ਮੁੱਖ ਖਬਰਾਂ
Home / ਪੰਜਾਬ / ਹੋਲਾ ਮਹੱਲਾ ਖਾਲਸਈ ਜਾਹੋ ਜਲਾਲ ਨਾਲ ਸਮਾਪਤ

ਹੋਲਾ ਮਹੱਲਾ ਖਾਲਸਈ ਜਾਹੋ ਜਲਾਲ ਨਾਲ ਸਮਾਪਤ

Spread the love

ਸ੍ਰੀ ਆਨੰਦਪੁਰ ਸਾਹਿਬ-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 16 ਮਾਰਚ ਤੋਂ ਲੈ ਕੇ 22 ਮਾਰਚ ਤੱਕ ਚੱਲਿਆ ਹੋਲਾ ਮਹੱਲਾ ਖਾਲਸਈ ਜਾਹੋ ਜਲਾਲ ਨਾਲ ਸਮਾਪਤ ਹੋ ਗਿਆ। ਹੋਲੇ ਮਹੱਲੇ ਦੇ ਅੰਤਿਮ ਦਿਨ ਨਿਹੰਗ ਸਿੰਘਾਂ ਦੀ ਸਿਰਮੌਰ ਜਥੇਬੰਦੀ ਬਾਬਾ ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ 96ਵੇਂ ਕਰੋੜੀ ਨੇ ਮਹੱਲੇ ਦੀ ਆਰੰਭਤਾ ਦੀ ਅਰਦਾਸ ਕੀਤੀ ਅਤੇ ਜੈਕਾਰਿਆਂ ਦੀ ਗੂੰਜ ਹੇਠ ਗੁਰੂ ਦੀਆਂ ਲਾਡਲੀਆਂ ਫੌਜਾਂ ਨੇ ਮਹੱਲਾ ਕੱਢਿਆ, ਜੋ ਗੁਰਦੁਆਰਾ ਸ਼ਹੀਦੀ ਬਾਗ ਤੋਂ ਆਰੰਭ ਹੋ ਕੇ ਗੁਰਦੁਆਰਾ ਮਾਤਾ ਜੀਤੋ ਜੀ ਅਗੰਮਪੁਰ ਤੋਂ ਹੁੰਦਾ ਹੋਇਆ ਇਤਿਹਾਸਿਕ ਚਰਨਗੰਗਾ ਸਟੇਡੀਅਮ ਵਿੱਚ ਪਹੁੰਚਿਆ।
ਦੇਸ਼ ਅਤੇ ਵਿਦੇਸ਼ਾਂ ਤੋਂ ਆਏ ਸ਼ਰਧਾਲੂਆਂ ਦੇ ਨਾਲ ਖਾਲਸਈ ਰੰਗ ’ਚ ਰੰਗੇ ਸਟੇਡੀਅਮ ’ਚ ਮੌਜੂਦ ਹਜ਼ਾਰਾਂ ਸ਼ਰਧਾਲੂਆਂ ਨੂੰ ਨਿਹੰਗ ਸਿੰਘਾਂ ਨੇ ਕਰਤੱਵ ਦਿਖਾ ਕੇ ਹੈਰਾਨ ਕਰ ਦਿੱਤਾ। ਇਸ ਦੌਰਾਨ ਜਿੱਥੇ ਘੋੜ ਸਵਾਰ ਨਿਹੰਗ ਸਿੰਘਾਂ ਵੱਲੋਂ 3-3, 4-4 ਘੋੜੇ ਇਕੱਠੇ ਦੌੜਾਏ ਜਾ ਰਹੇ ਸਨ, ਉੱਥੇ ਹੀ ਹਾਥੀਆਂ ’ਤੇ ਸਵਾਰ ਨਿਹੰਗ ਸਿੰਘ, 300-300 ਮੀਟਰ ਦੀਆਂ ਦਸਤਾਰਾਂ ਵਾਲੇ ਨਿਹੰਗ ਸਿੰਘ, ਤੀਰ-ਅੰਦਾਜ਼ੀ ਦੇ ਜੌਹਰ ਦਿਖਾ ਰਹੇ ਨਿਹੰਗ ਸਿੰਘ ਤੇ ਖਾਲਸਈ ਬਾਣੇ ’ਚ ਸਜੇ ਛੋਟੇ ਬੱਚੇ ਸੰਗਤ ਦੀ ਵਿਸ਼ੇਸ਼ ਖਿੱਚ ਦਾ ਕੇਂਦਰ ਬਣੇ ਹੋਏ ਸਨ।
ਉਧਰ ਪੁਰਾਤਨ ਤੇ ਇਤਿਹਾਸਿਕ ਚਰਨਗੰਗਾ ਸਟੇਡੀਅਮ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਾਂ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵੱਲੋਂ ਸ਼ਿਰਕਤ ਨਹੀਂ ਕੀਤੀ ਗਈ। ਹਾਲਾਂਕਿ ਹਰ ਸਾਲ ਵਾਂਗ ਸ਼੍ਰੋਮਣੀ ਕਮੇਟੀ ਨੇ ਇਨਾਮ ਵਜੋਂ ਦਿੱਤਾ ਜਾਣ ਵਾਲਾ ਇਕ ਲੱਖ ਰੁਪਇਆ ਆਪਣੇ ਅਧਿਕਾਰੀ ਰਾਹੀਂ ਭੇਜ ਦਿੱਤਾ।
35 ਲੱਖ ਸ਼ਰਧਾਲੂਆਂ ਨੇ ਮੱਥਾ ਟੇਕਿਆ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ 16 ਮਾਰਚ ਤੋਂ ਲੈ ਕੇ 22 ਮਾਰਚ ਤੱਕ 35 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਮੱਥਾ ਟੇਕਿਆ। ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਜਸਵੀਰ ਸਿੰਘ ਨੇ ਦੱਸਿਆ ਕਿ 16 ਮਾਰਚ ਤੋਂ ਸ਼ੁਰੂ ਹੋਏ ਹੋਲੇ ਮਹੱਲੇ ਦੌਰਾਨ ਜਿੱਥੇ ਸੰਗਤ ਦੀ ਭਰਵੀਂ ਆਮਦ ਰਹੀ, ਉੱਥੇ ਹੀ ਇੱਕ ਹਫ਼ਤਾ ਪਹਿਲਾਂ ਅਤੇ ਆਉਂਦੇ ਦਿਨਾਂ ’ਚ ਵੀ ਸ਼ਰਧਾਲੂਆਂ ਦੀ ਆਮਦ ਵਿੱਚ ਕੋਈ ਕਮੀ ਨਹੀਂ ਹੋਵੇਗੀ। ਦੂਸਰੇ ਪਾਸੇ ਪੁਲੀਸ ਤੇ ਪ੍ਰਸ਼ਾਸਨ ਵੱਲੋਂ ਟਰੈਫਿਕ ਦੀ ਸਮੱਸਿਆ ਵਾਸਤੇ ਸੁਚਾਰੂ ਇੰਤਜ਼ਾਮ ਕੀਤੇ ਹੋਏ ਸਨ।

Leave a Reply

Your email address will not be published.