Home / ਮੁੱਖ ਖਬਰਾਂ (page 7)

ਮੁੱਖ ਖਬਰਾਂ

ਭਾਰਤ-ਪਾਕਿ ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਤਕਨੀਕੀ ਪੱਖ ਵਿਚਾਰੇ

ਬਟਾਲਾ-ਭਾਰਤ-ਪਾਕਿਸਤਾਨ ਦੇ ਉੱਚ ਅਧਿਕਾਰੀਆਂ ਦੀ ਇੱਕ ਅਹਿਮ ਮੀਟਿੰਗ ਕੌਮਾਂਤਰੀ ਸਰਹੱਦ ਡੇਰਾ ਬਾਬਾ ਨਾਨਕ ਕੋਲ ਸਥਿਤ ਜ਼ੀਰੋ ਲਾਈਨ ਉੱਤੇ ਹੋਈ ਜੋ ਲੱਗਪਗ ਚਾਰ ਘੰਟਿਆਂ ਤਕ ਚੱਲੀ। ਇਸ ਵਿੱਚ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ, ਤਿਆਰ ਕੀਤੇ ਜਾਣ ਵਾਲੇ ਗੇਟ ਅਤੇ ਆਈਸੀਪੀ (ਇੰਟੈਗ੍ਰੇਟਿਡ ਚੈੱਕ ਪੋਸਟ) ਸਮੇਤ ਹੋਰ ਤਕਨੀਕੀ ਪੱਖਾਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਵਿੱਚ ਦੋਵਾਂ ਦੇਸ਼ਾਂ ਦੇ ਵਿਦੇਸ਼ ਵਿਭਾਗ ਦੇ ਅਧਿਕਾਰੀਆਂ ਤੇ ਤਕਨੀਕੀ ਮਾਹਿਰਾਂ ਨੇ ਸ਼ਿਰਕਤ ਕੀਤੀ। ਇਹ ਮੀਟਿੰਗ ਪਹਿਲਾਂ 2 ਅਪਰੈਲ ਨੂੰ ਵਾਹਗਾ ਸਰਹੱਦ ਉੱਤੇ ਹੋਣੀ ਤੈਅ ਸੀ ਪਰ ਭਾਰਤ ਵੱਲੋਂ ਪਾਕਿਸਤਾਨ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਗੋਪਾਲ ਸਿੰਘ ਚਾਵਲਾ ਅਤੇ ਕੁੱਝ ਖਾਲਿਸਤਾਨ ਪੱਖੀਆਂ ਨੂੰ ਮੈਂਬਰ ਲੈਣ ਦੇ ਭਾਰਤ ਵੱਲੋਂ ਕੀਤੇ ਇਤਰਾਜ਼ ਕਾਰਨ ਮੀਟਿੰਗ ਮੁਅੱਤਲ ਕਰਨੀ ਪਈ ਸੀ। ਇਹ ਲਾਂਘਾ ਇਸ ਸਾਲ ਨਵੰਬਰ ਮਹੀਨੇ ਵਿੱਚ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਖੋਲ੍ਹਿਆ ਜਾਣਾ ਹੈ।
ਜਾਣਕਾਰ ਸੂਤਰਾਂ ਅਨੁਸਾਰ ਮੀਟਿੰਗ ਦੇ ਏਜੰਡੇ ’ਤੇ ਮੁੱਖ ਤੌਰ ਉੱਤੇ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਯੋਜਨਾ ਉੱਤੇ ਜਲ ਵਿਗਿਆਨਕ ਪਹਿਲੂ ਤੇ ਨਿਰਮਾਣ ਕਾਰਜਾਂ ਦੇ ਤਕਨੀਕੀ ਕੰਮਾਂ ’ਤੇ ਵਿਚਾਰ ਚਰਚਾ ਕੀਤੀ ਗਈ। ਯੋਜਨਾ ਅਨੁਸਾਰ ਪਾਕਿਸਤਾਨ ਸੀਮਾ ’ਤੇ ਪੈਂਦੇ ਰਾਵੀ ਦਰਿਆ ਉੱਤੇ ਪੁਲ ਵੀ ਬਣੇਗਾ। ਮੰਨਿਆ ਜਾ ਰਿਹਾ ਹੈ ਕਿ ਇਸ ਪੁਲ ਦੇ ਬਣਨ ਨਾਲ ਭਾਰਤ ਵੱਲ ਹੜ੍ਹ ਦਾ ਖ਼ਤਰਾ ਵੀ ਬਣ ਜਾਵੇਗਾ ਜੋ ਦੋਵਾਂ ਦੇਸ਼ਾਂ ਲਈ ਚਿੰਤਾ ਦਾ ਵਿਸ਼ਾ ਬਣਿਆ ਰਹੇਗਾ। ਇਸ ਤੋਂ ਇਲਾਵਾ ਕਰਤਾਰਪੁਰ ਲਾਂਘੇ ਲਈ ਬਣਨ ਵਾਲੇ ਗੇਟ ਅਤੇ ਆਈਸੀਪੀ ਯੋਜਨਾ ਦੇ ਤਕਨੀਕੀ ਪੱਖ ਉੱਤੇ ਲੰਬੀ ਵਿਚਾਰ ਚਰਚਾ ਹੋਈ ਹੈ। ਪਹਿਲਾਂ ਦੀ ਤਰ੍ਹਾਂ ਪੱਤਰਕਾਰਾਂ ਨੂੰ ਮੀਟਿੰਗ ਸਥਾਨ ਤੋਂ ਡੇਢ ਕਿਲੋਮੀਟਰ ਦੂਰ ਹੀ ਰੱਖਿਆ ਗਿਆ। ਪਾਕਿਸਤਾਨ ਵੱਲੋਂ ਕਰਤਾਰਪੁਰ ਸਾਹਿਬ ਤੋਂ ਧੁੱਸੀ ਬੰਨ੍ਹ ਤੱਕ ਸੜਕ 200 ਫੁੱਟ ਚੌੜੀ ਅਤੇ ਸਾਢੇ ਚਾਰ ਕਿਲੋਮੀਟਰ ਤੱਕ ਲੰਬੀ ਬਣਾਈ ਗਈ ਹੈ। ਇਸੇ ਤਰ੍ਹਾਂ ਪਾਕਿਸਤਾਨ ਵਲੋਂ ਰਾਵੀ ਤੋਂ ਧੁੱਸੀ ਬੰਨ੍ਹ ਤੱਕ ਆਪਣੇ ਪਾਸੇ 15 ਤੋਂ 20 ਫੁੱਟ ਤੱਕ ਮਿੱਟੀ ਦੀ ਦੀਵਾਰ ਬਣਾਈ ਗਈ ਹੈ। ਇਸ ਮੌਕੇ ’ਤੇ ਭਾਰਤ ਦੇ ਵੱਖ ਵੱਖ ਅਧਿਕਾਰੀਆਂ ਨੇ ਇਹ ਵੀ ਚਿੰਤਾ ਜਤਾਈ ਕਿ ਬਰਸਾਤਾਂ ਅਤੇ ਰਾਵੀ ਦਰਿਆ ’ਚ ਪਾਣੀ ਦਾ ਪੱਧਰ ਵੱਧਣ ’ਤੇ ਇਧਰ (ਭਾਰਤ) ’ਚ ਹੜ੍ਹ ਆਉਣ ਦਾ ਖ਼ਤਰਾ ਬਰਕਰਾਰ ਰਹੇਗਾ। ਅੱਜ ਦੀ ਮੀਟਿੰਗ ਨੂੰ ਅਹਿਮ ਇਸ ਕਰਕੇ ਵੀ ਮੰਨਿਆ ਜਾ ਰਿਹਾ ਹੈ ਕਿਉਂਕਿ ਇਸ ਵਿੱਚ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਅਤੇ ਸੂਬਾਈ ਤੇ ਸੰਘੀ ਕੰਮਕਾਜ ਵਿਭਾਗ ਦੇ 8-10 ਡੈਲੀਗੇਟਾਂ ਜਦੋਂ ਕਿ ਭਾਰਤ ਵੱਲੋਂ ਕੇਂਦਰ ਅਤੇ ਪੰਜਾਬ ਦੇ ਵੱਖ ਵੱਖ ਵਿਭਾਗਾਂ ਦੇ 12 ਅਧਿਕਾਰੀਆਂ ਨੇ ਹਿੱਸਾ ਲਿਆ, ਜਿਨ੍ਹਾਂ ਵਿੱਚ ਐੱਨਐੱਚਏ ਤੋਂ ਇਲਾਵਾ ਲੈਂਡ ਪੋਰਟ ਅਥਾਰਟੀ ਦੇ ਅਭਿਲ ਸਕਸੈਨਾ, ਚੀਫ ਇੰਜਨੀਅਰ ਜੇਐੱਸ ਸੰਧੂ, ਪ੍ਰੋਜੈਕਟ ਡਾਇਰੈਕਟਰ ਜਸਪਾਲ ਸਿੰਘ, ਡਰੇਨ ਵਿਭਾਗ ਦੇ ਚੀਫ ਇੰਜਨੀਅਰ ਮਨਜੀਤ ਸਿੰਘ, ਵੇਦ ਸ਼ਰਮਾ, ਸੀਨੀਅਰ ਇੰਜਨੀਅਰ ਐਸਕੇ ਸ਼ਰਮਾ ਤੋਂ ਇਲਾਵਾ ਬੀਐੱਸਐੱਫ ਦੇ ਉੱਚ ਅਧਿਕਾਰੀ ਹਾਜ਼ਰ ਸਨ। ਇਸ ਤੋਂ ਇਲਾਵਾ ਇਮੀਗ੍ਰੇਸ਼ਨ ਅਤੇ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਵੀ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ। ਦੱਸਣਯੋਗ ਹੈ ਕਿ ਇਸੇ ਸਥਾਨ ’ਤੇ 19 ਮਾਰਚ ਨੂੰ ਵੀ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਦੀ ਅਹਿਮ ਮੀਟਿੰਗ ਹੋਈ ਸੀ। ਆਜ਼ਾਦੀ ਤੋਂ ਬਾਅਦ ਇਹ ਦੂਸਰਾ ਮੌਕਾ ਹੈ ਜਦੋਂ ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਦੀ ਡੇਰਾ ਬਾਬਾ ਨਾਨਕ ਕੋਲ ਸੀਮਾ ’ਤੇ ਮੀਟਿੰਗ ਹੋਈ ਹੈ।

