ਮੁੱਖ ਖਬਰਾਂ
Home / ਮੁੱਖ ਖਬਰਾਂ / ਫਿਰੋਜ਼ਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੇ ਭਰੇ ਨਾਮਜ਼ਦਗੀ ਕਾਗਜ਼

ਫਿਰੋਜ਼ਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੇ ਭਰੇ ਨਾਮਜ਼ਦਗੀ ਕਾਗਜ਼

Spread the love

ਫਿਰੋਜ਼ਪੁਰ-ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਅਕਾਲੀ-ਭਾਜਪਾ ਉਮੀਦਵਾਰ ਸੁਖਬੀਰ ਸਿੰਘ ਬਾਦਲ ਨੇ ਸ਼ੁਕਰਵਾਰ ਸਵੇਰੇ ਬਾਰਾਂ ਵਜੇ ਜ਼ਿਲ੍ਹਾ ਚੋਣਕਾਰ ਅਫਸਰ ਦੇ ਕੋਲ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਭਾਜਪਾ ਕੌਮੀ ਕਾਰਜਕਾਰਨੀ ਮੈਂਬਰ ਕਮਲ ਸ਼ਰਮਾ , ਸਾਬਕਾ ਸਿੰਚਾਈ ਮੰਤਰੀ ਜਨਮੇਜਾ ਸਿੰਘ ਸੇਖੋਂ ਵੀ ਉਨ੍ਹਾਂ ਦੇ ਨਾਲ ਸਨ। ਫਿਰੋਜ਼ਪੁਰ ਵਿਖੇ ਕਾਗ਼ਜ਼ ਦਾਖਲ ਕਰਨ ਉਪਰੰਤ ਦੋਵੇਂ ਸੀਨੀਅਰ ਅਕਾਲੀ ਲੀਡਰ ਬਠਿੰਡਾ ਵੱਲ ਰਵਾਨਾ ਹੋ ਗਏ ਜਿਥੇ ਕੇਂਦਰੀ ਕੈਬਨਿਟ ਮੰਤਰੀ ਹਰਸਿਮਰਤ ਬਾਦਲ ਵਲ਼ੋਂ ਕਾਗਜ਼ ਦਾਖਲ ਕਰਵਾਏ ਜਾਣਗੇ। ਫਿਰੋਜ਼ਪੁਰ ਵਿਖੇ ਨਾਮਜ਼ਦਗੀ ਮੌਕੇ ਅਕਾਲੀ-ਭਾਜਪਾ ਗਠਜੋੜ ਦੇ ਲਗਪਗ ਸਾਰੇ ਹੀ ਸੀਨੀਅਰ ਆਗੂ ਮੌਜੂਦ ਸਨ।

Leave a Reply

Your email address will not be published.