ਮੁੱਖ ਖਬਰਾਂ
Home / ਪੰਜਾਬ / ‘ਆਪ’ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕਾਂਗਰਸ ‘ਚ ਸ਼ਾਮਿਲ

‘ਆਪ’ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕਾਂਗਰਸ ‘ਚ ਸ਼ਾਮਿਲ

Spread the love

ਚੰਡੀਗੜ੍ਹ-ਬਠਿੰਡਾ ਸੰਸਦੀ ਹਲਕੇ ‘ਚ ਕਾਂਗਰਸ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ ਦਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਕਾਂਗਰਸ ‘ਚ ਸ਼ਾਮਿਲ ਹੋ ਗਿਆ | ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਦੇ 56 ਸਾਲਾ ਮਾਨਸ਼ਾਹੀਆ ਇੰਜੀਨੀਅਰਿੰਗ ਗ੍ਰੈਜੂਏਟ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਮਾਨਸਾ ਤੋਂ ਜਿੱਤ ਹਾਸਲ ਕੀਤੀ ਸੀ ਅਤੇ ਉਨ੍ਹਾਂ ਨੂੰ ਤਕਰੀਬਨ 40 ਫ਼ੀਸਦੀ ਵੋਟਾਂ ਹਾਸਲ ਹੋਈਆਂ ਸਨ | ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਕਾਂਗਰਸ ‘ਚ ਸ਼ਾਮਿਲ ਹੋਣ ਨਾਲ ਲਾਜ਼ਮੀ ਤੌਰ ‘ਤੇ ਪਾਰਟੀ ਨੂੰ ਮਜ਼ਬੂਤੀ ਮਿਲੇਗੀ | ਮਾਨਸ਼ਾਹੀਆ ਦਾ ਸਵਾਗਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਹੋਰਨਾਂ ਪਾਰਟੀਆਂ ਦੇ ਹਮਿਖ਼ਆਲੀ ਲੋਕ ਸੂਬੇ ਦੇ ਹਿੱਤ ‘ਚ ਕਾਂਗਰਸ ਪਾਰਟੀ ‘ਚ ਵੱਡੀ ਪੱਧਰ ‘ਚ ਸ਼ਾਮਿਲ ਹੋ ਰਹੇ ਹਨ | ਇਸ ਤੋਂ ਸਪਸ਼ਟ ਸੰਕੇਤ ਮਿਲਦਾ ਹੈ ਕਿ ਆਮ ਆਦਮੀ ਪਾਰਟੀ ਤੋਂ ਲੋਕਾਂ ਦਾ ਪੂਰੀ ਤਰ੍ਹਾਂ ਮੋਹ ਭੰਗ ਹੋ ਗਿਆ ਹੈ | ਮਾਨਸ਼ਾਹੀਆ ਨੇ ਸਾਲ 2015 ‘ਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਸਮੇਂ ਤੋਂ ਪਹਿਲਾਂ ਸੇਵਾ ਮੁਕਤੀ ਲੈ ਲਈ ਸੀ, ਜਿਥੇ ਉਹ ਸੀਨੀਅਰ ਵਾਤਾਵਰਣ ਇੰਜੀਨੀਅਰ ਵਜੋਂ ਸੇਵਾ ਕਰ ਰਹੇ ਸਨ | ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਸੇਵਾ ਕਰਨੀ ਚਾਹੁੰਦੇ ਹਨ ਜਿਸ ਵਾਸਤੇ ਉਨ੍ਹਾਂ ਨੂੰ ਕਾਂਗਰਸ ਦਾ ਮੰਚ ਸਭ ਤੋਂ ਵਧੀਆ ਲੱਗਾ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ‘ਚ ਆਪਣਾ ਸਥਾਨ ਪੂਰੀ ਤਰ੍ਹਾਂ ਗਵਾ ਚੁੱਕੀ ਹੈ, ਜਿਸ ਦੇ ਕੋਲ ਸੇਧ ਦੇ ਵਾਸਤੇ ਹਾਂ ਪੱਖੀ ਏਜੰਡਾ ਜਾਂ ਵਿਚਾਰਧਾਰਾ ਨਹੀਂ ਹੈ |

Leave a Reply

Your email address will not be published.