮਾਰ ਨੇ ਗੁਰਦੁਆਰਾ ਗੁਰੂ ਨਾਨਕ ਸ਼ੀਤਲ ਕੁੰਡ ਦਾ ਰੱਖਿਆ ਨੀਂਹ ਪੱਥਰ

Spread the love

ਪਟਨਾ ਸਾਹਿਬ-ਬਿਹਾਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਸ਼ੀਤਲ ਕੁੰਡ ਵਿਖੇ ਗੁਰਦੁਆਰਾ ਸਾਹਿਬ ਦੀ ਵਿਸ਼ਾਲ ਇਮਾਰਤ ਬਣਾਉਣ ਦਾ ਉਪਰਾਲਾ ਕੀਤਾ ਗਿਆ ਹੈ | ਇਸ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਅੱਜ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਵਲੋਂ ਨੀਂਹ ਪੱਥਰ ਰੱਖਿਆ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਾਗੋਵਾਲ ਨੇ ਮੁੱਖ ਮੰਤਰੀ ਨਿਤਿਸ਼ ਕੁਮਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਸਿੱਖਾਂ ਦੇ ਦਿਲਾਂ ਵਿਚ ਉਨ੍ਹਾਂ ਦਾ ਸਤਿਕਾਰ ਹੋਰ ਵਧਿਆ ਹੈ | ਇਸ ਨਾਲ ਪੰਜਾਬ ਤੇ ਬਿਹਾਰ ਦੇ ਲੋਕਾਂ ਦਾ ਆਪਸੀ ਪਿਆਰ ਵਧੇਗਾ | ਉਨ੍ਹਾਂ ਮੁੱਖ ਮੰਤਰੀ ਨਿਤਿਸ਼ ਕੁਮਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸ਼ਤਾਬਦੀ ਸਮਾਗਮਾਂ ਵਿਚ ਸ਼ਿਰਕਤ ਕਰਨ ਦਾ ਸੱਦਾ ਵੀ ਦਿੱਤਾ | ਭਾਈ ਲੌਾਗੋਵਾਲ ਨੇ ਦੱਸਿਆ ਕਿ ਇਸ
ਗੁਰਦੁਆਰਾ ਸਾਹਿਬ ਦੀ ਸੁੰਦਰ ਇਮਾਰਤ ਦੀ ਕਾਰ ਸੇਵਾ ਬਾਬਾ ਮਹਿੰਦਰ ਸਿੰਘ ਯੂ. ਕੇ. ਵਾਲਿਆਂ ਵਲੋਂ ਕੀਤੀ ਜਾਵੇਗੀ | ਇਸ ਮੌਕੇ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਇਕਬਾਲ ਸਿੰਘ ਨੇ ਅਰਦਾਸ ਕੀਤੀ | ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਸੰਗਤ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਉਨ੍ਹਾਂ ਦੱਸਿਆ ਕਿ ਟੈਂਟ ਸਿਟੀ ਦੀ ਜਗ੍ਹ•ਾ ਪੱਕਾ ਕਨਵੈਨਸ਼ਨ ਹਾਲ ਬਣਾਇਆ ਜਾਵੇਗਾ, ਜਿਸ ਦਾ ਪ੍ਰਬੰਧ ਤਖ਼ਤ ਸ੍ਰੀ ਪਟਨਾ ਸਾਹਿਬ ਕੋਲ ਰਹੇਗਾ | ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਪ੍ਰਧਾਨ ਸ. ਅਵਤਾਰ ਸਿੰਘ ਹਿੱਤ, ਮੀਤ ਪ੍ਰਧਾਨ ਸ. ਗੁਰਮੀਤ ਸਿੰਘ, ਜਨਰਲ ਸਕੱਤਰ ਸ. ਮਹਿੰਦਰਪਾਲ ਸਿੰਘ ਢਿੱਲੋਂ, ਸ. ਤਰਲੋਚਨ ਸਿੰਘ, ਸ. ਕਮਿੱਕਰ ਸਿੰਘ, ਸ. ਹਰਬੰਸ ਸਿੰਘ ਆਦਿ ਹਾਜ਼ਰ ਸਨ |

Leave a Reply

Your email address will not be published.