ਮੁੱਖ ਖਬਰਾਂ
Home / ਦੇਸ਼ ਵਿਦੇਸ਼ / ਪਾਕਿਸਤਾਨ ਵਿਚ ਗੁਰੂ ਨਾਨਕ ਦੇਵ ਜੀ ਦੇ ਸਮੇਂ ਦਾ ਖੂਹ ਮਿਲਿਆ

ਪਾਕਿਸਤਾਨ ਵਿਚ ਗੁਰੂ ਨਾਨਕ ਦੇਵ ਜੀ ਦੇ ਸਮੇਂ ਦਾ ਖੂਹ ਮਿਲਿਆ

Spread the love

ਲਾਹੌਰ- ਪਾਕਿਸਤਾਨ ਵਿਚ ਕਰਤਾਰਪੁਰ ਲਾਂਘਾ ਬਣਾਉਣ ਦੌਰਾਨ 500 ਸਾਲ ਪੁਰਾਣਾ ਖੂਹ ਮਿਲਿਆ ਹੈ। ਇਹ ਖੂਹ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ ਸਮੇਂ ਦਾ ਹੋਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਲਾਲ ਇੱਟਾਂ ਨਾਲ ਬਣਿਆ ਇਹ ਖੂਹ ਕਰਤਾਰਪੁਰ ਦੇ ਗੁਰਦੁਆਰਾ ਡੇਰਾ ਸਾਹਿਬ ਨੇੜੇ ਹੋ ਰਹੀ ਖੁਦਾਈ ਦੌਰਾਨ ਮਿਲਿਆ ਕਰੀਬ 20 ਫੁੱਟ ਡੂੰਘੇ ਇਸ ਖੂਹ ਨੂੰ ਫਿਰ ਤੋਂ ਚਾਲੂ ਕੀਤਾ ਜਾਏਗਾ ਅਤੇ ਗੁਰਦੁਆਰਾ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਨੂੰ ਉਸ ਦਾ ਮਿੱਠਾ ਪਾਣੀ ਪ੍ਰਸਾਦ ਦੇ ਤੌਰ ‘ਤੇ ਦਿੱਤਾ ਜਾਏਗਾ। ਗੁਰਦੁਆਰੇ ਦੇ ਗ੍ਰੰਥੀ ਗੋਬਿੰਦ ਸਿੰਘ ਨੇ ਦੱਸਿਆ ਕਿ ਖੂਹ ਵਿਚ ਜੋ ਪਾਣੀ ਮਿਲਿਆ ਹੈ ਉਹ ਪੂਰੀ ਤਰ੍ਹਾਂ ਨਾਲ ਬੈਕਟੀਰੀਆ ਮੁਕਤ ਹੈ ਅਤੇ ਉਸ ਵਿਚ ਜ਼ਖ਼ਮਾਂ ਨੂੰ ਭਰਨ ਅਤੇ ਰੋਗਾਂ ਨੂੰ ਦੂਰ ਕਰਨ ਦੇ ਗੁਣ ਪਾਏ ਗਏ ਹਨ। ਇਹ ਪਾਣੀ ਸ਼ਰਧਾਲੂਆਂ ਨੂੰ ਵੰਡਿਆ ਜਾਏਗਾ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ ਭਾਰਤ ਤੋਂ ਆਉਣ ਵਾਲੇ ਸ਼ਰਧਾਲੂਆਂ ਲਈ ਇਹ ਖੂਹ ਇਕ ਵੱਡਾ ਆਕਰਸ਼ਨ ਹੋਵੇਗਾ। ਗੁਰੂ ਨਾਨਕ ਦੇਵ ਜੀ ਦਾ ਜਨਮ ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਵਿਚ ਹੋਇਆ ਸੀ। ਨਵੰਬਰ 2018 ਵਿਚ ਭਾਰਤ ਅਤੇ ਪਾਕਿਸਤਾਨ ਕਰਤਾਰਪੁਰ ਲਾਂਘੇ ਦੇ ਨਿਰਮਾਣ ‘ਤੇ ਸਹਿਮਤ ਹੋਏ ਇਹ ਲਾਂਘਾ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ ਸਥਿਤ ਡੇਰਾ ਬਾਬਾ ਨਾਨਕ ਨੂੰ ਕਰਤਾਰਪੁਰ ਦੇ ਗੁਰਦੁਆਰਾ ਦਰਬਾਰ ਸਾਹਿਬ ਨਾਲ ਜੋੜੇਗਾ। ਗੁਰਦੁਆਰਾ ਦਰਬਾਰ ਸਾਹਿਬ ਵਿਚ ਹੀ ਗੁਰੂ ਨਾਨਕ ਦੇਵ ਜੀ ਨੇ ਜੀਵਨ ਦਾ ਆਖਰੀ ਵਕਤ ਬਤੀਤ ਕੀਤਾ ਸੀ। ਦੋਵੇਂ ਪਵਿੱਤਰ ਥਾਵਾਂ ਵਿਚਕਾਰ ਦੀ ਦੂਰੀ ਚਾਰ ਕਿਲੋਮੀਟਰ ਤੋਂ ਕੁਝ ਜ਼ਿਆਦਾ ਹੈ ਅਤੇ ਵਿਚਕਾਰ ਰਾਵੀ ਦਰਿਆ ਪੈਂਦਾ ਹੈ। ਕਰਤਾਰਪੁਰ ਦਾ ਪਵਿੱਤਰ ਗੁਰਦੁਆਰਾ ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ‘ਚ ਸਥਿਤ ਹੈ।

Leave a Reply

Your email address will not be published.