ਮੁੱਖ ਖਬਰਾਂ
Home / ਪੰਜਾਬ / ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੱਲੋਂ ਕੋਰ ਕਮੇਟੀ ਦਾ ਐਲਾਨ

ਸ਼੍ਰੋਮਣੀ ਅਕਾਲੀ ਦਲ ਟਕਸਾਲੀ ਵੱਲੋਂ ਕੋਰ ਕਮੇਟੀ ਦਾ ਐਲਾਨ

Spread the love

ਅੰਮ੍ਰਿਤਸਰ-ਸ਼੍ਰੋਮਣੀ ਅਕਾਲੀ ਦਲ ਟਕਸਾਲੀ ਨੇ ਪੰਜ ਮੈਂਬਰੀ ਕੋਰ ਕਮੇਟੀ ਦਾ ਗਠਨ ਕਰ ਲਿਆ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਬਾਦਲ ਤੋਂ ਵੱਖ ਹੋਏ ਸੀਨੀਅਰ ਲੀਡਰਾਂ ਨੇ ਆਪਣੀ ਨਵੀਂ ਪਾਰਟੀ ਦਾ ਵਿਸਥਾਰ ਕਰ ਲਿਆ ਹੈ।
ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਬੁਲਾਰੇ ਤੇ ਡਾ. ਰਤਨ ਸਿੰਘ ਅਜਨਾਲਾ ਦੇ ਪੁੱਤਰ ਅਮਰਪਾਲ ਸਿੰਘ ਬੋਨੀ ਨੇ ਬਿਆਨ ਜਾਰੀ ਕਰ ਦੱਸਿਆ ਕਿ ਪੰਜ ਮੈਂਬਰੀ ਕੋਰ ਕਮੇਟੀ ਰਣਜੀਤ ਸਿੰਘ ਬ੍ਰਹਮਪੁਰਾ ਪ੍ਰਧਾਨ, ਡਾ. ਰਤਨ ਸਿੰਘ ਅਜਨਾਲਾ ਸੀਨੀਅਰ ਮੀਤ ਪ੍ਰਧਾਨ, ਬੀਰਦਵਿੰਦਰ ਸਿੰਘ ਸੀਨੀਅਰ ਮੀਤ ਪ੍ਰਧਾਨ, ਸੇਵਾ ਸਿੰਘ ਸੇਖਵਾਂ ਸਕੱਤਰ ਜਨਰਲ ਤੇ ਉਜਾਗਰ ਸਿੰਘ ਬਡਾਲੀ ਜਨਰਲ ਸਕੱਤਰ ਬਣਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਪਾਰਟੀ ਹੁਣ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜਨ ਜਾ ਰਹੀ ਹੈ। ਇਸ ਤੋਂ ਪਹਿਲਾਂ ਉਨ੍ਹਾਂ ਦੀ ਸੁਖਪਾਲ ਖਹਿਰਾ ਦੀ ਪੰਜਾਬ ਏਕਤਾ ਪਾਰਟੀ ਤੇ ਆਮ ਆਦਮੀ ਪਾਰਟੀ ਨਾਲ ਗੱਲਬਾਤ ਸਿਰੇ ਨਹੀਂ ਚੜ੍ਹੀ। ਹੁਣ ਟਕਸਾਲੀ ਪਾਰਟੀ ਨੂੰ ਜਥੇਬੰਦਕ ਰੂਪ ਵਿੱਚ ਇੱਕਜੁੱਟ ਕਰ ਚੋਣਾਂ ਲੜਨ ਦੀ ਤਿਆਰੀ ਵਿੱਚ ਹਨ।

Leave a Reply

Your email address will not be published.