ਫਿਰਕੂ ਬਿਆਨਬਾਜ਼ੀ ਤੋਂ ਬਾਅਦ ਸਿੱਧੂ ਖ਼ਿਲਾਫ਼ ਕੇਸ ਦਰਜ

ਕਟਿਹਾਰ-ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲੋਕ ਸਭਾ ਚੋਣਾਂ ਵਿਚ ਹਰਾਉਣ ਲਈ ਮੁਸਲਮਾਨਾਂ ਨੂੰ ਇਕਜੁੱਟ ਹੋ ਕੇ ਵੋਟ ਦੇਣ ਦੀ ਕੀਤੀ ਅਪੀਲ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਸਿੱਧੂ ਖਿਲਾਫ਼ ਐਫਆਈਆਰ ਦਰਜ ਕਰਵਾਈ ਹੈ। ਬਿਹਾਰ ਦੇ ਮੁੱਖ ਚੋਣ ਅਧਿਕਾਰੀ ਐਚ ਆਰ ਸ੍ਰੀਨਿਵਾਸ ਨੇ ਦੱਸਿਆ ਕਿ ਸਿੱਧੂ ਖਿਲਾਫ਼ ਧਾਰਾ 123(3) ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹ ਧਾਰਾ ਉਮੀਦਵਾਰਾਂ ਵੱਲੋਂ ਭਾਰਤੀ ਨਾਗਰਿਕਾਂ ਵਿੱਚ ਧਰਮ, ਜਾਤੀ, ਫਿਰਕੇ ਅਤੇ ਭਾਸ਼ਾ ਦੇ ਅਧਾਰ ’ਤੇ ਨਫਰ਼ਤ ਅਤੇ ਦੁਸ਼ਮਣੀ ਦੀ ਭਾਵਨਾ ਵਧਾਉਣ ਦੀਆਂ ਕੋਸ਼ਿਸ਼ਾਂ ’ਤੇ ਰੋਕ ਲਗਾਉਂਦੀ ਹੈ। ਜ਼ਿਕਰਯੋਗ ਹੈ ਕਿ ਸ੍ਰੀ ਸਿੱਧੂ ਦੀ ਫਿਰਕੂ ਬਿਆਨਬਾਜ਼ੀ ਤੋਂ ਵਿਵਾਦ ਖੜਾ ਹੋ ਗਿਆ ਸੀ। ਸ੍ਰੀ ਸਿੱਧੁੂ ਨੇ ਵਿਰੋਧੀ ਮਹਾਂਗੱਠਜੋੜ ਵਿਚ ਸ਼ਾਮਲ ਕਾਂਗਰਸੀ ਉਮੀਦਵਾਰ ਤਾਰਿਕ ਅਨਵਰ ਦੇ ਪੱਖ ਵਿਚ ਮੁਸਲਿਮ ਬਹੁਗਿਣਤੀ ਵਾਲੇ ਕਟਿਹਾਰ ਵਿਚ ਕਰਵਾਈ ਇਕ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਮੋਦੀ ’ਤੇ ਨਿਸ਼ਾਨਾ ਸਾਧਦਿਆਂ ਮੁਸਲਮਾਨਾਂ ਨੂੰ ਕਿਹਾ ਕਿ ਉਨ੍ਹਾਂ ਨੂੰ ਵੰਡਿਆ ਜਾ ਰਿਹਾ ਹੈ। ਕਟਿਹਾਰ ਦੇ ਗੁਆਂਢੀ ਹਲਕੇ ਕਿਸ਼ਨਗੰਜ ਜਿੱਥੋਂ ਏਆਈਐਮਆਈਐਮ ਨੇ ਆਪਣਾ ਉਮੀਦਵਾਰ ਉਤਾਰਿਆ ਹੈ, ਵੱਲ ਇਸ਼ਾਰਾ ਕਰਦਿਆਂ ਸਿੱਧੂ ਨੇ ਕਿਹਾ ਕਿ ਇੱਥੇ ਓਵੈਸੀ ਜਿਹੇ ਲੋਕਾਂ ਨੂੰ ਲਿਆ ਕੇ ਵਿਰੋਧੀ ਸਥਾਨਕ ਲੋਕਾਂ ਨੂੰ ਵੰਡ ਕੇ ਜਿੱਤਣਾ ਲੋਚਦੇ ਹਨ। ਸਿੱਧੂ ਨੇ ਲੋਕਾਂ ਨੂੰ ਕਿਹਾ ਕਿ ਇੱਥੇ ਘੱਟਗਿਣਤੀ ਭਾਈਚਾਰਾ ਬਹੁਗਿਣਤੀ ਵਿਚ ਹੈ। ਉਨ੍ਹਾਂ ਕਿਹਾ ਕਿ ਜੇ ਸਾਰਿਆਂ ਨੇ ਇਕਜੁੱਟ ਹੋ ਕੇ ਵੋਟ ਪਾਈ ਤਾਂ ਸਭ ਪਲਟ ਜਾਵੇਗਾ। ਭਾਜਪਾ ਦੇ ਸੂਬਾਈ ਆਗੂ ਦੇਵੇਸ਼ ਕੁਮਾਰ ਨੇ ਕਿਹਾ ਕਿ ਉਹ ਸਿੱਧੂ ਵੱਲੋਂ ਕੀਤੀ ਗਈ ਟਿੱਪਣੀ ਦੀ ਨਿੰਦਾ ਕਰਦੇ ਹਨ। ਉਨ੍ਹਾਂ ਦੀਆਂ ਟਿੱਪਣੀਆਂ ਕਾਂਗਰਸ ਦੀ ਘੱਟਗਿਣਤੀਆਂ ਨੂੰ ਭਰਮਾਉਣ ਦੀ ਨੀਤੀ ਨੂੰ ਬੇਨਕਾਬ ਕਰਦੀਆਂ ਹਨ ਤੇ ਪਾਰਟੀ ਹਾਰ ਤੋਂ ਬਚਣ ਲਈ ਅਜਿਹੇ ਹੱਥਕੰਡੇ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਵੰਡਪਾਊ ਹੈ। ਜਦਕਿ ਭਾਜਪਾ ਸਭ ਨੂੰ ਨਾਲ ਲੈ ਕੇ ਚੱਲਣਾ ਚਾਹੁੰਦੀ ਹੈ। ਭਾਜਪਾ ਨੇ ਸਿੱਧੂ ਦੀਆਂ ਟਿੱਪਣੀਆਂ ਖ਼ਿਲਾਫ਼ ਚੋਣ ਕਮਿਸ਼ਨ ਨੂੰ ਕੋਲ ਜਾਣ ਬਾਰੇ ਵੀ ਕਿਹਾ ਹੈ।

