ਮੁੱਖ ਖਬਰਾਂ
Home / ਦੇਸ਼ ਵਿਦੇਸ਼ / ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

Spread the love

ਵੈਨਕੂਵਰ-ਖ਼ਾਲਸਾ ਸਾਜਨਾ ਦਿਵਸ (ਵਿਸਾਖੀ ਪੁਰਬ) ਸਬੰਧੀ ਸਰੀ ਸ਼ਹਿਰ ’ਚ 18ਵਾਂ ਨਗਰ ਕੀਰਤਨ ਸਜਾਇਆ ਗਿਆ। ਇਸ ਵਾਰ ਨਗਰ ਕੀਰਤਨ ਵਿਚ ਸਿੱਖਾਂ ਦੇ ਨਾਲ ਨਾਲ ਹੋਰ ਮੁਲਕਾਂ ਦੇ ਲੋਕ ਵੀ ਸ਼ਾਮਲ ਹੋਏ। ਇਸ ਵਾਰ ਸੰਗਤ ਦੀ ਗਿਣਤੀ ਪੰਜ ਲੱਖ ਨੂੰ ਪਾਰ ਕਰ ਗਈ ਸੀ। ਗੁਰਦੁਆਰਾ ਦਸਮੇਸ਼ ਦਰਬਾਰ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਹੇਠ ਕੱਢਿਆ ਗਿਆ ਨਗਰ ਕੀਰਤਨ ਆਪਣੇ ਨਿਰਧਾਰਿਤ ਰੂਟ ਰਾਹੀਂ ਹੁੰਦੇ ਹੋਏ ਬਾਅਦ ਦੁਪਹਿਰ ਨਿਰਵਿਘਨ ਗੁਰਦੁਆਰਾ ਸਾਹਿਬ ਆ ਕੇ ਸਮਾਪਤ ਹੋਇਆ। ਗੁਰੂ ਗ੍ਰੰਥ ਸਾਹਿਬ ਨੂੰ ਸੁੰਦਰ ਢੰਗ ਨਾਲ ਸਜਾਏ ਵਾਹਨ ’ਚ ਸੁਸ਼ੋਭਿਤ ਕੀਤਾ ਗਿਆ ਸੀ। ਪੰਜ ਪਿਆਰਿਆਂ ਵਲੋਂ ਨਗਰ ਕੀਰਤਨ ਦੀ ਅਗਵਾਈ ਕੀਤੀ ਗਈ।
ਨਗਰ ਕੀਰਤਨ ਦੀ ਸ਼ੁਰੂਆਤ ਮੌਕੇ ਕੈਨੇਡੀਅਨ ਫ਼ੌਜ ਦੀ ਟੁਕੜੀ ਵਲੋਂ ਸ਼ਰਧਾ ਤੇ ਰਵਾਇਤੀ ਢੰਗ ਨਾਲ ਸਲਾਮੀ ਦਿੱਤੀ ਗਈ ਤੇ ਬੈਂਡ ਦੀਆਂ ਮਨਮੋਹਕ ਧੁਨਾਂ ਵਜਾਈਆਂ ਗਈਆਂ। ਸਾਰੇ ਰਸਤੇ ’ਚ ਵਪਾਰਕ ਅਦਾਰਿਆਂ ਵਲੋਂ ਆਪਣੇ ਸਟਾਲ ਲਾਏ ਗਏ ਸਨ। ਸ਼ਰਧਾਲੂਆਂ ਵੱਲੋਂ ਸਾਰੇ ਰਸਤੇ ’ਚ ਵੱਖ ਵੱਖ ਪਕਵਾਨਾਂ, ਫਲਾਂ ਦੇ ਲੰਗਰ ਤੇ ਛਬੀਲਾਂ ਲਾਈਆਂ ਗਈਆਂ। ਆਵਾਜਾਈ ’ਚ ਕੋਈ ਵਿਘਨ ਨਾ ਪੈਣ ਦੇਣ ਲਈ ਪੁਲੀਸ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਸਰੀ ਦੇ ਮੇਅਰ ਵਲੋਂ ਪ੍ਰਬੰਧਕਾਂ ਨੂੰ 55 ਹਜ਼ਾਰ ਡਾਲਰ ਦੇਣ ਦਾ ਐਲਾਨ ਕੀਤਾ ਗਿਆ। ਵੱਖ ਵੱਖ ਰਾਜਨੀਤਕ ਪਾਰਟੀਆਂ ਵਲੋਂ ਵੀ ਸਟੇਜਾਂ ਲਗਾ ਕੇ ਆਪਣੀਆਂ ਨੀਤੀਆਂ ਦਾ ਪ੍ਰਚਾਰ ਕੀਤਾ ਗਿਆ। ਸਰੀ ਅਤੇ ਨੇੜਲੇ ਸ਼ਹਿਰਾਂ ਦੇ ਸਾਰੇ ਹੀ ਐਮਪੀ ਅਤੇ ਵਿਧਾਇਕਾਂ ਨੇ ਆਪਣੀ ਹਾਜ਼ਰੀ ਭਰੀ। ਜ਼ਿਕਰਯੋਗ ਹੈ ਕਿ ਨਗਰ ਕੀਰਤਨ ’ਚ ਸਿੱਖ ਸੰਗਤ ਦੇ ਨਾਲ ਨਾਲ ਗੋਰੇ ਤੇ ਹੋਰ ਭਾਈਚਾਰਿਆਂ ਦੇ ਲੋਕ ਸ਼ਾਮਲ ਹੋਏ। ਕਈ ਵਪਾਰਕ ਅਦਾਰਿਆਂ ਵਲੋਂ ਇਛੁੱਕ ਲੋਕਾਂ ਨੂੰ ਦਸਤਾਰਾਂ ਵੰਡੀਆਂ ਜਾਂਦੀਆਂ ਹਨ।

Leave a Reply

Your email address will not be published.