ਮੁੱਖ ਖਬਰਾਂ
Home / ਮੁੱਖ ਖਬਰਾਂ / ਮਨਜਿੰਦਰ ਸਿੰਘ ਸਿਰਸਾ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਣੇ

ਮਨਜਿੰਦਰ ਸਿੰਘ ਸਿਰਸਾ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਣੇ

Spread the love

ਨਵੀਂ ਦਿੱਲੀ-ਵਿਰੋਧੀਆਂ ਵੱਲੋਂ ਅਦਾਲਤਾਂ ਰਾਹੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਚੋਣ ਵਿੱਚ ਅੜਿੱਕੇ ਪਾਏ ਜਾਣ ਦੇ ਬਾਵਜੂਦ ਮਨਜਿੰਦਰ ਸਿੰਘ ਸਿਰਸਾ ਕਮੇਟੀ ਦੇ ਪਹਿਲੀ ਵਾਰ ਪ੍ਰਧਾਨ ਬਣ ਗਏ। ਉਹ ਪਿਛਲੇ 6 ਸਾਲਾਂ ਤੋਂ ਕਮੇਟੀ ਦੇ ਜਨਰਲ ਸਕੱਤਰ ਵਜੋਂ ਸੇਵਾਵਾਂ ਨਿਭਾਉਂਦੇ ਆ ਰਹੇ ਹਨ।
ਸ੍ਰੀ ਸਿਰਸਾ ਦਾ ਨਾਂ ਅਵਤਾਰ ਸਿੰਘ ਹਿਤ ਨੇ ਪੇਸ਼ ਕੀਤਾ ਅਤੇ ਜਗਦੀਪ ਸਿੰਘ ਕਾਹਲੋਂ ਨੇ ਇਸ ਦੀ ਤਾਈਦ ਕੀਤੀ। ਇਸ ਮਗਰੋਂ ਸਰਬਸੰਮਤੀ ਨਾਲ ਰਣਜੀਤ ਕੌਰ ਨੂੰ ਸੀਨੀਅਰ ਮੀਤ ਪ੍ਰਧਾਨ, ਕੁਲਵੰਤ ਸਿੰਘ ਬਾਠ ਨੂੰ ਜੂਨੀਅਰ ਮੀਤ ਪ੍ਰਧਾਨ, ਹਰਮੀਤ ਸਿੰਘ ਕਾਲਕਾ ਨੂੰ ਜਨਰਲ ਸਕੱਤਰ ਅਤੇ ਹਰਵਿੰਦਰ ਸਿੰਘ ਕੇਪੀ ਨੂੰ ਸੰਯੁਕਤ ਸਕੱਤਰ ਚੁਣਿਆ ਗਿਆ। ਕਮੇਟੀ ਦੀ ਕਾਰਜਕਾਰਨੀ ’ਚ ਹਰਿੰਦਰਪਾਲ ਸਿੰਘ, ਮਹਿੰਦਰਪਾਲ ਸਿੰਘ ਚੱੱਢਾ, ਪਰਮਜੀਤ ਸਿੰਘ ਚੰਡੋਕ, ਪਰਮਜੀਤ ਸਿੰਘ ਰਾਣਾ, ਕੁਲਦੀਪ ਸਿੰਘ ਸਾਹਨੀ, ਜਗਦੀਪ ਸਿੰਘ ਕਾਹਲੋਂ, ਭੁਪਿੰਦਰ ਸਿੰਘ ਭੁੱਲਰ, ਵਿਕਰਮ ਸਿੰਘ ਰੋਹਿਣੀ, ਮਲਕਿੰਦਰ ਸਿੰਘ ਅਤੇ ਜਤਿੰਦਰ ਸਿੰਘ ਸਾਹਨੀ ਨੂੰ ਸਰਬਸੰਮਤੀ ਨਾਲ ਮੈਂਬਰ ਬਣਾਇਆ ਗਿਆ ਹੈ।

Leave a Reply

Your email address will not be published.