ਇੰਡੈਵਰ ਗੱਡੀ ਵਿਚੋਂ ਇੱਕ ਕਰੋੜ ਦੀ ਨਕਦੀ ਬਰਾਮਦ

ਰਾਜਪੁਰਾ-ਪਟਿਆਲਾ ਪੁਲਿਸ ਨੇ ਮੰਗਲਵਾਰ ਸ਼ਾਮ ਕਰੀਬ 6 ਵਜੇ ਜੀਟੀ ਰੋਡ ਰਾਜਪੁਰਾ ਤੋਂ ਇੱਕ ਕਰੋੜ ਰੁਪਏ ਦੀ ਨਕਦੀ ਬਰਾਮਦ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ। ਇਹ ਰਾਸ਼ੀ ਦੇਹਰਾਦੂਨ ਤੋਂ ਪੰਜਾਬ ਦੇ ਕਿਸੇ ਇਲਾਕੇ ਵਿਚ ਜਾਣੀ ਸੀ, ਪ੍ਰੰਤੂ ਜਿਹੜੇ ਵਿਅਕਤੀਆਂ ਕੋਲੋਂ ਇਹ ਰਾਸ਼ੀ ਬਰਾਮਦ ਹੋਈ ਹੈ, ਉਹ ਇਸ ਦਾ ਸਰੋਤ ਨਹੀਂ ਦੱਸ ਸਕੇ, ਜਿਸ ਕਰਕੇ ਇਹ ਨਕਦੀ ਜ਼ਬਤ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਐਸਪੀ ਰਵਜੋਤ ਗਰੇਵਾਲ ਨੇ ਦੱਸਿਆ ਕਿ ਪੁਲਿਸ ਨੇ ਇਹ ਸ਼ੱਕੀ ਨਕਦੀ ਜ਼ਬਤ ਕਰਕੇ ਆਮਦਨ ਕਰ ਵਿਭਾਗ ਦੇ ਨੋਡਲ ਅਫ਼ਸਰ ਨੂੰ ਸੂਚਿਤ ਕਰ ਦਿੱਤਾ ਹੈ। ਇਹ ਰਾਸ਼ੀ ਉਤਰਾਖੰਡ ਦੇ ਨੰਬਰ ਵਾਲੀ ਫੋਰਡ Îਇੰਡੈਵਰ ਗੱਡੀ ਵਿਚ ਦੋ ਜਣੇ ਬਿਨਾਂ ਕਿਸੇ ਯੋਗ ਦਸਤਾਵੇਜ਼ ਦੇ ਲੈ ਕੇ ਪੰਜਾਬ ਆ ਰਹੇ ਸੀ, ਜਿਨ੍ਹਾਂ ਦੀ ਪਛਾਣ ਸੰਦੀਪ ਜੇਠੀ ਅਤੇ ਬਲਬੀਰ ਸਿੰਘ ਵਾਸੀ ਦੇਹਰਾਦੂਨ ਵਜੋਂ ਹੋਈ ਹੈ, ਜੋ ਕਿ ਅਪਣੇ ਆਪ ਨੂੰ ਵਪਾਰੀ ਦੱਸਦੇ ਹਨ ਪਰ ਇਸ ਦਾ ਕੋਈ ਸਬੂਤ ਨਾ ਦੇ ਸਕੇ। ਉਨ੍ਹਾਂ ਦੱਸਿਆ ਕਿ ਜੀਟੀ ਰੋਡ ਰਾਜਪੁਰਾ ਵਿਖੇ ਜਸ਼ਨ ਢਾਬੇ ਨੇੜੇ ਲਾਏ ਨਾਕੇ ‘ਤੇ ਡੀਐਸਪੀ ਰਾਜਪੁਰਾ ਮਨਪ੍ਰੀਤ ਸਿੰਘ ਦੀ ਅਗਵਾਈ ਹੇਠ ਐਸਐਚਓ ਸਦਰ ਰਾਜਪੁਰਾ Îਇੰਸਪੈਕਟਰ ਵਿਜੇ ਪਾਲ ਅਤੇ ਚੌਕੀ ਬਸੰਤਪੁਰਾ ਦੇ Îਇੰਚਾਰਜ ਏਐਸਆਈ ਗੁਰਮੀਤ ਸਿੰਘ ਦੀ ਟੀਮ ਨੇ ਇਹ ਰਾਸ਼ੀ ਇਨ੍ਹਾਂ ਦੀ ਗੱਡੀ ਵਿਚ ਪਏ ਇੱਕ ਛੋਟੇ ਬੈਗ ਵਿਚੋਂ ਬਰਾਮਦ ਕੀਤੀ। ਇਸ ਰਾਸ਼ੀ ਵਿਚ 90 ਲੱਖ ਰੁਪਏ ਦੋ ਦੋ ਹਜ਼ਾਰ ਰੁਪਏ ਦੇ ਨੋਟ ਸਨ ਅਤੇ ਦਸ ਲੱਖ ਰੁਪਏ 500-500 ਰੁਪਏ ਦੇ ਨੋਟ ਸ਼ਾਮਲ ਸਨ। ਏਨੀ ਵੱਡੀ ਮਾਤਰਾ ਵਿਚ ਨਕਦੀ ਲੈ ਕੇ ਜਾਣਾ ਚੋਣ ਜ਼ਾਬਤੇ ਦੀ ਉਲੰਘਣਾ ਹੈ। ਜਿਸ ਲਈ ਮੌਕੇ ‘ਤੇ ਆਮਦਨ ਕਰ ਵਿਭਾਗ ਦੀ ਟੀਮ ਨੂੰ ਸੂਚਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮੁਢਲੀ ਪੜਤਾਲ ਤੋਂ ਇਹ ਸਾਹਮਣੇ ਆਇਆ ਕਿ ਇਹ ਰਾਸ਼ੀ ਅਮਲੋਹ ਜਾਂ ਕਿਸੇ ਹੋਰ Îਇਲਾਕੇ ਵਿਚ ਜਾਣੀ ਸੀ।

