Home / ਮੁੱਖ ਖਬਰਾਂ / ‘ਚੌਕੀਦਾਰ ਚੌਰ ਹੈ’ ਮਾਮਲੇ ‘ਤੇ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਨੂੰ ਨੋਟਿਸ ਭੇਜ ਕੇ ਮੰਗਿਆ ਜਵਾਬ

‘ਚੌਕੀਦਾਰ ਚੌਰ ਹੈ’ ਮਾਮਲੇ ‘ਤੇ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਨੂੰ ਨੋਟਿਸ ਭੇਜ ਕੇ ਮੰਗਿਆ ਜਵਾਬ

Spread the love

ਨਵੀਂ ਦਿੱਲੀ-ਸੁਪਰੀਮ ਕੋਰਟ ਵੱਲੋਂ ਨਵੇਂ ਦਸਤਾਵੇਜ਼ਾਂ ਦੇ ਆਧਾਰ ‘ਤੇ ਰਾਫੇਲ ਸੌਦੇ ‘ਤੇ ਪਟੀਸ਼ਨ ਦੀ ਸਹਿਮਤੀ ਪ੍ਰਗਟ ਕੀਤੇ ਜਾਣ ਨੂੰ ‘ਚੌਕੀਦਾਰ ਚੌਰ ਹੈ’ ਦੇ ਰੂਪ ‘ਚ ਪੇਸ਼ ਕਰਨ ‘ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀਆਂ ਮੁਸ਼ਕਲਾਂ ਵੱਧ ਗਈਆਂ ਹਨ। ਪ੍ਰਧਾਨ ਮੰਤਰੀ ਮੋਦੀ ‘ਤੇ ਲਗਾਏ ਦੋਸ਼ਾਂ ‘ਚ ਕੋਰਟ ਨੂੰ ਸ਼ਾਮਲ ਕਰਨ ‘ਤੇ ਸੁਪਰੀਮ ਕੋਰਟ ਨੇ ਰਾਹੁਲ ਗਾਂਧੀ ਨੂੰ ਨੋਟਿਸ ਜਾਰੀ ਕਰਦੇ ਹੋਏ 22 ਅਪ੍ਰੈਲ ਤੱਕ ਜਵਾਬ ਦੇਣ ਨੂੰ ਕਿਹਾ ਹੈ। ਦੱਸ ਦੇਈਏ ਕਿ ਰਾਹੁਲ ਨੇ ਪੱਤਰਕਾਰਾਂ ਦੇ ਨਾਲ ਗੱਲਬਾਤ ਦੇ ਦੌਰਾਨ ਕਿਹਾ ਸੀ ਕਿ ਸੁਪਰੀਮ ਕੋਰਟ ਵੀ ਮੰਨਦਾ ਹੈ ਕਿ ਚੌਕੀਦਾਰ ਚੌਰ ਹੈ। ਇਸ ਮਾਮਲੇ ‘ਚ ਭਾਜਪਾ ਨੇਤਾ ਮੀਨਾਕਸ਼ੀ ਲੇਖੀ ਦੀ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕਿਹਾ ਕਿ ਉਹ ਇਸ ਗੱਲ ਨੂੰ ਸਪਸ਼ਟ ਕਰ ਦਿੰਦੇ ਹਨ ਕਿ ਕੋਰਟ ਨੇ ਕਦੇ ਹੀ ਅਜਿਹਾ ਨਹੀਂ ਕਿਹਾ। ਇਸ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਇੱਕ ਵਾਰ ਫਿਰ ਸੁਣਵਾਈ ਹੋਵੇਗੀ।

Leave a Reply

Your email address will not be published.