ਮੁੱਖ ਖਬਰਾਂ
Home / ਮੁੱਖ ਖਬਰਾਂ / ਜੱਲ੍ਹਿਆਂਵਾਲਾ ਬਾਗ਼ ਸਮਾਗਮ: ਮੋਦੀ ਤੇ ਕੈਪਟਨ ਆਹਮੋ-ਸਾਹਮਣੇ

ਜੱਲ੍ਹਿਆਂਵਾਲਾ ਬਾਗ਼ ਸਮਾਗਮ: ਮੋਦੀ ਤੇ ਕੈਪਟਨ ਆਹਮੋ-ਸਾਹਮਣੇ

Spread the love

ਕਠੂਆ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇੱਥੇ ਕਾਂਗਰਸ ’ਤੇ ਜੱਲ੍ਹਿਆਂਵਾਲਾ ਬਾਗ ਸਾਕਾ ਦੇ ਸ਼ਤਾਬਦੀ ਸਮਾਗਮਾਂ ਦੇ ਸਿਆਸੀਕਰਨ ਦੇ ਦੋਸ਼ ਲਾਉਂਦਿਆਂ ਜਿੱਥੇ ਕਾਂਗਰਸ ਦੀ ਨਿੰਦਾ ਕੀਤੀ ਉੱਥੇ ਕੈਪਟਨ ਅਮਰਿੰਦਰ ਸਿੰਘ ਦੀ ਗੈਰਹਾਜ਼ਰੀ ਨੂੰ ਸ਼ਹੀਦਾਂ ਦਾ ਅਪਮਾਨ ਦੱਸਿਆ। ਉਨ੍ਹਾਂ ਕੈਪਟਨ ’ਤੇ ‘ਰਾਸ਼ਟਰ ਭਗਤੀ’ ਕਰਨ ਦੀ ਥਾਂ ‘ਪਰਿਵਾਰ ਭਗਤੀ’ ਵਿੱਚ ਮਸਰੂਫ਼ ਹੋਣ ਦੇ ਦੋਸ਼ ਲਾਏ।
ਮੋਦੀ ਨੇ ਕਾਂਗਰਸ ਦੀ ਨਿੰਦਾ ਕਰਦਿਆਂ ਕਿਹਾ, ‘‘ਉਪ ਰਾਸ਼ਟਰਪਤੀ ਜੱਲ੍ਹਿਆਂਵਾਲਾ ਸਾਕੇ ਸਬੰਧੀ ਅੰਮ੍ਰਿਤਸਰ ਵਿਚ ਕਰਵਾਏ ਗਏ ਸਰਕਾਰੀ ਸਮਾਗਮ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਪੁੱਜੇ ਸਨ। ਉਨ੍ਹਾਂ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਪਰ ਉੱਥੇ ਕਾਂਗਰਸ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਮੌਜੂਦ ਨਹੀਂ ਸਨ।’’ ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰ ਲਈ ਰਾਸ਼ਟਰਵਾਦ ਅਪਮਾਨ ਹੈ। ਉਨ੍ਹਾਂ ਕਿਹਾ, ‘‘ਪੰਜਾਬ ਦੇ ਮੁੱਖ ਮੰਤਰੀ ਨੇ ਜੱਲ੍ਹਿਆਂਵਾਲਾ ਬਾਗ ਸਾਕੇ ਦੀ ਸ਼ਤਾਬਦੀ ਮੌਕੇ ਸਰਕਾਰੀ ਸਮਾਗਮ ਵਿੱਚ ਹਿੱਸਾ ਨਾ ਲੈ ਕੇ ਸ਼ਹੀਦਾਂ ਦਾ ਅਪਮਾਨ ਕੀਤਾ ਹੈ।’’
ਮੋਦੀ ਨੇ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ’ਤੇ ਬਣਾਏ ਗਏ ਦਬਾਅ ਨੂੰ ਸਮਝਦੇ ਹਨ। ਉਨ੍ਹਾਂ ਕਿਹਾ, ‘‘ਮੈਂ ਕੈਪਟਨ ਅਮਰਿੰਦਰ ਸਿੰਘ ਨੂੰ ਲੰਬੇ ਸਮੇਂ ਤੋਂ ਜਾਣਦਾ ਹਾਂ। ਮੈਂ ਉਨ੍ਹਾਂ ਦੀ ਦੇਸ਼ ਭਗਤੀ ’ਤੇ ਕਦੇ ਸਵਾਲ ਨਹੀਂ ਕੀਤਾ। ਮੈਂ ਸਮਝ ਸਕਦਾ ਹਾਂ ਕਿ ਉਨ੍ਹਾਂ ਉੱਪਰ ‘ਪਰਿਵਾਰ ਭਗਤੀ’ ਦਾ ਕਿਹੋ-ਜਿਹਾ ਦਬਾਅ ਪਾਇਆ ਗਿਆ