ਇਮਰਾਨ ਖ਼ਾਨ ਕਰਨਗੇ ਸ੍ਰੀ ਕਰਤਾਰਪੁਰ ਸਾਹਿਬ ਰੇਲਵੇ ਸਟੇਸ਼ਨ ਦਾ ਉਦਘਾਟਨ : ਸ਼ੇਖ਼ ਰਸ਼ੀਦ

ਅੰਮ੍ਰਿਤਸਰ-ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ‘ਤੇ ਜਾਣ ਵਾਲੇ ਭਾਰਤੀ ਸਿੱਖ ਯਾਤਰੂਆਂ ਪਾਸੋਂ ਰੇਲ ਦਾ ਅੱਧਾ ਕਿਰਾਇਆ ਲਿਆ ਜਾਵੇਗਾ। ਇਹ ਐਲਾਨ ਹਸਨ ਅਬਦਾਲ ਦੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਪਹੁੰਚੇ ਪਾਕਿਸਤਾਨ ਦੇ ਰੇਲਵੇ ਮੰਤਰੀ ਸ਼ੇਖ਼ ਰਾਸ਼ਿਦ ਅਹਿਮਦ ਵਲੋਂ ਕੀਤਾ ਗਿਆ। ਦੱਸਣਯੋਗ ਹੈ ਕਿ ਫਿਲਹਾਲ ਪਾਕਿਸਤਾਨ ਰੇਲਵੇ ਵਲੋਂ ਭਾਰਤੀ ਸਿੱਖ ਸੰਗਤ ਪਾਸੋਂ ਪਾਕਿ ਸਥਿਤ ਗੁਰਧਾਮਾਂ ਦੀ ਯਾਤਰਾ ਦੇ 1850 ਰੁਪਏ ਵਸੂਲ ਕੀਤਾ ਜਾ ਰਹੇ ਹਨ। ਸੰਗਤ ਨੂੰ ਹਸਨ ਅਬਦਾਲ ਤੋਂ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਕਰਨ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਹੁੰਚੇ ਸ਼ੇਖ਼ ਰਾਸ਼ਿਦ ਨੇ ਦੱਸਿਆ ਕਿ ਪਾਕਿ ਸਰਕਾਰ ਵਲੋਂ ਸ੍ਰੀ ਪੰਜਾ ਸਾਹਿਬ ਦਾ ਰੇਲਵੇ ਸਟੇਸ਼ਨ ਇਸ ਵਰ੍ਹੇ ਮੁਕੰਮਲ ਕੀਤਾ ਜਾਣਾ ਸੀ, ਪਰ ਕੁਝ ਤਕਨੀਕੀ ਕਾਰਨਾਂ ਕਰਕੇ ਇਹ ਮੁਕੰਮਲ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਹਸਨ ਅਬਦਾਲ ਰੇਲਵੇ ਸਟੇਸ਼ਨ ਦੀ ਨਵ-ਉਸਾਰੀ ਆਉਂਦੇ ਮਹੀਨਿਆਂ ਤੱਕ ਮੁਕੰਮਲ ਕਰਵਾ ਕੇ ਲਗਪਗ 18 ਕਰੋੜ ਰੁਪਏ ਦੀ ਲਾਗਤ ਨਾਲ 550ਵੇਂ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ੍ਰੀ ਨਨਕਾਣਾ ਸਾਹਿਬ ਦੇ ਰੇਲਵੇ ਸਟੇਸ਼ਨ ਦੀ ਵੀ ਨਵ-ਉਸਾਰੀ ਮੁਕੰਮਲ ਕਰਵਾਈ ਜਾਵੇਗੀ। ਜਦ ਕਿ ਸ੍ਰੀ ਕਰਤਾਰਪੁਰ ਸਾਹਿਬ ਰੇਲਵੇ ਸਟੇਸ਼ਨ ਦਾ ਉਦਘਾਟਨ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਸਿੱਖ ਸੰਗਤ ਦੀ ਹਾਜ਼ਰੀ ‘ਚ ਪ੍ਰਕਾਸ਼ ਪੁਰਬ ਮੌਕੇ ਕਰਨਗੇ। ਜਿਸ ਦੇ ਬਾਅਦ ਸ੍ਰੀ ਨਨਕਾਣਾ ਸਾਹਿਬ ਤੋਂ ਸ੍ਰੀ ਕਰਤਾਰਪੁਰ ਸਾਹਿਬ ਤਕ ਸਿੱਧੀ ਰੇਲ ਸੇਵਾ ਸ਼ੁਰੂ ਕੀਤੇ ਜਾਣ ਦੀ ਯੋਜਨਾ ਬਣਾਈ ਗਈ ਹੈ। ਸ਼ੇਖ਼ ਰਾਸ਼ਿਦ ਅਨੁਸਾਰ ਪਾਕਿ ਸਰਕਾਰ ਨੇ ਸ੍ਰੀ ਕਰਤਾਰਪੁਰ ਸਾਹਿਬ ਤੋਂ ਭਾਰਤੀ ਸਰਹੱਦ ਡੇਰਾ ਬਾਬਾ ਨਾਨਕ ਤੱਕ ਰੇਲਵੇ ਲਾਈਨ ਬਣਾਉਣ ਲਈ ਭਾਰਤ ਨੂੰ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪਾਕਿਸਤਾਨ ਕਰਤਾਰਪੁਰ ਤੋਂ ਭਾਰਤੀ ਸਰਹੱਦ ਤੱਕ ਰੇਲਵੇ ਪਟੜੀ ਬਣਾਉਣ ਲਈ ਤਿਆਰ ਹੈ ਅਤੇ ਜਲਦੀ ਬਾਅਦ ਪਾਕਿ ਰੇਲਵੇ ਵਲੋਂ ਲਾਹੌਰ, ਨਾਰੋਵਾਲ ਤੋਂ ਸਿਆਲਕੋਟ ਹੁੰਦੇ ਹੋਏ ਰਾਵਲਪਿੰਡੀ ਤੱਕ ਰੇਲ ਸੇਵਾ ਸ਼ੁਰੂ ਕੀਤੀ ਜਾਵੇਗੀ। ਉਕਤ ਰੇਲਵੇ ਲਾਈਨ ਦਾ ਨਿਰਮਾਣ ਸਿੱਖ ਭਾਈਚਾਰੇ ਦੀ ਸਹੂਲਤ ਲਈ ਹੋਵੇਗਾ। ਮੰਤਰੀ ਨੇ ਦੱਸਿਆ ਕਿ ਪਾਕਿ ਸਰਕਾਰ ਵਲੋਂ ਸ੍ਰੀ ਕਰਤਾਰਪੁਰ ਸਾਹਿਬ ਤੋਂ ਸਿਆਲਕੋਟ ਹਵਾਈ ਅੱਡੇ ਲਈ ਨਵੀਂ ਸੜਕ ਬਣਾਏ ਜਾਣ ਦੀ ਵੀ ਯੋਜਨਾ ਬਣਾਈ ਜਾ ਰਹੀ ਹੈ, ਜਿਸ ਨਾਲ ਵਿਦੇਸ਼ ਤੋਂ ਹਵਾਈ ਜਹਾਜ਼ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚਣ ਵਾਲੇ ਸਿੱਖ ਯਾਤਰੂ ਸਿਆਲਕੋਟ ਤੋਂ ਸਿਰਫ਼ ਅੱਧੇ ਘੰਟੇ ‘ਚ ਗੁਰਦੁਆਰਾ ਸਾਹਿਬ ‘ਚ ਪਹੁੰਚ ਸਕਣਗੇ।

