ਮੁੱਖ ਖਬਰਾਂ
Home / ਦੇਸ਼ ਵਿਦੇਸ਼ / ਅਮਰੀਕਾ ਵਿਚ ਸਿੱਖ ਪਰਵਾਰ ਦਾ ਗੋਲੀ ਮਾਰ ਕੇ ਕੀਤਾ ਗਿਆ ਕਤਲ

ਅਮਰੀਕਾ ਵਿਚ ਸਿੱਖ ਪਰਵਾਰ ਦਾ ਗੋਲੀ ਮਾਰ ਕੇ ਕੀਤਾ ਗਿਆ ਕਤਲ

Spread the love

ਅਮਰੀਕਾ ਵਿਚ ਇਕ ਸਿੱਖ ਪਰਿਵਾਰ ਦੇ 4 ਵਿਅਕਤੀਆਂ ਦੀ ਗੋਲੀ ਮਾਰਕੇ ਹੱਤਿਆ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਹ ਘਟਨਾ ਅਮਰੀਕਾ ਦੇ ਸਿਨਸਿਨਾਟੀ ਵਿਚ ਵਾਪਰੀ ਜਿੱਥੇ ਐਤਵਾਰ ਦੀ ਰਾਤ ਨੂੰ ਇਕ ਪਰਿਵਾਰ ਦੇ 4 ਮੈਂਬਰਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ਵਿਚ 3 ਔਰਤਾਂ ਅਤੇ ਇਕ ਪੁਰਸ਼ ਸ਼ਾਮਲ ਸੀ। ਵੈਸਟ ਚੈਸਟਰ ਦੀ ਪੁਲਿਸ ਮੁਤਾਬਕ ਇਹ ਘਟਨਾ ਐਤਵਾਰ ਦੀ ਰਾਤ 10 ਵਜੇ ਵਾਪਰੀ ਸੀ। ਪੁਲਿਸ ਅਨੁਸਾਰ ਕਿਸੇ ਵਿਅਕਤੀ ਨੇ 911 ‘ਤੇ ਫੋਨ ਕਰਕੇ ਇਸ ਘਟਨਾ ਸਬੰਧੀ ਜਾਣਕਾਰੀ ਦਿਤੀ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਉਤਰੀ ਸਿਨਸਿਨਾਟੀ ਵਿਚ ਸਥਿਤ ਇਸ ਕੰਪਲੈਕਸ ਵਿਚ ਪਹੁੰਚੀ ਤਾਂ ਇਕ ਸਿੱਖ ਪਰਿਵਾਰ ਦੇ 4 ਮੈਂਬਰਾਂ ਦੀਆਂ ਲਾਸ਼ਾਂ ਫਰਸ਼ ‘ਤੇ ਪਈਆਂ ਸਨ।
ਇਹ ਵੀ ਦੱਸਿਆ ਗਿਆ ਕਿ ਜਦੋਂ ਵਿਅਕਤੀ ਨੇ ਇਸ ਘਟਨਾ ਸਬੰਧੀ ਫੋਨ ‘ਤੇ ਜਾਣਕਾਰੀ ਦਿੱਤੀ ਤਾਂ ਉਹ ਬਹੁਤ ਘਬਰਾਇਆ ਹੋਇਆ ਸੀ ਅਤੇ ਇਹ ਬੋਲ ਰਿਹਾ ਸੀ ਕਿ ਫਰਸ਼ ‘ਤੇ ਪਏ ਹੋਏ ਹਨ ਅਤੇ ਉਨ੍ਹਾਂ ਸਭ ਦਾ ਖ਼ੂਨ ਨਿਕਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਵਿਅਕਤੀ ਲਗਾਤਾਰ ਮਦਦ ਦੀ ਗੁਹਾਰ ਲਗਾ ਰਿਹਾ ਸੀ।ਪੁਲਿਸ ਨੇ ਕਿਹਾ ਕਿ ਇਸ ਘਟਨਾ ਸਬੰਧੀ ਕਿਸੇ ਨਤੀਜੇ ‘ਤੇ ਪਹੁੰਚਣ ਲਈ ਅਜੇ ਜਲਦਬਾਜ਼ੀ ਹੋਵੇਗੀ।
ਕਿਉਂਕਿ ਮਾਮਲੇ ਦੀ ਅਜੇ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਕਿ ਇਸ ਘਟਨਾ ਦਾ ਦੋਸ਼ੀ ਕੌਣ ਹੈ। ਮਾਮਲੇ ਦੀ ਪੜਤਾਲ ਲਈ ਹੋਰ ਪਰਵਾਰਕ ਮੈਂਬਰਾਂ ਅਤੇ ਗੁਆਢੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਹ ਵੀ ਸਾਹਮਣੇ ਆ ਰਿਹਾ ਹੈ ਕਿ ਹਤਿਆਰਾ ਮਾਰੇ ਗਏ ਲੋਕਾਂ ਵਿਚੋਂ ਹੋਣ ਦੀ ਸੰਭਾਵਨਾ ਬਹੁਤ ਘੱਟ ਹੈ। ਜਦੋਂ ਇਹ ਘਟਨਾ ਵਾਪਰੀ ਤਾਂ ਉਸ ਸਮੇਂ ਪਰਿਵਾਰ ਰਾਤ ਦੇ ਖਾਣੇ ਦੀ ਤਿਆਰੀ ਕਰ ਰਿਹਾ ਸੀ। ਇਸ ਘਟਨਾ ਦਾ ਪਤਾ ਚਲਦਿਆਂ ਹੀ ਸਮੁੱਚੇ ਅਮਰੀਕੀ ਸਿੱਖ ਭਾਈਚਾਰੇ ਵਿਚ ਸ਼ੋਕ ਦੀ ਲਹਿਰ ਫੈਲ ਗਈ।

Leave a Reply

Your email address will not be published.