ਮੁੱਖ ਖਬਰਾਂ
Home / ਮੁੱਖ ਖਬਰਾਂ / ਵਿਜੇ ਕੁਮਾਰ ਸਾਥੀ ਮੁੜ ਕਾਂਗਰਸ ਵਿਚ ਸ਼ਾਮਲ

ਵਿਜੇ ਕੁਮਾਰ ਸਾਥੀ ਮੁੜ ਕਾਂਗਰਸ ਵਿਚ ਸ਼ਾਮਲ

Spread the love

ਚੰਡੀਗੜ੍ਹ-ਸਾਬਕਾ ਵਿਧਾਇਕ ਵਿਜੇ ਕੁਮਾਰ ਸਾਥੀ ਦੇ ਮੁੜ ਕਾਂਗਰਸ ਵਿਚ ਸ਼ਾਮਲ ਹੋਣ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਕਈ ਆਗੂਆਂ ਵੱਲੋਂ ਪਾਰਟੀ ਦਾ ਰੁਖ਼ ਕੀਤੇ ਜਾਣਾ ਇਸ ਗੱਲ ਦਾ ਸੰਕੇਤ ਹੈ ਕਿ ਉਨ੍ਹਾਂ ਦਾ ਹੋਰਨਾਂ ਪਾਰਟੀਆਂ ਤੋਂ ਮੋਹ ਭੰਗ ਹੋ ਰਿਹਾ ਹੈ। ਵਿਜੇ ਸਾਥੀ ਨੇ 1997 ਵਿਚ ਮੋਗਾ ਤੋਂ ਕਾਂਗਰਸ ਦੇ ਉਮੀਦਵਾਰ ਵਜੋਂ ਚੋਣ ਲੜੀ ਸੀ ਪਰ ਹਾਰ ਗਏ ਸਨ। ਉਨ੍ਹਾਂ 2015 ’ਚ ਕਾਂਗਰਸ ਛੱਡ ਦਿੱਤੀ। ਉਹ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਦੇ ਹਮਾਇਤੀ ਰਹੇ ਹਨ। ਬਰਾੜ ਹੁਣ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਹਨ। ਵਿਜੇ ਕੁਮਾਰ ਸਾਥੀ ਬਾਘਾਪੁਰਾਣਾ ਤੋਂ ਜਨਤਾ ਦਲ ਦੇ ਵਿਧਾਇਕ ਰਹੇ ਹਨ। ਸਾਬਕਾ ਵਿਧਾਇਕ ਨੇ ਭਰੋਸਾ ਦਿਵਾਇਆ ਕਿ ਲੋਕ ਸਭਾ ਚੋਣਾਂ ਦੌਰਾਨ ਕਾਂਗਰਸ ਦੀ ਜਿੱਤ ਲਈ ਯਤਨ ਕਰਨਗੇ। ਕੈਪਟਨ ਨੇ ਕਿਹਾ ਕਿ ਸਾਥੀ ਦੇ ਤਜਰਬੇ ਦਾ ਪਾਰਟੀ ਨੂੰ ਫਾਇਦਾ ਹੋਵੇਗਾ।
ਆਮ ਆਦਮੀ ਪਾਰਟੀ ਵੱਲੋਂ ਕਾਂਗਰਸ ’ਤੇ ਵਿਧਾਇਕਾਂ ਨੂੰ ਆਪਣੇ ਵੱਲ ਖਿੱਚਣ ਲਈ ਧਨ ਦੀ ਵਰਤੋਂ ਕੀਤੇ ਜਾਣ ਦੇ ਦੋਸ਼ਾਂ ਨੂੰ ਮੁੱਖ ਮੰਤਰੀ ਨੇ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਕਾਂਗਰਸ ਨੂੰ ਹੋਰ ਵਿਧਾਇਕਾਂ ਦੀ ਹੁਣ ਕੀ ਜ਼ਰੂਰਤ ਹੈ? ਪਹਿਲਾਂ ਹੀ 78 ਵਿਧਾਇਕ ਹਨ। ‘ਆਪ’ ਆਗੂ ਭਗਵੰਤ ਮਾਨ ਵੱਲੋਂ ਜਾਰੀ ਕੀਤੀ ਇਕ ਵੀਡੀਓ ’ਤੇ ਟਿੱਪਣੀ ਕਰਦੇ ਹੋਏ ਕੈਪਟਨ ਨੇ ਇਸ ਨੂੰ ਪਾਰਟੀ ਵਿੱਚ ਫੈਲੀ ਨਿਰਾਸ਼ਾ ਦੱਸਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਦਾ ਸਮਰਥਨ ਹਾਸਲ ਕਰਨ ਵਿਚ ਅਸਫ਼ਲ ਰਹੀ ਹੈ ਤੇ ਪਾਰਟੀ ਚਾਲਬਾਜ਼ੀਆਂ ਤੱਕ ਸੀਮਤ ਹੋ ਕੇ ਰਹਿ ਗਈ ਹੈ।

Leave a Reply

Your email address will not be published.