ਯੋਗੀ, ਮਾਇਆ, ਆਜ਼ਮ ਤੇ ਮੇਨਕਾ ’ਤੇ ਪਾਬੰਦੀ

ਨਵੀਂ ਦਿੱਲੀ-ਚੋਣ ਪ੍ਰਚਾਰ ਕੀਤੀਆਂ ਜਾ ਰਹੀਆਂ ਵਿਵਾਦਤ ਤੇ ਨਫਰਤ ਫੈਲਾਊ ਟਿੱਪਣੀਆਂ ਦਾ ਨੋਟਿਸ ਲੈਂਦਿਆਂ ਚੋਣ ਕਮਿਸ਼ਨ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ, ਬਹੁਜਨ ਸਮਾਜ ਪਾਰਟੀ (ਬਸਪਾ) ਮੁਖੀ ਮਾਇਆਵਤੀ, ਸਮਾਜਵਾਦੀ ਪਾਰਟੀ ਦੇ ਆਗੂ ਆਜ਼ਮ ਖ਼ਾਨ ਤੇ ਭਾਜਪਾ ਆਗੂ ਮੇਨਕਾ ਗਾਂਧੀ ਵੱਲੋਂ ਦੇਸ਼ ਭਰ ਚੋਣ ਪ੍ਰਚਾਰ ਕੀਤੇ ਜਾਣ ’ਤੇ ਪਾਬੰਦੀ ਲਗਾ ਦਿੱਤੀ ਹੈ। ਚੋਣ ਕਮਿਸ਼ਨ ਵੱਲੋਂ ਇਸ ਤਰ੍ਹਾਂ ਦਾ ਲਿਆ ਗਿਆ ਇਹ ਪਹਿਲਾ ਫੈਸਲਾ ਹੈ। ਦੂਜੇ ਪਾਸੇ ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਵੱਲੋਂ ਯੋਗੀ ਤੇ ਮਾਇਆਵਤੀ ਖ਼ਿਲਾਫ਼ ਹੁਣ ਤੱਕ ਕੀਤੀ ਗਈ ਕਾਰਵਾਈ ਤੋਂ ਅਸੰਤੁਸ਼ਟੀ ਜ਼ਾਹਿਰ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਚੋਣ ਕਮਿਸ਼ਨ ਨੇ ਆਦਿੱਤਿਆਨਾਥ ਨੂੰ 72 ਘੰਟੇ ਅਤੇ ਮਾਇਆਵਤੀ ਨੂੰ 48 ਘੰਟੇ ਤੱਕ ਚੋਣ ਪ੍ਰਚਾਰ ਕਰਨ ਤੋਂ ਰੋਕ ਦਿੱਤਾ ਹੈ। ਚੋਣ ਕਮਿਸ਼ਨ ਦੇ ਇਹ ਹੁਕਮ 16 ਅਪਰੈਲ ਨੂੰ ਸਵੇਰੇ ਛੇ ਵਜੋਂ ਤੋਂ ਲਾਗੂ ਹੋ ਜਾਣਗੇ। ਮਾਇਆਵਤੀ ’ਤੇ ਦਿਓਬੰਦ ’ਚ ਚੋਣ ਪ੍ਰਚਾਰ ਦੌਰਾਨ ਕੀਤੀ ਟਿੱਪਣੀ ਲਈ ਪਾਬੰਦੀ ਲਾਈ ਗਈ ਹੈ। ਮਾਇਆਵਤੀ ਨੇ ਮੁਸਲਿਮ ਭਾਈਚਾਰੇ ਨੂੰ ਇੱਕ ਵਿਸ਼ੇਸ਼ ਪਾਰਟੀ ਨੂੰ ਵੋਟ ਨਾ ਪਾਉਣ ਲਈ ਕਿਹਾ ਸੀ। ਚੋਣ ਅਮਲੇ ਨੇ ਇਸ ਨੂੰ ਮੁੱਢਲੇ ਤੌਰ ’ਤੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਮੰਨਿਆ ਸੀ। ਯੋਗੀ ਆਦਿੱਤਿਆਨਾਥ ਨੇ ਮੇਰਠ ’ਚ ਰੈਲੀ ਦੌਰਾਨ ‘ਅਲੀ’ ਅਤੇ ‘ਬਜਰੰਗ ਬਲੀ’ ਬਾਰੇ ਟਿੱਪਣੀ ਕੀਤੀ ਸੀ। ਉਨ੍ਹਾਂ ਲੋਕ ਸਭਾ ਚੋਣਾਂ ਨੂੰ ਮੁਸਲਮਾਨਾਂ ਦੀ ਧਾਰਮਿਕ ਸ਼ਖਸੀਅਤ ਅਲੀ ਤੇ ਭਾਰਤੀ ਦੇਵਤੇ ਹਨੂੰਮਾਨ ਵਿਚਾਲੇ ਮੁਕਾਬਲਾ ਦੱਸਿਆ ਸੀ। ਇਸ ਤੋਂ ਬਾਅਦ ਚੋਣ ਕਮਿਸ਼ਨ ਨੇ ਸਮਾਜਵਾਦੀ ਪਾਰਟੀ ਦੇ ਆਗੂ ਆਜ਼ਮ ਖਾਨ ਵੱਲੋਂ ਭਾਜਪਾ ਦੀ ਉਮੀਦਵਾਰ ਜੈਪ੍ਰਦਾ ਬਾਰੇ ਕੀਤੀ ਗਈ ਇਤਰਾਜ਼ਯੋਗ ਟਿੱਪਣੀ ਦਾ ਨੋਟਿਸ ਲੈਂਦਿਆਂ ਉਨ੍ਹਾਂ ਵੱਲੋਂ ਪ੍ਰਚਾਰ ਕੀਤੇ ਜਾਣ ’ਤੇ 72 ਘੰਟੇ ਦੀ ਪਾਬੰਦੀ ਲਗਾ ਦਿੱਤੀ ਹੈ। ਇਸੇ ਤਰ੍ਹਾਂ ਭਾਜਪਾ ਆਗੂ ਮੇਨਕਾ ਗਾਂਧੀ ਵੱਲੋਂ ਕੀਤੀ ਗਈ ਫਿਰਕੂ ਟਿੱਪਣੀ ਦਾ ਨੋਟਿਸ ਲੈਂਦਿਆਂ ਉਨ੍ਹਾਂ ਨੂੰ ਵੀ ਚੋਣ ਪ੍ਰਚਾਰ ਕਰਨ ਤੋਂ 48 ਘੰਟੇ ਲਈ ਰੋਕ ਦਿੱਤਾ ਗਿਆ ਹੈ।
ਦੂਜੇ ਪਾਸੇ ਸੁਪਰੀਮ ਕੋਰਟ ਨੇ ਚੋਣ ਪ੍ਰਚਾਰ ਦੌਰਾਨ ਬਸਪਾ ਮੁਖੀ ਮਾਇਆਵਤੀ ਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੱਲੋਂ ਕਥਿਤ ਤੌਰ ’ਤੇ ਨਸਲੀ ਟਿੱਪਣੀਆਂ ਕਰਨ ਦੇ ਮਾਮਲੇ ’ਚ ਉਨ੍ਹਾਂ ਖ਼ਿਲਾਫ਼ ਚੋਣ ਕਮਿਸ਼ਨ ਦੀ ਹੁਣ ਤੱਕ ਦੀ ਕਾਰਵਾਈ ’ਤੇ ਨਾਖੁਸ਼ੀ ਜ਼ਾਹਿਰ ਕਰਦਿਆਂ ਕਿਹਾ ਕਿ ਉਹ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ’ਚ ਕਮਿਸ਼ਨ ਦੇ ਅਧਿਕਾਰਾਂ ਦੇ ਦਾਇਰੇ ’ਤੇ ਵਿਚਾਰ ਕਰੇਗਾ। ਚੀਫ ਜਸਟਿਸ ਰੰਜਨ ਗੋਗੋਈ, ਜਸਟਿਸ ਦੀਪਕ ਗੁਪਤਾ ਅਤੇ ਜਸਟਿਸ ਸੰਜੀਵ ਖੰਨਾ ਦੇ ਬੈਂਚ ਨੇ ਚੋਣ ਪ੍ਰਚਾਰ ਦੌਰਾਨ ਉੱਤਰ ਪ੍ਰਦੇਸ਼ ਦੇ ਇਨ੍ਹਾਂ ਦੋ ਵੱਡੇ ਆਗੂਆਂ ਵੱਲੋਂ ਕਥਿਤ ਤੌਰ ’ਤੇ ਨਫਰਤ ਫੈਲਾਉਣ ਵਾਲੇ ਭਾਸ਼ਣਾਂ ਦਾ ਨੋਟਿਸ ਲੈਂਦਿਆਂ ਚੋਣ ਕਮਿਸ਼ਨ ਤੋਂ ਜਾਣਨਾ ਚਾਹਿਆ ਕਿ ਉਸ ਨੇ ਅਜੇ ਤੱਕ ਕੀ ਕਾਰਵਾਈ ਕੀਤੀ ਹੈ। ਇਸ ਤੋਂ ਪਹਿਲਾਂ ਚੋਣ ਕਮਿਸ਼ਨ ਨੇ ਇਸ ਮਾਮਲੇ ’ਚ ਖੁਦ ਨੂੰ ‘ਲਾਚਾਰ’ ਦੱਸਿਆ ਸੀ। ਅਦਾਲਤ ਨੇ ਕਮਿਸ਼ਨ ਨੇ ਇੱਕ ਨੁਮਾਇੰਦੇ ਨੂੰ 16 ਅਪਰੈਲ ਨੂੰ ਸਵੇਰੇ 10.30 ਵਜੇ ਤਲਬ ਕੀਤਾ ਹੈ।
ਬੈਂਚ ਨੇ ਚੋਣ ਕਮਿਸ਼ਨ ਦੇ ਇਸ ਜਵਾਬ ’ਤੇ ਗੌਰ ਕਰਨ ਦਾ ਫ਼ੈਸਲਾ ਕੀਤਾ ਹੈ ਕਿ ਉਸ ਕੋਲ ਚੋਣ ਪ੍ਰਚਾਰ ਦੌਰਾਨ ਜਾਤੀ ਤੇ ਧਰਮ ਨੂੰ ਆਧਾਰ ਬਣਾ ਕੇ ਨਫਰਤ ਫੈਲਾਉਣ ਵਾਲੇ ਭਾਸ਼ਣਾਂ ਨਾਲ ਨਜਿੱਠਣ ਲਈ ਅਧਿਕਾਰ ਸੀਮਤ ਹਨ। ਬੈਂਚ ਨੇ ਚੋਣ ਰੈਲੀਆਂ ਦੌਰਾਨ ਮਾਇਆਵਤੀ ਤੇ ਆਦਿੱਤਿਆਨਾਥ ਦੇ ਬਿਆਨਾਂ ਬਾਰੇ ਵੀ ਕਮਿਸ਼ਨ ਤੋਂ ਜਾਣਕਾਰੀ ਮੰਗੀ ਹੈ। ਬੈਂਚ ਨੇ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਤੇ ਸੀਨੀਅਰ ਵਕੀਲ ਸੰਜੈ ਹੇਗੜੇ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਭਲਕੇ ਇਸ ਮਾਮਲੇ ’ਚ ਅਦਾਲਤ ਦੀ ਮਦਦ ਕਰਨ। ਹੇਗੜੇ ਨੇ ਕਿਹਾ ਹੈ ਕਿ ਸੰਵਿਧਾਨ ਤਹਿਤ ਚੋਣ ਕਮਿਸ਼ਨ ਕੋਲ ਚੋਣ ਪ੍ਰਚਾਰ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਨਾਲ ਨਜਿੱਠਣ ਲਈ ਬਹੁਤ ਸਾਰੇ ਅਧਿਕਾਰ ਹਨ। ਹਾਲਾਂਕਿ ਸੁਪਰੀਮ ਕੋਰਟ ਦੀ ਸਖਤੀ ਤੋਂ ਬਾਅਦ ਚੋਣ ਕਮਿਸ਼ਨ ਨੇ ਹਰਕਤ ’ਚ ਆਉਂਦਿਆਂ ਦੋਵਾਂ ਆਗੂਆਂ ਵੱਲੋਂ ਕੀਤੇ ਜਾਣ ਵਾਲੇ ਚੋਣ ਪ੍ਰਚਾਰ ’ਤੇ ਪਾਬੰਦੀ ਲਗਾ ਦਿੱਤੀ ਹੈ। ਸੁਪਰੀਮ ਕੋਰਟ ਯੂਏਈ ਦੇ ਸ਼ਾਰਜਾਹ ’ਚ ਰਹਿਣ ਵਾਲੇ ਪਰਵਾਸੀ ਭਾਰਤੀ ਯੋਗ ਅਧਿਆਪਕ ਹਰਪ੍ਰੀਤ ਮਨਸੁਖਾਨੀ ਦੀ ਅਪੀਲ ’ਤੇ ਸੁਣਵਾਈ ਕਰ ਰਿਹਾ ਸੀ।

ਜੱਲ੍ਹਿਆਂਵਾਲਾ ਬਾਗ ਸਾਕੇ ਬਾਰੇ ਚੱਲੀ ਕਲਮ ਨੂੰ ਸੌ ਸਾਲਾਂ ਬਾਅਦ ਮਿਲੀ ‘ਆਜ਼ਾਦੀ’