ਹੋਵੇਗਾ।’’ ਪ੍ਰਧਾਨ ਮੰਤਰੀ ਜੰਮੂ ਕਸ਼ਮੀਰ ਦੇ ਕਠੂਆ ਵਿੱਚ ਰੈਲੀ ਮੌਕੇ ਸੰਬੋਧਨ ਕਰ ਰਹੇ ਸਨ। ਇਸ ਮੌਕੇ ਉਨ੍ਹਾਂ ਅਬਦੁੱਲਾ ਅਤੇ ਮੁਫ਼ਤੀ ਪਰਿਵਾਰ ਵੱਲ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਨ੍ਹਾਂ ਦੋ ਪਰਿਵਾਰਾਂ ਨੇ ਜੰਮੂ ਕਸ਼ਮੀਰ ਦੀਆਂ ਤਿੰਨ ਪੀੜ੍ਹੀਆਂ ਨੂੰ ਬਰਬਾਦ ਕਰ ਦਿੱਤਾ ਪਰ ਉਹ ਉਨ੍ਹਾਂ ਨੂੰ ਦੇਸ਼ ਵਿਚ ਵੰਡੀਆਂ ਪਾਉਣ ਨਹੀਂ ਦੇਣਗੇ। ਪ੍ਰਧਾਨ ਮੰਤਰੀ ਦਾ ਇਸ਼ਾਰਾ ਨੈਸ਼ਨਲ ਕਾਨਫਰੰਸ ਦੇ ਨੇਤਾ ਉਮਰ ਅਬਦੁੱਲਾ ਦੀ ਜੰਮੂ ਕਸ਼ਮੀਰ ਵਿੱਚ ਵੱਖਰੇ ਪ੍ਰਧਾਨ ਮੰਤਰੀ ਦੀ ਮੰਗ ਵੱਲ ਸੀ।
ਸੰਵਿਧਾਨ ਦੀ ਤਾਕਤ ਕਰਕੇ ਹੀ ਚਾਹ ਵਾਲਾ ਪ੍ਰਧਾਨ ਮੰਤਰੀ ਬਣਿਆ: ਮੋਦੀ
ਅਲੀਗੜ੍ਹ (ਉੱਤਰ ਪ੍ਰਦੇਸ਼): ਡਾ. ਭੀਮਰਾਓ ਅੰਬੇਡਕਰ ਦੇ ਜਨਮ ਦਿਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿ ਬਾਬਾ ਸਾਹਿਬ ਵਲੋਂ ਦਿੱਤੇ ਗਏ ਸੰਵਿਧਾਨ ਕਰਕੇ ਹੀ ਗਰੀਬ ਪਰਿਵਾਰਾਂ ਦੇ ਪਿਛੋਕੜ ਵਾਲੇ ਲੋਕ ਅੱਜ ਦੇਸ਼ ਦੇ ਪ੍ਰਧਾਨ ਮੰਤਰੀ, ਰਾਸ਼ਟਰਪਤੀ ਅਤੇ ਉੱਪ-ਰਾਸ਼ਟਰਪਤੀ ਦੇ ਅਹੁਦਿਆਂ ’ਤੇ ਹਨ। ਉਨ੍ਹਾਂ ਕਿਹਾ, ‘‘ਬਾਬਾ ਸਾਹਿਬ ਵਲੋਂ ਦਿੱਤੇ ਗਏ ਤਾਕਤਵਰ ਸੰਵਿਧਾਨ ਕਰਕੇ ਹੀ ਇੱਕ ਚਾਹ ਵਾਲਾ ਅੱਜ ਪ੍ਰਧਾਨ ਮੰਤਰੀ ਦੇ ਅਹੁਦੇ ’ਤੇ ਬੈਠਾ ਹੈ।’’ ਮੋਦੀ ਨੇ ਉੱਤਰ ਪ੍ਰਦੇਸ਼ ਵਿਚ ਵਿਰੋਧੀ ਗਠਜੋੜ ’ਤੇ ਹਮਲਾ ਕਰਦਿਆਂ ਕਿਹਾ ਕਿ ਸੂਬੇ ਵਿਚ ਜੋ ਸਾਰੀਆਂ 40 ਲੋਕ ਸਭਾ ਸੀਟਾਂ ’ਤੇ ਚੋਣ ਨਹੀਂ ਲੜ ਰਹੇ, ਉਹ ਪ੍ਰਧਾਨ ਮੰਤਰੀ ਬਣਨ ਦੇ ਸੁਫਨੇ ਲੈ ਰਹੇ ਹਨ।

Leave a Reply

Your email address will not be published.