ਮੁੱਖ ਖਬਰਾਂ
Home / ਦੇਸ਼ ਵਿਦੇਸ਼ / ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਕੰਮ ‘ਚ ਨਹੀਂ ਆਵੇਗੀ ਰੁਕਾਵਟ : ਇਮਰਾਨ ਖ਼ਾਨ

ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਕੰਮ ‘ਚ ਨਹੀਂ ਆਵੇਗੀ ਰੁਕਾਵਟ : ਇਮਰਾਨ ਖ਼ਾਨ

Spread the love

ਅੰਮਿ੍ਤਸਰ-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਇਸਲਾਮਾਬਾਦ ਵਿਖੇ ਅਚਨਚੇਤ ਬੁਲਾਈ ਬੈਠਕ ‘ਚ ਘੱਟ ਗਿਣਤੀ ਭਾਈਚਾਰੇ ਦੇ ਮਾਮਲਿਆਂ ਸਬੰਧੀ ਕਈ ਮਹੱਤਵਪੂਰਨ ਐਲਾਨ ਕੀਤੇ ਗਏ ਹਨ | ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਦੀ ਜੰਗੀ ਪੱਧਰ ‘ਤੇ ਕਰਵਾਈ ਜਾ ਰਹੀ ਉਸਾਰੀ ਦੇ ਬਾਰੇ ‘ਚ ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਦੋਵਾਂ ਮੁਲਕਾਂ ਵਿਚਾਲੇ ਬਣੀਆਂ ਸਿਆਸੀ ਤੇ ਸਰਹੱਦੀ ਕੁੜੱਤਣਾਂ ਦੇ ਬਾਵਜੂਦ ਕੰਮ ਦੀ ਰਫ਼ਤਾਰ ‘ਚ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਲਾਂਘੇ ਦੀ ਉਸਾਰੀ ਨਿਰਧਾਰਿਤ ਕੀਤੇ ਸਮੇਂ ਤੋਂ ਪਹਿਲਾਂ ਮੁਕੰਮਲ ਕਰਵਾਉਣ ਦੇ ਯਤਨ ਕੀਤੇ ਜਾਣਗੇ |
ਉਨ੍ਹਾਂ ਘੱਟ-ਗਿਣਤੀ ਭਾਈਚਾਰਿਆਂ ਦੇ ਧਾਰਮਿਕ ਅਧਿਕਾਰਾਂ ਦੀ ਗੱਲ ਕਰਦਿਆਂ ਕਿਹਾ ਕਿ ਪਾਕਿਸਤਾਨ ਵਿਚਲੇ ਜਿਨ੍ਹਾਂ ਵੀ ਗੁਰਦੁਆਰਿਆਂ ਤੇ ਮੰਦਰਾਂ ‘ਤੇ ਕਬਜ਼ੇ ਕਾਇਮ ਹਨ, ਉਨ੍ਹਾਂ ਨੂੰ ਕਬਜ਼ਾਮੁਕਤ ਕਰਵਾ ਕੇ ਉਨ੍ਹਾਂ ਦਾ ਪ੍ਰਬੰਧ ਘੱਟ-ਗਿਣਤੀ ਭਾਈਚਾਰੇ ਨੂੰ ਸੌਾਪਿਆ ਜਾਵੇਗਾ | ਇਸ ਦੇ ਨਾਲ ਹੀ ਉਨ੍ਹਾਂ ਧਾਰਮਿਕ ਸੈਰ ਸਪਾਟੇ ਲਈ ਇਕ ਕਮੇਟੀ ਬਣਾ ਕੇ ਟਾਸਕ ਫੋਰਸ ਦਾ ਗਠਨ ਕੀਤੇ ਜਾਣ ਦਾ ਵੀ ਐਲਾਨ ਕੀਤਾ | ਇਸ ਬੈਠਕ ‘ਚ ਧਾਰਮਿਕ ਮਾਮਲਿਆਂ ਦੇ ਮੰਤਰੀ ਨੂਰ ਉਲ ਹੱਕ ਕਾਦਰੀ, ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਸਲਾਹਕਾਰ ਐਮ. ਐਨ. ਏ. ਡਾ: ਰਮੇਸ਼ ਕੁਮਾਰ ਵਾਂਕਵਾਨੀ, ਐਮ. ਪੀ. ਏ. ਸ: ਮਹਿੰਦਰਪਾਲ ਸਿੰਘ, ਰਵੀ ਕੁਮਾਰ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਤਾਰਾ ਸਿੰਘ, ਸਾਬਕਾ ਪ੍ਰਧਾਨ ਬਿਸ਼ਨ ਸਿੰਘ, ਮਨਿੰਦਰਪਾਲ ਸਿੰਘ, ਬਾਬਾ ਗੁਰਪਾਲ ਸਿੰਘ, ਗੋਪਾਲ ਸਿੰਘ ਚਾਵਲਾ, ਸਾਗਰ ਸਿੰਘ, ਨਿਊਜ਼ ਐਾਕਰ ਤਰਨਜੀਤ ਸਿੰਘ, ਓਮ ਹਾਰੂਨ ਸਰਬਦਿਆਲ, ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਵਧੀਕ ਸਕੱਤਰ ਤਾਰਿਕ ਵਜ਼ੀਰ ਆਦਿ ਸਮੇਤ ਘੱਟ-ਗਿਣਤੀ ਭਾਈਚਾਰੇ ਦੇ ਨੁਮਾਇੰਦੇ ਸ਼ਾਮਿਲ ਸਨ | ਮਹਿੰਦਰਪਾਲ ਸਿੰਘ ਵਲੋਂ 550 ਸਾਲਾ ਪ੍ਰਕਾਸ਼ ਪੁਰਬ ‘ਤੇ ਵੱਧ ਤੋਂ ਵੱਧ ਫ਼ੰਡ ਜਾਰੀ ਕੀਤੇ ਜਾਣ ਦੀ ਅਪੀਲ ‘ਤੇ ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਕਿ ਗਵਰਨਰ ਪੰਜਾਬ ਇਸ ਬਾਰੇ ‘ਚ ਘੱਟ-ਗਿਣਤੀ ਭਾਈਚਾਰੇ ਦੇ ਆਗੂਆਂ ਨਾਲ ਵਿਚਾਰ ਕਰਕੇ ਸ੍ਰੀ ਨਨਕਾਣਾ ਸਾਹਿਬ ਤੇ ਹੋਰਨਾਂ ਗੁਰਦੁਆਰਾ ਸਾਹਿਬਾਨ ਦੇ ਸੁੰਦਰੀਕਰਨ ਤੇ ਹੋਰ ਜ਼ਰੂਰੀ ਕਾਰਜਾਂ ਦਾ ਜਾਇਜ਼ਾ ਲੈਣਗੇ |

Leave a Reply

Your email address will not be published.