ਅੰਮ੍ਰਿਤਸਰ-ਜੱਲ੍ਹਿਆਂਵਾਲਾ ਬਾਗ ਵਿਚ 13 ਅਪਰੈਲ, 1919 ਨੂੰ ਵਾਪਰੇ ਖੂਨੀ ਸਾਕੇ ਦੇ ਚਸ਼ਮਦੀਦ ਗਵਾਹ ਉਘੇ ਨਾਵਲਕਾਰ ਨਾਨਕ ਸਿੰਘ ਵਲੋਂ ਇਸ ਸਾਕੇ ਬਾਰੇ ਲਿਖੀ ਗਈ ਕਾਵਿ-ਰਚਨਾ ‘ਖੂਨੀ ਵਿਸਾਖੀ’ ਨੂੰ ਅੱਜ ਪੁਸਤਕ ਦੇ ਰੂਪ ਵਿਚ ਸੌ ਸਾਲਾਂ ਮਗਰੋਂ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਹੋਰਨਾਂ ਵਲੋਂ ਲੋਕ ਅਰਪਣ ਕੀਤਾ ਗਿਆ।
ਇਹ ਕਾਵਿ ਰਚਨਾ ਨਾਨਕ ਸਿੰਘ ਵਲੋਂ 1920 ਵਿਚ ਲਿਖੀ ਗਈ ਸੀ ਪਰ ਉਸ ਵੇਲੇ ਅੰਗਰੇਜ਼ ਸਰਕਾਰ ਵਲੋਂ ਇਸ ’ਤੇ ਰੋਕ ਲਾ ਦਿੱਤੀ ਗਈ ਅਤੇ ਕਾਵਿ ਰਚਨਾ ਨੂੰ ਜ਼ਬਤ ਕਰ ਲਿਆ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਨਾਨਕ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਜੱਦੋਜਹਿਦ ਕਰਕੇ ਸਾਬਕਾ ਰਾਸ਼ਟਰਪਤੀ ਮਰਹੂਮ ਗਿਆਨੀ ਜ਼ੈਲ ਸਿੰਘ ਰਾਹੀਂ ਜ਼ਬਤ ਕੀਤੀ ਕਾਵਿ ਰਚਨਾ ਦਾ ਖਰੜਾ ਪ੍ਰਾਪਤ ਕੀਤਾ ਸੀ, ਜਿਸ ਨੂੰ ਹੁਣ ਸੌ ਵਰ੍ਹਿਆਂ ਮਗਰੋਂ ਪ੍ਰਕਾਸ਼ਿਤ ਕੀਤਾ ਗਿਆ ਹੈ। ਇਸ ਕਾਵਿ ਰਚਨਾ ਦਾ ਅੰਗਰੇਜ਼ੀ ਵਿਚ ਵੀ ਅਨੁਵਾਦ ਕੀਤਾ ਗਿਆ ਹੈ। ‘ਖੂਨੀ ਵਿਸਾਖੀ’ ਨਾਂ ਦੀ ਇਸ ਪੁਸਤਕ ਨੂੰ ਜੱਲ੍ਹਿਆਂਵਾਲਾ ਬਾਗ ਖੂਨੀ ਸਾਕੇ ਦੀ ਸ਼ਤਾਬਦੀ ਮੌਕੇ ਪਹਿਲਾਂ ਦਿੱਲੀ ਵਿਚ ਰਿਲੀਜ਼ ਕੀਤਾ ਗਿਆ ਅਤੇ ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਗੁਰੂ ਗ੍ਰੰਥ ਸਾਹਿਬ ਭਵਨ ਵਿਚ ਲੋਕ ਅਰਪਣ ਕੀਤਾ ਗਿਆ ਹੈ। ਇਸ ਤੋਂ ਬਾਅਦ ਇਹ ਪੁਸਤਕ ਆਬੂਧਾਬੀ ਵਿਚ ਵੀ ਲੋਕ ਅਰਪਣ ਕੀਤੀ ਜਾਵੇਗੀ। ਅੱਜ ਇਸ ਪੁਸਤਕ ਦੇ ਲੋਕ ਅਰਪਣ ਮੌਕੇ ਨਾਨਕ ਸਿੰਘ ਦੇ ਪੁੱਤਰ ਕੁਲਵੰਤ ਸਿੰਘ ਸੂਰੀ, ਕੁਲਬੀਰ ਸਿੰਘ ਸੂਰੀ ਅਤੇ ਉਨ੍ਹਾਂ ਦੇ ਪੋਤਰੇ ਨਵਦੀਪ ਸਿੰਘ ਸੂਰੀ ਤੇ ਹੋਰ ਵੀ ਹਾਜ਼ਰ ਸਨ। ਇਸ ਕਾਵਿ ਰਚਨਾ ਦਾ ਨਵਦੀਪ ਸਿੰਘ ਸੂਰੀ ਨੇ ਅੰਗਰੇਜ਼ੀ ਭਾਸ਼ਾ ਵਿਚ ਅਨੁਵਾਦ ਕੀਤਾ ਹੈ। ਉਹ ਇਸ ਵੇਲੇ ਯੂਏਈ ਵਿਚ ਭਾਰਤੀ ਸਫੀਰ ਹਨ। ਇਸ ਮੌਕੇ ਜੱਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।
ਇਸ ਮੌਕੇ ਕੁਲਵੰਤ ਸਿੰਘ ਸੂਰੀ ਨੇ ਇਸ ਕਾਵਿ ਰਚਨਾ ਦਾ ਖਰੜਾ ਪ੍ਰਾਪਤ ਕਰਨ ਬਾਰੇ ਜਾਣਕਾਰੀ ਦਿੱਤੀ। ਸਮਾਗਮ ਦੇ ਮੁੱਖ ਮਹਿਮਾਨ ਵਿੱਤ ਮੰਤਰੀ ਨੇ ਸੰਬੋਧਨ ਦੌਰਾਨ ਆਖਿਆ ਕਿ ਨਾਨਕ ਸਿੰਘ ਦੀ ਇਸ ਕਾਵਿ ਰਚਨਾ ਨੇ ਸੌ ਸਾਲ ਪਹਿਲਾਂ ਵਾਪਰੀ ਘਟਨਾ ਨੂੰ ਜਿਵੇਂ ਦਾ ਤਿਵੇਂ ਪੇਸ਼ ਕੀਤਾ ਹੈ। ਉਨ੍ਹਾਂ ਆਖਿਆ ਕਿ ਇਹ ਕਾਵਿ ਰਚਨਾ ਭਵਿੱਖ ਵਿਚ ਇਤਿਹਾਸ ਦਾ ਅਹਿਮ ਹਿੱਸਾ ਬਣੇਗੀ।
ਇਸ ਮੌਕੇ ਪੁਸਤਕ ਬਾਰੇ ਪੈਨਲ ਬਣਾ ਕੇ ਚਰਚਾ ਵੀ ਕੀਤੀ ਗਈ, ਜਿਸ ਵਿਚ ਪੰਜਾਬੀ ਆਲੋਚਕ ਡਾ. ਹਰਭਜਨ ਸਿੰਘ ਭਾਟੀਆ, ਯੂਨੀਵਰਸਿਟੀ ਦੀ ਇਤਿਹਾਸ ਵਿਭਾਗ ਦੀ ਮੁਖੀ ਡਾ. ਅਮਨਦੀਪ ਕੌਰ ਬੱਲ, ਨਵਦੀਪ ਸਿੰਘ ਸੂਰੀ ਅਤੇ ਮਨਪ੍ਰੀਤ ਸਿੰਘ ਬਾਦਲ ਸ਼ਾਮਲ ਸਨ।

