ਮੁੱਖ ਖਬਰਾਂ
Home / ਮੁੱਖ ਖਬਰਾਂ / ਅਕਾਲੀ ਦਲ ਨੇ ਜਗੀਰ ਕੌਰ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ

ਅਕਾਲੀ ਦਲ ਨੇ ਜਗੀਰ ਕੌਰ ਨੂੰ ਖਡੂਰ ਸਾਹਿਬ ਤੋਂ ਉਮੀਦਵਾਰ ਐਲਾਨਿਆ

Spread the love

ਭਿੱਖੀਵਿੰਡ/ ਤਰਨ ਤਾਰਨ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦਾ ਉਮੀਦਵਾਰ ਐਲਾਨਿਆ ਹੈ। ਇਹ ਐਲਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਇਥੇ ਪਾਰਟੀ ਦੀ ਕਾਨਫਰੰਸ ਮੌਕੇ ਕੀਤਾ। ਉਨ੍ਹਾਂ ਇਸ ਮੌਕੇ ਹਾਕਮ ਧਿਰ ਕਾਂਗਰਸ ਪਾਰਟੀ, ਆਮ ਆਦਮੀ ਪਾਰਟੀ ਦੀ ਨਿਖੇਧੀ ਕਰਦਿਆਂ ਲੋਕਾਂ ਨੂੰ ਸੂਬੇ ਵਿਚੋਂ ਅਕਾਲੀ-ਭਾਜਪਾ ਨੂੰ ਜਿਤਾਉਣ ਦੀ ਵੀ ਅਪੀਲ ਕੀਤੀ। ਉਨ੍ਹਾਂ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਵੰਗਾਰਦਿਆਂ ਖਡੂਰ ਸਾਹਿਬ ਹਲਕੇ ਤੋਂ ਵਰਤਮਾਨ ਲੋਕ ਸਭਾ ਮੈਂਬਰ ਹੋਣ ਕਰਕੇ ਖੁਦ ਮੈਦਾਨ ਵਿਚ ਆਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਤੱਕ ਮੌਜ ਮਸਤੀ ਤੋਂ ਇਲਾਵਾ ਹੋਰ ਕੁਝ ਵੀ ਨਹੀਂ ਕੀਤਾ। ਇਥੋਂ ਤੱਕ ਕਿ ਉਨ੍ਹਾਂ ਆਪਣੇ ਪਟਿਆਲਾ ਹਲਕੇ ਦੇ ਲੋਕਾਂ ਨਾਲ ਵੀ ਰਾਬਤਾ ਨਹੀਂ ਰੱਖਿਆ। ਉਨ੍ਹਾਂ ਅਕਾਲੀ ਦਲ ਵਰਕਰਾਂ ਖ਼ਿਲਾਫ਼ ਝੂਠੇ ਮਾਮਲੇ ਦਰਜ ਕਰਨ ਅਤੇ ਪਹਿਲਾਂ ਤੋਂ ਸ਼ੁਰੂ ਕੀਤੇ ਵਿਕਾਸ ਦੇ ਕੰਮ ਤੇ ਭਲਾਈ ਸਕੀਮਾਂ ਬੰਦ ਕਰਨ ਦਾ ਵੀ ਦੋਸ਼ ਲਗਾਇਆ। ਇਸ ਮੌਕੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਆਮ ਆਦਮੀ ਪਾਰਟੀ, ਸੁਖਪਾਲ ਸਿੰਘ ਖਹਿਰਾ, ਐਚ.ਐਸ.ਫੂਲਕਾ ਟਕਸਾਲੀ ਦਲ ਸਮੇਤ ਹੋਰਨਾਂ ਦੇ ਕਾਂਗਰਸ ਪਾਰਟੀ ਨਾਲ ਮਿਲੇ ਹੋਣ ਦੇ ਦੋਸ਼ ਲਾਏ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਵਲੋਂ ਬੇਅਦਬੀ ਦੇ ਮਾਮਲਿਆਂ ਲਈ ਬਣਾਈ ‘ਸਿੱਟ’ ਰਾਹੀਂ ਰਾਜਨੀਤੀ ਕੀਤੀ ਜਾ ਰਹੀ ਹੈ|

Leave a Reply

Your email address will not be published.