ਚੰਡੀਗੜ੍ਹ- 1987 ਬੈਂਚ ਦੇ ਆਈ.ਪੀ.ਐਸ. ਅਧਿਕਾਰੀ ਦਿਨਕਰ ਗੁਪਤਾ ਨੂੰ ਅੱਜ ਪੰਜਾਬ ਪੁਲਿਸ ਦੇ ਨਵੇਂ ਡਾਇਰੈਕਟਰ ਜਨਰਲ ਵਜੋਂ ਨਿਯੁਕਤ ਕੀਤਾ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਡੀ.ਜੀ.ਪੀ. ਸੁਰੇਸ਼ ਅਰੋੜਾ ਦਾ ਕਾਰਜ ਕਾਲ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਵਧਾ ਦਿੱਤਾ ਗਿਆ ਸੀ ਪਰ ਅਰੋੜਾ ਵੱਲੋਂ ਆਪਣਾ ਸੇਵਾਕਾਲ ਅੱਗੇ ਨਾ ਵਧਾਏ ਜਾਣ ਦੀ ਗੁਜ਼ਾਰਿਸ਼ ਤੋਂ ਬਾਅਦ ਅੱਜ ਸਵੇਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਡੀ.ਜੀ.ਪੀ. ਅਹੁਦੇ ਲਈ ਦਿਨਕਰ ਗੁਪਤਾ ਦੇ ਨਾਂਅ ਨੂੰ ਮਨਜ਼ੂਰੀ ਦਿੱਤੀ ਗਈ ਹੈ।