ਸਾਰੇ ‘ਚੋਰਾਂ’ ਦੇ ਗੋਤ ਮੋਦੀ ਕਿਵੇਂ ਹੋ ਗਏ: ਰਾਹੁਲ

ਨਾਂਦੇੜ-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਭ੍ਰਿਸ਼ਟਾਚਾਰ ਦੇ ਮੁੱਦੇ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਦਿਆਂ ਕਿਹਾ ਕਿ ਸਾਰੇ ‘ਚੋਰਾਂ’ ਦੇ ਗੋਤ ‘ਮੋਦੀ’ ਕਿਵੇਂ ਹੋ ਗਏ। ਉਨ੍ਹਾਂ ਆਪਣੇ ਭਾਸ਼ਨ ਦੌਰਾਨ ਭਗੌੜੇ ਕਾਰੋਬਾਰੀ ਨੀਰਵ ਮੋਦੀ ਅਤੇ ਆਈਪੀਐਲ ਦੇ ਸਾਬਕਾ ਚੇਅਰਮੈਨ ਲਲਿਤ ਮੋਦੀ ਦੇ ਘੁਟਾਲਿਆਂ ਦਾ ਜ਼ਿਕਰ ਕੀਤਾ। ਨਾਂਦੇੜ ਤੋਂ ਉਮੀਦਵਾਰ ਅਸ਼ੋਕ ਚਵਾਨ ਦੇ ਹੱਕ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਰਾਫ਼ਾਲ ਜੈੱਟ ਸੌਦੇ ਰਾਹੀਂ ਪ੍ਰਧਾਨ ਮੰਤਰੀ ’ਤੇ ਹਮਲਾ ਬੋਲਦਿਆਂ ਕਿਹਾ ਕਿ ਸਨਅਤਕਾਰ ਅਨਿਲ ਅੰਬਾਨੀ ਨੂੰ ਠੇਕਾ ਕਿਵੇਂ ਮਿਲਿਆ ਜਦੋਂ ਕਿ ਉਸ ਕੋਲ ਅਜਿਹੇ ਜੈੱਟ ਬਣਾਉਣ ਦਾ ਕੋਈ ਤਜਰਬਾ ਨਹੀਂ ਹੈ। ਉਨ੍ਹਾਂ ਦੁਹਰਾਇਆ ਕਿ ਮੋਦੀ ਨੇ ਲੋਕਾਂ ਦੇ 30 ਹਜ਼ਾਰ ਕਰੋੜ ਰੁਪਏ ਅੰਬਾਨੀ ਦੀ ਜੇਬ ’ਚ ਪਾ ਦਿੱਤੇ। ਉਨ੍ਹਾਂ ਰਾਫ਼ਾਲ ਸੌਦੇ ਅਤੇ ਹੋਰ ਘੁਟਾਲਿਆਂ ’ਤੇ ਪ੍ਰਧਾਨ ਮੰਤਰੀ ਨੂੰ ਬਹਿਸ ਦੀ ਚੁਣੌਤੀ ਵੀ ਦਿੱਤੀ। ਕਾਂਗਰਸ ਪ੍ਰਧਾਨ ਨੇ ਨਿਆਏ ਪ੍ਰੋਗਰਾਮ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਪਾਰਟੀ ਦੀ ਸਰਕਾਰ ਬਣਨ ’ਤੇ ਗਰੀਬਾਂ ਨੂੰ ਸਾਲਾਨਾ 72 ਹਜ਼ਾਰ ਰੁਪਏ ਮਿਲਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਅਜਿਹਾ ਕਾਨੂੰਨ ਲਿਆਏਗੀ ਜਿਸ ਨਾਲ ਕਿਸਾਨਾਂ ਨੂੰ ਕਰਜ਼ਾ ਅਦਾ ਨਾ ਕਰਨ ’ਤੇ ਜੇਲ੍ਹ ਨਾ ਜਾਣਾ ਪਏ। ਕਾਂਗਰਸ ਪ੍ਰਧਾਨ ਵੱਲੋਂ ਮੋਦੀ ਗੋਤ ’ਤੇ ਟਿੱਪਣੀ ਕਰਨ ਦੀ ਨਿਖੇਧੀ ਕਰਦਿਆਂ ਭਾਜਪਾ ਦੇ ਰਾਜਸਥਾਨ ਮੁਖੀ ਮਦਨ ਲਾਲ ਸੈਣੀ ਨੇ ਦਾਅਵਾ ਕੀਤਾ ਕਿ ਇਹ ਸਮਾਜ ਦੇ ਖਾਸ ਵਰਗ ਦਾ ਅਪਮਾਨ ਹੈ।

ਹਵੇਲੀ ਪਿੰਡ ਵਿਚ ਡੇਰਾ ਪ੍ਰੇਮੀਆਂ ਤੇ ਸਿੱਖਾਂ ਵਿਚ ਝੜਪ

ਮੋਹਾਲੀ-ਬਨੂੜ-ਲਾਂਡਰਾ ਰੋਡ ‘ਤੇ ਸਥਿਤ ਪਿੰਡ ਹਵੇਲੀ ਵਿਚ ਡੇਰਾ ਸੱਚਾ ਸੌਦਾ ਵਲੋਂ ਸਥਾਪਨਾ ਦਿਵਸ ਮਨਾਇਆ ਜਾ ਰਿਹਾ ਸੀ। ਇਸ ਮੌਕੇ ‘ਤੇ ਨਾਮ ਚਰਚਾ ਵਿਚ ਡੇਰੇ ਦੇ ਅਧਿਕਾਰੀ ਤੇ ਸਿਆਸੀ ਵਿੰਗ ਦੇ ਮੈਂਬਰਾਂ ਸਣੇ ਕਰੀਬ 800-900 ਲੋਕ ਸ਼ਾਮਲ ਸੀ।
ਹਾਲਾਤ ਉਦੋਂ ਤਣਾਅਪੂਰਣ ਬਣ ਗਏ ਜਦ ਰਾਜਪੁਰਾ ਅਤੇ ਬਨੂੜ ਤੋਂ ਕਈ ਸਿੱਖ ਜੱਥੇਬੰਦੀਆਂ ਅਤੇ ਨਿਹੰਗ ਇਸ ਨੂੰ ਬੰਦ ਕਰਾਉਣ ਪਹੁੰਚ ਗਏ। ਇਸ ਤੋਂ ਬਾਅਦ ਪੁਲਿਸ ਨੂੰ ਸਿੱਖ ਜੱਥੇਬੰਦੀਆਂ ਨੇ ਦੱਸਿਆ ਕਿ ਇਨ੍ਹਾਂ ਡੇਰਾ ਪ੍ਰਚਾਰਕਾਂ ਦੇ ਗੁਰੂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਵਾਈ ਸੀ। ਸਥਾਪਨਾ ਦਿਵਸ ਦੀ ਆੜ ਵਿਚ ਲੋਕਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਆਉਣ ਵਾਲੀ ਚੋਣ ਵਿਚ ਕਿਸ ਪਾਰਟੀ ਨੂੰ ਵੋਟ ਦੇਣੀ ਹੈ, ਜਿਸ ਵਿਚ ਕਈ ਸਿਆਸੀ ਨੇਤਾ ਵੀ ਸ਼ਾਮਲ ਹਨ। ਇਹ ਕੋਈ ਸਥਾਪਨਾ ਦਿਵਸ ਨਹੀਂ ਬਲਕਿ ਸਿਆਸੀ ਸਟੰਟ ਹੈ।
ਦੁਪਹਿਰ 2 ਤੋਂ 4 ਵਜੇ ਤੱਕ ਹੋਣ ਵਾਲੇ ਇਸ ਸਥਾਪਨਾ ਦਿਵਸ ਵਿਚ ਪੁਲਿਸ ਨੂੰ ਨਿਹੰਗਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਇਹ ਪ੍ਰੋਗਰਾਮ ਨਾ ਰੁਕਵਾਇਾ ਗਿਆ ਤਾਂ ਇੱਥੇ ਖੂਨੀ ਸੰਘਰਸ਼ ਹੋਵੇਗਾ। ਜਿਸ ਦਾ ਜ਼ਿੰਮੇਦਾਰ ਪ੍ਰਸ਼ਾਸਨ ਹੋਵੇਗਾ। ਪਹਿਲਾਂ ਸਿੱਖ ਜੱਥੇਬੰਦੀਆਂ ਨੇ ਵਾਹਿਗੁਰੂ ਦੇ ਜੈਕਾਰੇ ਲਗਾਏ ਅਤੇ ਡੇਰਾ ਸਮਰਥਕਾਂ ਨੂੰ ਰੋਕਿਆ। ਬਾਅਦ ਵਿਚ ਜੋ ਵੀ ਡੇਰਾ ਪ੍ਰੇਮੀ ਅਪਣੀ ਪਰਿਵਾਰ ਸਣੇ ਪ੍ਰੋਗਰਾਮ ਦੇ ਅੰਦਰ ਜਾਣ ਦੀ ਕੋਸ਼ਿਸ਼ ਕਰ ਰਿਹਾ ਸੀ, ਉਨ੍ਹਾਂ ਜਬਰੀ ਰੋਕਣਾ ਸ਼ੁਰੂ ਕਰ ਦਿੱਤਾ। ਦੇਖਦੇ ਹੀ ਦੇਖਦੇ ਮਾਮਲਾ ਹੱਥੋਪਾਈ ਤੱਕ ਪੁੱਜ ਗਿਆ। ਬਨੂੜ ਪੁਲਿਸ ਨੂੰ ਮੌਕੇ ‘ਤੇ ਪੈਰਾ ਮਿਲਟਰੀ ਫੋਰਸ ਬੁਲਾਉਣੀ ਪਈ। ਮਾਹੌਲ ਖਰਾਬ ਹੁੰਦਾ ਦੇਖ ਪ੍ਰਸ਼ਾਸਨ ਦੇ ਕਈ ਵੱਡੇ ਅਫ਼ਸਰ ਵੀ ਪਹੁੰਚ ਗਏ।
ਦੱਸਿਆ ਜਾ ਰਿਹਾ ਹੈ ਕਿ ਨਾਮ ਚਰਚਾ ਨੂੰ ਲੈ ਕੇ ਜੋ ਪ੍ਰੋਗਰਾਮ ਕਰਾਇਆ ਜਾ ਰਿਹਾ ਸੀ ਉਹ ਗੈਰ ਕਾਨੂੰਨੀ ਤੌਰ ‘ਤੇ ਕੀਤਾ ਜਾ ਰਿਹਾ ਸੀ। Îਇੱਥੇ ਤੱਕ ਕਿ ਪ੍ਰਸ਼ਾਸਨ ਤੋਂ ਆਗਿਆ ਤੱਕ ਨਹੀਂ ਲਈ ਗਈ ਸੀ। ਲਾਊਡ ਸਪੀਕਰ ਵੀ ਬਗੈਰ ਆਗਿਆ ਲਗਾਏ ਗਏ ਸੀ।
ਸੂਚਨਾ ਮਿਲਦੇ ਹੀ ਮੋਹਾਲੀ ਪ੍ਰਸ਼ਾਸਨ ਲੂੰ ਹਾਈ ਅਲਰਟ ਕੀਤਾ ਗਿਆ। ਪੁਲਿਸ ਵਿਭਾਗ ਅਤੇ ਪ੍ਰਸ਼ਾਸਨ ਦੇ ਅਧਿਕਾਰੀ ਵੀ ਮੌਕੇ ‘ਤੇ ਪਹੁੰਚੇ। ਮੋਹਾਲੀ ਤੋਂ ਪਹੁੰਚੇ ਐਸਡੀਐਮ ਜਗਦੀਸ਼ ਸਹਿਗਲ ਨੇ ਦੱਸਿਆ ਕਿ ਡੇਰਾ ਸੱਚਾ ਸੌਦਾ ਵਲੋਂ ਕਿਸੇ ਵੀ ਆਯੋਜਨ ਦੀ ਆਗਿਆ ਨਹੀਂ ਲਈ ਗਈ ਸੀ, ਜਿਸ ਕਾਰਨ ਇਹ ਪ੍ਰੋਗਰਾਮ ਰਦ ਕਰਵਾ ਦਿੱਤਾ ਗਿਆ। ਬਾਅਦ ਵਿਚ ਡੇਰਾ ਪ੍ਰੇਮੀ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਪੁਲਿਸ ਸੁਰੱਖਿਆ ਵਿਚ ਪ੍ਰੋਗਰਾਮ ਤੋਂ ਬਾਹਰ ਕੱਢ ਕੇ ਘਰ ਭੇਜਿਆ ਗਿਆ।

