Home / ਦੇਸ਼ ਵਿਦੇਸ਼ / ਚੀਨ ਕੈਮੀਕਲ ਪਲਾਂਟ ‘ਚ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 64

ਚੀਨ ਕੈਮੀਕਲ ਪਲਾਂਟ ‘ਚ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੋਈ 64

Spread the love

ਬੀਜਿੰਗ-ਚੀਨ ਦੇ ਜਿਆਂਗਸੁ ਸੂਬੇ ਦੇ ਯਾਨਚੇਂਗ ਸ਼ਹਿਰ ‘ਚ ਇੱਕ ਕੈਮੀਕਲ ਪਲਾਂਟ ‘ਚ ਹੋਏ ਧਮਾਕੇ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 64 ਹੋ ਗਈ ਹੈ, ਜਦੋਂਕਿ 28 ਲੋਕ ਅਜੇ ਵੀ ਲਾਪਤਾ ਹਨ। ਸ਼ਹਿਰ ਦੇ ਮੇਅਰ ਕਾਓ ਲੁਬਾਓ ਨੇ ਅੱਜ ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾਂ ‘ਚੋਂ 26 ਲੋਕਾਂ ਦੀ ਪਹਿਚਾਣ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਹਾਦਸੇ ਤੋਂ ਬਾਅਦ 617 ਲੋਕਾਂ ਨੂੰ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ, ਜਿਨ੍ਹਾਂ ‘ਚੋਂ 143 ਲੋਕਾਂ ਦਾ ਇਲਾਜ ਅਜੇ ਵੀ ਜਾਰੀ ਹੈ। ਜ਼ਿਕਰਯੋਗ ਹੈ ਕਿ ਬੀਤੇ ਵੀਰਵਾਰ ਨੂੰ ਦੁਪਹਿਰ 2.48 ਕੈਮੀਕਲ ਪਲਾਂਟ ‘ਚ ਹੋਇਆ ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਆਲੇ-ਦੁਆਲੇ ਦੀਆਂ ਇਮਾਰਤਾਂ ਤੱਕ ਹਿੱਲ ਗਈਆਂ ਅਤੇ ਮਕਾਨਾਂ ਦੀਆਂ ਖਿੜਕੀਆਂ ਦੇ ਕੱਚ ਟੁੱਟ ਗਏ। ਧਮਾਕੇ ਤੋਂ ਬਾਅਦ ਹਜ਼ਾਰਾਂ ਲੋਕਾਂ ਨੂੰ ਇਲਾਕੇ ‘ਚੋਂ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।

Leave a Reply

Your email address will not be published.