ਮੁੱਖ ਖਬਰਾਂ
Home / ਦੇਸ਼ ਵਿਦੇਸ਼ / ਪਾਕਿਸਤਾਨ ਦੇ ਦੋਸ਼ਾਂ ਦਾ ਭਾਰਤ ਵੱਲੋਂ ਕਰਾਰਾ ਜਵਾਬ
New Delhi: External Affairs Ministry Spokesperson Raveesh Kumar addresses a press conference, in New Delhi, Friday, Jan, 11, 2019. (PTI Photo/Vijay Verma) (PTI1_11_2019_000052B)

ਪਾਕਿਸਤਾਨ ਦੇ ਦੋਸ਼ਾਂ ਦਾ ਭਾਰਤ ਵੱਲੋਂ ਕਰਾਰਾ ਜਵਾਬ

Spread the love

ਨਵੀਂ ਦਿੱਲੀ-ਭਾਰਤ ਨੇ ਕਿਹਾ ਹੈ ਕਿ ਪਾਕਿਸਤਾਨ ਗੱਲਬਾਤ ਲਈ ਸੁਖਾਵਾਂ ਮਾਹੌਲ ਤਿਆਰ ਕਰਨ ਬਾਰੇ ‘ਗੰਭੀਰ’ ਨਹੀਂ ਹੈ ਤੇ ਅਤਿਵਾਦ ਨੂੰ ਹੱਲਾਸ਼ੇਰੀ ਦੇ ਰਿਹਾ ਹੈ। ਇਸ ਤੋਂ ਪਹਿਲਾਂ ਪਾਕਿ ਨੇ ਭਾਰਤ ’ਤੇ ਗੱਲਬਾਤ ਲਈ ਠੋਸ ਹੁੰਗਾਰਾ ਨਾ ਭਰਨ ਦਾ ਦੋਸ਼ ਲਾਇਆ ਸੀ। ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੇ ਬਿਆਨਾਂ ’ਤੇ ਟਿੱਪਣੀ ਕਰਦਿਆਂ ਵਿਦੇਸ਼ ਮੰਤਰਾਲੇ ਦੇ ਤਰਜਮਾਨ ਰਵੀਸ਼ ਕੁਮਾਰ ਨੇ ਕਿਹਾ ਕਿ ਖ਼ਾਨ ਦੇ ਪ੍ਰਧਾਨ ਮੰਤਰੀ ਬਣਨ ਤੋਂ ਪਹਿਲਾਂ ਹੀ ਭਾਰਤੀ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਫੋਨ ਕਰਕੇ ਚੋਣਾਂ ਵਿਚ ਜਿੱਤ ਲਈ ਵਧਾਈ ਦਿੱਤੀ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਆਪਣੇ ਹਮਰੁਤਬਾ ਨੂੰ ਅਹੁਦੇ ਸੰਭਾਲਣ ਤੋਂ ਬਾਅਦ ਵੀ ਮੁਬਾਰਕਬਾਦ ਦਿੱਤੀ। ਕੁਮਾਰ ਨੇ ਪਾਕਿ ਨੂੰ ਅਤਿਵਾਦ ਨੂੰ ਹੁਲਾਰਾ ਦੇਣ ਤੇ ਆਪਣੀ ਧਰਤੀ ’ਤੇ ਇਸ ਨੂੰ ਸ਼ਹਿ ਦੇਣ ਖ਼ਿਲਾਫ਼ ਵੀ ਰੋਸ ਪ੍ਰਗਟਾਇਆ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਨੇ ਕਿਹਾ ਕਿ ਜਦ ਵੀ ਪਾਕਿਸਤਾਨ ਗੱਲਬਾਤ ਲਈ ਹੱਥ ਵਧਾਉਂਦਾ ਹੈ ਤਾਂ ਉਸ ਦੇ ਮੰਤਰੀ ਅਤਿਵਾਦੀਆਂ ਨਾਲ ਮੰਚ ਸਾਂਝਾ ਕਰ ਰਹੇ ਹੁੰਦੇ ਹਨ। ਉਨ੍ਹਾਂ ਕਿਹਾ ਕਿ ਲੰਘੇ ਵਰ੍ਹੇ ਸਤੰਬਰ ਵਿਚ ਪਾਕਿਸਤਾਨ ਦੇ ਧਾਰਮਿਕ ਮਾਮਲਿਆਂ ਬਾਰੇ ਮੰਤਰੀ ਨੂਰ-ਅਲ-ਹੱਕ ਕਾਦਰੀ ਨੇ ਜਮਾਤ-ਉਦ-ਦਾਵਾ ਦੇ ਮੁਖੀ ਹਾਫ਼ਿਜ਼ ਸਈਦ ਨਾਲ ਮੰਚ ਸਾਂਝਾ ਕੀਤਾ ਤੇ ਭਾਰਤ ਖ਼ਿਲਾਫ਼ ਤਿੱਖੀਆਂ ਟਿੱਪਣੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਪਾਕਿ ਪਹਿਲਾਂ ਅਤਿਵਾਦੀ ਸੰਗਠਨਾਂ ਖ਼ਿਲਾਫ਼ ਕਾਰਵਾਈ ਕਰੇ ਤੇ ਅਜਿਹੀਆਂ ਪਾਬੰਦੀਸ਼ੁਦਾ ਜਥੇਬੰਦੀਆਂ ਨਾਲ ਸਹਿਯੋਗ ਬਰਦਾਸ਼ਤ ਤੋਂ ਬਾਹਰ ਹੈ। ਰਵੀਸ਼ ਕੁਮਾਰ ਨੇ ਪਾਕਿ ਪ੍ਰਧਾਨ ਮੰਤਰੀ ਵੱਲੋਂ ਘੱਟ ਗਿਣਤੀਆਂ ਬਾਰੇ ਦਿੱਤੇ ਬਿਆਨ ਬਾਰੇ ਕਿਹਾ ਕਿ ਘੱਟ ਗਿਣਤੀਆਂ ਨੂੰ ਭਾਰਤ ਵਿਚ ਕੋਈ ਮੁਸ਼ਕਲ ਨਹੀਂ ਹੈ।

Leave a Reply

Your email address will not be published.