‘ਨਿਰਭੈ’ ਮਿਜ਼ਾਈਲ ਦਾ ਸਫਲ ਪ੍ਰੀਖਣ

ਬਾਲਾਸੋਰ (ਓਡੀਸ਼ਾ)-ਭਾਰਤ ਨੇ ਸੋਮਵਾਰ ਨੂੰ ਓਡੀਸ਼ਾ ਦੇ ਤਟ ਤੋਂ 1,000 ਕਿੱਲੋਮੀਟਰ ਦੀ ਮਾਰ ਕਰਨ ਦੀ ਸਮਰੱਥਾ ਵਾਲੀ ਦੇਸ਼ ‘ਚ ਬਣੀ ਸਬ-ਸੋਨਿਕ ਕਰੂਜ਼ ਮਿਜ਼ਾਈਲ ‘ਨਿਰਭੈ’ ਦਾ ਸਫਲ ਪ੍ਰੀਖਣ ਕੀਤਾ। ਡਿਫੈਂਸ ਰਿਸਰਚ ਐਂਡ ਡਿਵੈਲਪਮੈਂਟ ਆਰਗੇਨਾਈਜ਼ੇਸ਼ਨ ਦੇ ਤਹਿਤ ਆਉਣ ਵਾਲੀ ਲੈਬ, ਬੈਂਗਲੁਰੂ ਸਥਿਤ ਏ.ਡੀ.ਈ. (ਏਅਰੋਨਾਟੀਕਲ ਡਿਵੈਲਪਮੈਂਟ ਐਸਟਾਬਲਿਸ਼ਮੈਂਟ) ਦੁਆਰਾ ਬਣਾਈ ਗਈ ਨਿਰਭੈ ਇਕ ਲੰਮੀ ਦੂਰੀ ਦੀ ਹਰ ਤਰ੍ਹਾਂ ਦੇ ਮੌਸਮ ‘ਚ ਮਾਰ ਕਰਨ ਵਾਲੀ ਮਿਜ਼ਾਈਲ ਹੈ, ਜਿਸ ਨੂੰ ਕਈ ਪਲੇਟਫਾਰਮਾਂ ਤੋਂ ਲਾਂਚ ਕੀਤਾ ਜਾ ਸਕਦਾ ਹੈ। ਇਸ ਦਾ ਪ੍ਰੀਖਣ ਅੱਜ 11.44 ਵਜੇ ਚਾਂਦੀਪੁਰ ਨੇੜੇ ਸਫ਼ਲਤਾਪੂਰਵਕ ਕੀਤਾ ਗਿਆ। ਇਹ ਸਬ-ਸੋਨਿਕ ਕਰੂਜ਼ ਮਿਜ਼ਾਈਲ ਪ੍ਰੰਪਰਿਕ ਅਤੇ ਪ੍ਰਮਾਣੂ ਸਮੱਗਰੀ ਲਿਜਾਣ ‘ਚ ਸਮਰੱਥ ਹੈ। ਨਿਰਭੈ ਇਕ ਰਾਕੇਟ ਬੂਸਟਰ ਦੁਆਰਾ ਸੰਚਾਲਿਤ ਹੁੰਦੀ ਹੈ। ਇਸ ਦੀ ਉਚਾਈ ਨਿਰਧਾਰਿਤ ਕਰਨ ਲਈ ਰੇਡੀਓ ਅਲਟੀਮੀਟਰ ਦੀ ਵਰਤੋਂ ਕੀਤੀ ਜਾਂਦੀ ਹੈ। 6 ਮੀਟਰ ਦੀ ਦੂਰੀ ‘ਤੇ ਨਿਰਭੈ ਮਿਜ਼ਾਈਲ ਦੀ ਚੌੜਾਈ 0.52 ਮੀਟਰ ਹੈ ਅਤੇ ਇਸ ਦਾ ਭਾਰ 1500 ਕਿੱਲੋਗ੍ਰਾਮ ਹੈ। ਮਾਹਿਰਾਂ ਦਾ ਕਹਿਣਾ ਹੈ ਨਿਰਭੈ ਮਿਸ਼ਨ ਦੀ ਜ਼ਰੂਰਤ ਦੇ ਅਧਾਰ ‘ਤੇ 24 ਵੱਖ-ਵੱਖ ਪ੍ਰਕਾਰ ਦੇ ਵਾਰਹੈੱਡ ਇਸਤੇਮਾਲ ਕਰ ਸਕਦੀ ਹੈ।

ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ਉੱਤੇ ਸੁਣਵਾਈ ਅਗਸਤ ’ਚ

ਨਵੀਂ ਦਿੱਲੀ-ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਉਹ ਸਾਬਕਾ ਕਾਂਗਰਸ ਆਗੂ ਸੱਜਣ ਕੁਮਾਰ ਦੀ ਜ਼ਮਾਨਤ ਅਰਜ਼ੀ ’ਤੇ ਅਗਸਤ ਦੇ ਪਹਿਲੇ ਹਫ਼ਤੇ ਸੁਣਵਾਈ ਕਰੇਗਾ। ਸੀਬੀਆਈ ਵੱਲੋਂ ਪੇਸ਼ ਹੋਏ ਸੌਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਜਸਟਿਸ ਐੱਸਏ ਬੋਬੜੇ ਤੇ ਐੱਸਏ ਨਜ਼ੀਰ ਦੇ ਬੈਂਚ ਨੂੰ ਦੱਸਿਆ ਕਿ ਸੱਜਣ ਕੁਮਾਰ ਪਟਿਆਲਾ ਹਾਊਸ ਜ਼ਿਲ੍ਹਾ ਅਦਾਲਤ ’ਚ 1984 ਸਿੱਖ ਕਤਲੇਆਮ ਨਾਲ ਸਬੰਧਤ ਇੱਕ ਹੋਰ ਮੁਕੱਦਮੇ ਦਾ ਸਾਹਮਣਾ ਕਰ ਰਿਹਾ ਹੈ।