ਮੁੱਖ ਖਬਰਾਂ
Home / ਭਾਰਤ / ਪਰਵਾਸੀ ਭਾਰਤੀਆਂ ਦੇ ਵਿਆਹਾਂ ਦੀ ਰਜਿਸਟਰੇਸ਼ਨ ਵਾਲੇ ਬਿਲ ਨੂੰ ਮਿਲੀ ਮਨਜ਼ੂਰੀ

ਪਰਵਾਸੀ ਭਾਰਤੀਆਂ ਦੇ ਵਿਆਹਾਂ ਦੀ ਰਜਿਸਟਰੇਸ਼ਨ ਵਾਲੇ ਬਿਲ ਨੂੰ ਮਿਲੀ ਮਨਜ਼ੂਰੀ

Spread the love

ਨਵੀਂ ਦਿੱਲੀ-ਕੇਂਦਰੀ ਕੈਬਨਿਟ ਨੇ ਪਰਵਾਸੀ ਭਾਰਤੀਆਂ ਦੇ ਵਿਆਹਾਂ ਦੀ ਰਜਿਸਟਰੇਸ਼ਨ ਬਾਰੇ ਬਿਲ ਨੂੰ ਮਨਜ਼ੂਰੀ ਦੇ ਦਿੱਤੀ। ਇਸ ਬਿਲ ਨੂੰ ਸੋਮਵਾਰ ਰਾਜ ਸਭਾ ਵਿਚ ਪੇਸ਼ ਕੀਤਾ ਗਿਆ ਸੀ। ਇਹ ਬਿਲ ਵਿਦੇਸ਼ੀ ਵਿਆਹਾਂ ਸਬੰਧੀ ਹੁੰਦੀਆਂ ਧੋਖਾਧੜੀਆਂ ਨਾਲ ਨਜਿੱਠਣ ਲਈ ਤਿਆਰ ਕੀਤਾ ਗਿਆ ਹੈ। ਕੇਂਦਰੀ ਮੰਤਰੀ ਪਿਯੂਸ਼ ਗੋਇਲ ਨੇ ਦੱਸਿਆ ਕਿ ਬਿਲ ਤਹਿਤ ਕਾਨੂੰਨੀ ਸੋਧ ਕੀਤੀ ਗਈ ਹੈ ਤੇ ਅਜਿਹੇ ਮਾਮਲਿਆਂ ਵਿਚ ਹੁਣ ਜ਼ਿੰਮੇਵਾਰੀ ਤੈਅ ਕਰਨ ਲਈ ਸਜ਼ਾਵਾਂ ਸਖ਼ਤ ਹੋਣਗੀਆਂ। ਬਿਲ ਦੇ ਪਾਸ ਹੋਣ ਨਾਲ ਪਰਵਾਸੀ ਭਾਰਤੀਆਂ ਦੇ ਵਿਆਹ ਭਾਰਤ ਵਿਚ ਜਾਂ ਵਿਦੇਸ਼ ਸਥਿਤ ਭਾਰਤੀ ਦੂਤਘਰਾਂ ਵਿਚ ਰਜਿਸਟਰ ਕਰਾਉਣੇ ਲਾਜ਼ਮੀ ਹੋਣਗੇ। ਇਸ ਨਾਲ ਪਾਸਪੋਰਟ ਐਕਟ ਵਿਚ ਤਬਦੀਲੀ ਆਵੇਗੀ। ਕੈਬਨਿਟ ਨੇ ਇੱਕ ਹੋਰ ਫੈਸਲੇ ਵਿਚ ਸਫਾਈ ਕਰਮਚਾਰੀਆਂ ਬਾਰੇ ਕੌਮੀ ਕਮਿਸ਼ਨ ਦੀ ਮਿਆਦ ਤਿੰਨ ਸਾਲਾਂ ਲਈ ਵਧਾ ਦਿੱਤੀ। ਇਹ 31 ਮਾਰਚ ਨੂੰ ਖਤਮ ਹੋ ਰਹੀ ਸੀ। ਆਰਥਿਕ ਮਾਮਲਿਆਂ ਬਾਰੇ ਕੈਬਨਿਟ ਕਮੇਟੀ ਦੀ ਮੀਟਿੰਗ ਵਿਚ ਸਰਕਾਰ ਨੇ ਕਰੈਡਿਟ ਨਾਲ ਜੁੜੀ ਕੈਪੀਟਲ ਸਬਸਿਡੀ ਤੇ ਤਕਨੀਕੀ ਅਪਗ੍ਰੇਡੇਸ਼ਨ ਸਕੀਮ ਵਿਚ ਵੀ ਤਿੰਨ ਸਾਲਾਂ ਲਈ ਵਾਧਾ ਕਰ ਦਿੱਤਾ ਹੈ। ਇਸ ਲਈ 2900 ਕਰੋੜ ਰੁਪਏ ਰੱਖੇ ਗਏ ਹਨ। ਇਸ ਤੋਂ ਇਲਾਵਾ ਸਰਕਾਰ ਨੇ ਭਾਰਤ ਤੇ ਸਾਊਦੀ ਅਰਬ ਵਿਚਾਲੇ ਮੁਢਲੇ ਢਾਂਚੇ ਵਿਚ Îਨਿਵੇਸ਼ ਸਬੰਧੀ ਪ੍ਰਕਿਰਿਆ ਬਾਰੇ ਐਮਓਯੂ ਸਹੀਬੱਧ ਕਰਨ ਨੂੰ ਵੀ ਪਰਵਾਨਗੀ ਦਿੱਤੀ ਹੈ। ਅੱਤਵਾਦ ਵਿਰੋਧੀ, ਸੈਰ ਸਪਾਟੇ ਤੇ ਪੁਲਾੜ ਬਾਰੇ ਵਿਦੇਸ਼ੀ ਸਰਕਾਰਾਂ ਨਾਲ ਕੀਤੇ ਗਏ ਸਮਝੌਤਿਆਂ ਨੂੰ ਵੀ ਕੈਬਨਿਟ ਨੇ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸਮਝੌਤੇ ਮੋਰਾਕੋ, ਫਿਨਲੈਂਡ, ਅਰਜਨਟੀਨਾ ਤੇ ਸਾਊਦੀ ਅਰਬ ਜਿਹੇ ਦੇਸ਼ਾਂ ਨਾਲ ਕੀਤੇ ਗਏ ਹਨ।

Leave a Reply

Your email address will not be published.